Tractor Plunges into Pond: ਤਲਾਬ ਵਿਚ ਪਲਟੀ ਸ਼ਰਧਾਲੂਆਂ ਨਾਲ ਭਰੀ ਟਰਾਲੀ; 7 ਬੱਚਿਆਂ ਸਣੇ 15 ਲੋਕਾਂ ਦੀ ਮੌਤ
Published : Feb 24, 2024, 1:42 pm IST
Updated : Feb 24, 2024, 1:42 pm IST
SHARE ARTICLE
Tractor Plunges into Pond
Tractor Plunges into Pond

ਗੰਗਾ ਇਸਨਾਨ ਲਈ ਜਾ ਰਹੇ ਸਨ 40 ਸ਼ਰਧਾਲੂ

Tractor Plunges into Pond:  ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਦੇ ਪਟਿਆਲੀ ਥਾਣਾ ਖੇਤਰ ਵਿਚ ਸ਼ਨਿਚਰਵਾਰ ਸਵੇਰੇ ਗੰਗਾ ਇਸ਼ਨਾਨ ਕਰਨ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਇਕ ਟਰੈਕਟਰ-ਟਰਾਲੀ ਪਟਿਆਲੀ-ਦਰਿਆਵਗੰਜ ਰੋਡ 'ਤੇ ਇਕ ਤਲਾਬ ਵਿਚ ਪਲਟ ਗਈ, ਜਿਸ ਵਿਚ ਸੱਤ ਬੱਚੇ ਅਤੇ ਅੱਠ ਔਰਤਾਂ ਸਣੇ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿਤੇ ਹਨ। ਪੁਲਿਸ ਦੇ ਇੰਸਪੈਕਟਰ ਜਨਰਲ (ਆਈਜੀ) ਸ਼ਲਭ ਮਾਥੁਰ ਨੇ ਫੋਨ 'ਤੇ ਸਮਾਚਾਰ ਏਜੰਸੀ ਨੂੰ ਦਸਿਆ ਕਿ ਉਹ ਡਿਵੀਜ਼ਨਲ ਕਮਿਸ਼ਨਰ ਦੇ ਨਾਲ ਘਟਨਾ ਸਥਾਨ 'ਤੇ ਜਾ ਰਹੇ ਹਨ।

ਉਨ੍ਹਾਂ ਦਸਿਆ ਕਿ ਟਰੈਕਟਰ-ਟਰਾਲੀ 'ਤੇ ਸਵਾਰ ਸ਼ਰਧਾਲੂ ਏਟਾ ਦੇ ਜੈਥੜਾ ਤੋਂ ਕਾਸਗੰਜ ਗੰਗਾ 'ਚ ਇਸ਼ਨਾਨ ਕਰਨ ਲਈ ਜਾ ਰਹੇ ਸਨ ਕਿ ਪਟਿਆਲੀ-ਦਰਿਆਵਗੰਜ ਰੋਡ 'ਤੇ ਓਵਰਟੇਕ ਕਰਦੇ ਸਮੇਂ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ।

ਉਨ੍ਹਾਂ ਦਸਿਆ ਕਿ ਇਸ ਮਗਰੋਂ ਟਰੈਕਟਰ-ਟਰਾਲੀ ਸੱਤ-ਅੱਠ ਫੁੱਟ ਡੂੰਘੇ ਦਲਦਲੀ ਛੱਪੜ ਵਿਚ ਪਲਟ ਗਈ, ਜਿਸ ਕਾਰਨ ਸੱਤ ਬੱਚਿਆਂ ਅਤੇ ਅੱਠ ਔਰਤਾਂ ਸਮੇਤ 15 ਵਿਅਕਤੀਆਂ ਦੀ ਮੌਤ ਹੋ ਗਈ। ਹਸਪਤਾਲ ਵਿਚ 15 ਤੋਂ 20 ਦੇ ਕਰੀਬ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿਤੀਆਂ ਜਾਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਅਪਣੇ ਸ਼ੋਕ ਸੰਦੇਸ਼ 'ਚ ਕਿਹਾ, 'ਕਾਸਗੰਜ ਜ਼ਿਲ੍ਹੇ 'ਚ ਸੜਕ ਦੌਰਾਨ ਜਾਨੀ ਨੁਕਸਾਨ ਬੇਹੱਦ ਦਿਲ ਦਹਿਲਾ ਦੇਣ ਵਾਲਾ ਹੈ। ਮੇਰੀ ਸੰਵੇਦਨਾ ਦੁਖੀ ਪਰਵਾਰਾਂ ਦੇ ਨਾਲ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਾਰੇ ਜ਼ਖ਼ਮੀਆਂ ਦਾ ਢੁੱਕਵਾਂ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿਤੇ ਗਏ ਹਨ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਅਤੇ ਜ਼ਖਮੀਆਂ ਨੂੰ ਜਲਦ ਸਿਹਤਯਾਬੀ ਬਖ਼ਸ਼ਣ”।

 (For more Punjabi news apart from 15 Pilgrims Killed as Tractor Plunges into Pond in UP, stay tuned to Rozana Spokesman)

Location: India, Uttar Pradesh

SHARE ARTICLE

ਏਜੰਸੀ

Advertisement

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM
Advertisement