ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ, 22,000 ਕਰੋੜ ਰੁਪਏ ਕੀਤੇ ਗਏ ਟਰਾਂਸਫ਼ਰ
Published : Feb 24, 2025, 4:27 pm IST
Updated : Feb 24, 2025, 4:28 pm IST
SHARE ARTICLE
19th installment of Kisan Samman Nidhi Yojana News in punjabi
19th installment of Kisan Samman Nidhi Yojana News in punjabi

9.8 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਕੀਤੇ ਗਏ ਟਰਾਂਸਫ਼ਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬਿਹਾਰ ਦੇ ਭਾਗਲਪੁਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕੀਤੀ। ਇਸ ਯੋਜਨਾ ਤਹਿਤ 9.8 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 22,000 ਕਰੋੜ ਰੁਪਏ ਟਰਾਂਸਫਰ ਕੀਤੇ ਗਏ।  ਸਰਕਾਰ ਇਸ ਸਕੀਮ ਰਾਹੀਂ ਕਿਸਾਨਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਖੇਤੀ ਨਾਲ ਸਬੰਧਤ ਖ਼ਰਚਿਆਂ ਵਿੱਚ ਮਦਦ ਮਿਲ ਸਕੇ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਹਰ ਚਾਰ ਮਹੀਨਿਆਂ ਬਾਅਦ 2,000 ਰੁਪਏ ਦੀ ਕਿਸ਼ਤ ਦੇ ਰੂਪ ਵਿੱਚ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਦੀ ਹੈ। ਇਸ ਦੀ ਮਦਦ ਨਾਲ ਕਿਸਾਨ ਆਪਣੀਆਂ ਬੀਜ, ਖਾਦ ਅਤੇ ਹੋਰ ਖੇਤੀ ਲੋੜਾਂ ਪੂਰੀਆਂ ਕਰ ਸਕਦੇ ਹਨ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਨੁਸਾਰ 18ਵੀਂ ਕਿਸ਼ਤ ਦੌਰਾਨ 9.6 ਕਰੋੜ ਕਿਸਾਨਾਂ ਨੂੰ ਲਾਭ ਮਿਲਿਆ ਹੈ। ਜਦੋਂ ਕਿ 19ਵੀਂ ਕਿਸ਼ਤ 'ਚ ਇਹ ਗਿਣਤੀ ਵਧ ਕੇ 9.8 ਕਰੋੜ ਹੋ ਗਈ ਹੈ। ਇਸ ਤੋਂ ਸਪੱਸ਼ਟ ਹੈ ਕਿ ਇਸ ਸਕੀਮ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ ਅਤੇ ਵੱਧ ਤੋਂ ਵੱਧ ਕਿਸਾਨ ਇਸ ਦਾ ਲਾਭ ਲੈ ਰਹੇ ਹਨ। 

ਸਰਕਾਰ ਨੇ ਇਸ ਯੋਜਨਾ ਤਹਿਤ ਹੁਣ ਤੱਕ ਕੁੱਲ 3.46 ਲੱਖ ਕਰੋੜ ਰੁਪਏ ਵੰਡੇ ਹਨ। 19ਵੀਂ ਕਿਸ਼ਤ ਜਾਰੀ ਹੋਣ ਨਾਲ ਇਹ ਅੰਕੜਾ 3.68 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਹ ਦੁਨੀਆ ਦੀ ਸਭ ਤੋਂ ਵੱਡੀ ਡਾਇਰੈਕਟ ਬੈਨੀਫਿਟ ਟ੍ਰਾਂਸਫ਼ਰ (DBT) ਸਕੀਮ ਬਣ ਗਈ ਹੈ, ਜੋ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੇ ਸਰੋਤ ਜੁਟਾਉਣ ਵਿੱਚ ਮਦਦ ਕਰ ਰਹੀ ਹੈ।

ਭਾਗਲਪੁਰ 'ਚ ਜਨ ਸਭਾ 'ਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਅਤੇ ਆਤਮ-ਨਿਰਭਰਤਾ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਖੇਤੀ ਸੈਕਟਰ ਨੂੰ ਹੋਰ ਮਜ਼ਬੂਤ ​​ਕਰਨ ਲਈ ਨਵੀਆਂ ਸਕੀਮਾਂ 'ਤੇ ਕੰਮ ਕਰ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement