
ਸਪਨਾ ਚੌਧਰੀ 26 ਮਾਰਚ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੀ ਹੈ
ਨਵੀਂ ਦਿੱਲੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਅਦਾਕਾਰ ਰਾਜ ਬੱਬਰ ਦੀ ਰਿਹਾਇਸ਼ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਉਨ੍ਹਾਂ ਨੂੰ ਪਾਰਟੀ ਵਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਸੰਗਠਨ ਆਗੂ ਨਰਿੰਦਰ ਰਾਠੀ ਮੌਜੂਦ ਸਨ।
ਜਾਣਕਾਰੀ ਮੁਤਾਬਕ ਕਾਂਗਰਸ ਪਾਰਟੀ ਸਪਨਾ ਚੌਧਰੀ ਨੂੰ ਉੱਤਰ ਪ੍ਰਦੇਸ਼ ਦੀ ਮਥੁਰਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਹੇਮਾ ਮਾਲੀਨੀ ਖਿਲਾਫ਼ ਲੋਕ ਸਭਾ ਚੋਣ ਲੜਾ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਪਨਾ 26 ਮਾਰਚ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੀ ਹਨ।