ਚੰਡੀਗੜ੍ਹ ‘ਚ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਲਈ ਬਣਾਈਆਂ ਦੋ ਆਸਥਾਈ ਜੇਲ੍ਹਾਂ
Published : Mar 24, 2020, 6:02 pm IST
Updated : Mar 30, 2020, 11:51 am IST
SHARE ARTICLE
chandigarh Carfu
chandigarh Carfu

ਚੰਡੀਗੜ੍ਹ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 7 ਹੋ ਗਈ ਹੈ

ਭਾਰਤ ਵਿਚ ਕਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਜਿੱਥੇ ਭਾਰਤ ਵਿਚ ਵੱਖ-ਵੱਖ ਸੂਬਿਆਂ ਦੇ ਵਿਚ ਲੌਕਡਾਊਨ ਕੀਤਾ ਗਿਆ ਹੈ ਉਥੇ ਹੀ ਭਾਰਤ ਵਿਚ ਕਈ ਅਜਿਹੇ ਵੀ ਸੂਬੇ ਹਨ ਜਿਨ੍ਹਾਂ ਵਿਤ ਕਰੋਨਾ ਵਾਇਰਸ ਦੇ ਪ੍ਰਭਾਵ ਵਧਣ ਦੇ ਕਾਰਨ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਕਈ ਲੋਕਾਂ ਵਿਚ ਤਾਂ ਇਸ ਕਰਫਿਊ ਦਾ ਪ੍ਰਭਾਵ ਕਾਫੀ ਦੇਖਿਆ ਗਿਆ ਹੈ ਅਤੇ ਉਥੇ ਹੀ ਕਈ ਲੋਕ ਅਜਿਹੇ ਵੀ ਹਨ

PhotoPhoto

ਜਿਹੜੇ ਇਸ ਕਰਫਿਊ ਨੂੰ ਗੰਭੀਰਤਾ ਨਾਲ ਨਾ ਲੈ ਰਹੇ ਅਤੇ ਲਗਾਤਾਰ ਸੜਕਾਂ ਤੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ। ਜਿਸ ਕਾਰਨ ਪ੍ਰਸ਼ਾਸਨ ਨੂੰ ਇਨ੍ਹਾਂ ਵਿਰੁੱਧ ਮਜਬੂਰਨ ਸਖ਼ਤ ਕਦਮ ਚੁੱਕਣੇ ਪੈ ਰਹੇ ਹਨ ਅਤੇ ਕਈ ਜਗ੍ਹਾਂ ਤੇ ਤਾਂ ਪੁਲਿਸ ਨੂੰ ਇਨ੍ਹਾਂ ਲੋਕਾਂ ਨੂੰ ਰੋਕਣ ਦੇ ਲਈ ਲਾਠੀਚਾਰਜ ਵੀ ਕਰਨਾ ਪਿਆ। ਉਥੇ ਦੱਸ ਦੱਈਏ ਕਿ ਇਸ ਕਰਫਿਊ ਨੂੰ ਲੈ ਕੇ ਚੰਡੀਗੜ੍ਹ ਦਾ ਪ੍ਰਸ਼ਾਸਨ ਕਾਫੀ ਸਖਤ ਦਿਖਾਈ ਦੇ ਰਿਹਾ ਹੈ।

CoronavirusCoronavirus

ਚੰਡੀਗੜ੍ਹ ਦੇ ਪ੍ਰਸ਼ਾਸਨ ਦੇ ਵੱਲੋਂ ਦੋ ਅਸਥਾਈ ਜੇਲ੍ਹਾਂ ਬਣਾਈਆਂ ਗਈਆਂ ਹਨ। ਜਿਹੜਾ ਵੀ ਵਿਅਕਤੀ ਇਸ ਕਰਫਿਊ ਦੇ ਦੌਰਾਨ ਸੜਕਾਂ ਤੇ ਘੁੰਮਦਾ ਹੋਇਆ ਨਜ਼ਰ ਆਇਆ ਉਸਨੂੰ ਇਸ ਜੇਲ੍ਹ ਵਿਚ ਬੰਦ ਕੀਤਾ ਜਾਵੇਗਾ। ਇਨ੍ਹਾਂ ਵਿਚੋਂ ਇਕ ਨੂੰ ਚੰਡੀਗੜ੍ਹ ਦੇ ਸੈਕਟਰ 16 ਦੇ ਕ੍ਰਿਕਟ ਸਟੇਡੀਅਮ ਨੂੰ ਆਰਜ਼ੀ ਜੇਲ੍ਹ ਬਣਾਇਆ ਗਿਆ ਹੈ। ਦੂਜਾ ਮਨੀਮਾਜਰਾ ਦੇ ਸਪੋਰਟਸ ਕੰਪਲੈਕਸ ਨੂੰ ਅਸਥਾਈ ਜੇਲ੍ਹ ਬਣਾਇਆ ਗਿਆ ਹੈ।

filefile

ਦੱਸ ਦੱਈਏ ਕਿ ਜੇਕਰ ਕੋਈ ਵੀ ਵਿਅਕਤੀ ਕਰਫਿਊ ਦੇ ਸਮੇਂ ਬਾਹਰ ਨਿਕਲਦਾ ਹੈ ਤਾਂ ਉਸ ਉਤੇ ਕਾਰਵਾਈ ਕੀਤੀ ਜਾਵੇਗੀ । ਜਿਗਰਯੋਗ ਹੈ ਕਿ ਚੰਡੀਗੜ੍ਹ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 7 ਹੋ ਗਈ ਹੈ ਜਿਸ ਤੋਂ ਬਾਅਦ ਪ੍ਰਸ਼ਾਸਨ ਕਾਫੀ ਹਰਕਤ ਵਿਚ ਨਜ਼ਰ ਆ ਰਿਹਾ ਹੈ।  

PhotoPhoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement