
ਸੀਬੀਆਈ ਨੂੰ ਜਾਂਚ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਸੋਮਵਾਰ ਨੂੰ ਉਸ ਪਟੀਸ਼ਨ ’ਤੇ ਸੁਣਵਾਈ ਕਰਨਗੇ ਜਿਸ ਵਿਚ ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁਖ ਮੰਤਰੀ ਮੁਲਾਇਮ ਸਿੰਘ ਯਾਦਵ ਅਤੇ ਉਹਨਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਖਿਲਾਫ ਆਮਦਨ ਤੋਂ ਵੱਧ ਸੰਪੱਤੀ ਦੇ ਮਾਮਲੇ ਵਿਚ ਸੀਬੀਆਈ ਨੂੰ ਜਾਂਚ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪ੍ਰਧਾਨ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਰਾਜਨੀਤਿਕ ਆਗੂ ਵਿਸ਼ਵਨਾਥ ਚਤੁਰਵੇਦੀ ਦੀ ਨਵੀਂ ਪਟੀਸ਼ਨ ਨੂੰ 25 ਮਾਰਚ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ....
Mulayam Singh Yadav and Akhilesh Yadav
.....ਜਿਸ ਵਿਚ ਉਹਨਾਂ ਸੀਬੀਆਈ ਨੂੰ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ ਕਿ ਉਹ ਜਾਂ ਤਾਂ ਸੁਪਰੀਮ ਕੋਰਟ ਜਾਂ ਫਿਰ ਇਕ ਮਜਿਸਟ੍ਰੇਟ ਅਦਾਲਤ ਸਾਮ੍ਹਣੇ ਆਮਦਨ ਤੋਂ ਵੱਧ ਸੰਪੱਤੀ ਮਾਮਲੇ ਦੀ ਰਿਪੋਰਟ ਪੇਸ਼ ਕਰਨ। ਚਤੁਰਵੇਦੀ ਨੇ ਸਾਲ 2005 ਵਿਚ ਸੁਪਰੀਮ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕਰਕੇ ਸੀਬੀਆਈ ਨੂੰ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।
ਉਹ ਮੁਲਾਇਮ ਸਿੰਘ ਯਾਦਵ, ਅਖਿਲੇਸ਼ ਯਾਦਵ, ਉਸਦੀ ਪਤਨੀ ਡਿੰਪਲ ਯਾਦਵ ਅਤੇ ਮੁਲਾਇਮ ਦੇ ਇਕ ਹੋਰ ਬੇਟੇ ਪ੍ਰਤੀਕ ਯਾਦਵ ਦੇ ਖਿਲਾਫ ਸੱਤਾ ਦਾ ਦੁਰਉਪਯੋਗ ਕਰਕੇ ਕਥਿਤ ਤੌਰ ਤੇ ਆਮਦਨ ਤੋਂ ਵੱਧ ਸੰਪੱਤੀ ਦੀ ਕਮਾਈ ’ਤੇ ਉਸ ਨੂੰ ਭ੍ਰਿਸ਼ਟਾਚਾਰ ਰੋਕ ਐਕਟ ਦੇ ਤਹਿਤ ਕਾਰਵਾਈ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਕ ਮਾਰਚ 2007 ਦੇ ਫੈਸਲੇ ਵਿਚ ਸੀਬੀਆਈ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਅਰੋਪਾਂ ਦੀ ਜਾਂਚ ਕਰਨ ਅਤੇ ਇਹ ਪਤਾ ਲਗਾਉਣ ਕਿ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਦੀ ਆਮਦਨ ਤੋਂ ਵੱਧ ਸੰਪਤੀ ਦੇ ਸੰਦਰਭ ਵਿਚ ਲਗਾਏ ਗਏ ਅਰੋਪ ਸਹੀ ਹਨ ਜਾਂ ਨਹੀ।