ਪੂਰਾ ਭਾਰਤ ਬੰਦ: ਅੱਜ ਰਾਤ 12 ਵਜੇ ਤੋਂ ਪੂਰੇ ਭਾਰਤ 'ਚ ਲੌਕਡਾਊਨ
Published : Mar 24, 2020, 10:12 pm IST
Updated : Apr 9, 2020, 8:12 pm IST
SHARE ARTICLE
Photo
Photo

ਨਰਿੰਦਰ ਮੋਦੀ ਨੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਵਿਚ ਅੱਜ ਰਾਤ 12 ਵਜੇ ਤੋਂ 14 ਅਪ੍ਰੈਲ ਤੱਕ ਦੇਸ਼-ਵਿਆਪੀ ਤਾਲਾਬੰਦੀ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਵਿਚ ਅੱਜ ਰਾਤ 12 ਵਜੇ ਤੋਂ 14 ਅਪ੍ਰੈਲ ਤੱਕ ਦੇਸ਼ ਭਰ ਵਿਚ ਕੁੱਲ ਤਿੰਨ ਹਫਤੇ ਭਾਵ 21 ਦਿਨਾਂ ਲਈ  ਦੇਸ਼-ਵਿਆਪੀ ਤਾਲਾਬੰਦੀ ਦਾ ਐਲਾਨ ਕੀਤਾ ਹੈ। ਕੋਰੋਨਾ ਵਾਇਰਸ ਸੰਕਟ 'ਤੇ ਛੇ ਦਿਨਾਂ ਵਿਚ ਦੂਜੀ ਵਾਰ ਦੇਸ਼ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਇਹ ਜਨਤਾ ਕਰਫਿਊ ਨਾਲੋਂ ਸਖ਼ਤ ਹੋਵੇਗਾ ਅਤੇ ਲੋਕਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕੋਰੋਨਾ ਵਰਗੇ ਸੰਕਟ ਨਾਲ ਲੜਨ ਅਤੇ ਜਿੱਤਣ ਲਈ ਕਰਫਿਊ ਵਰਗਾ ਕਦਮ ਜ਼ਰੂਰੀ ਹੈ।

ਪੀਐਮ ਮੋਦੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਬੰਦ ਨਹੀਂ ਕੀਤੀਆਂ ਜਾਣਗੀਆਂ ਅਤੇ ਨਾ ਹੀ ਖਾਣ ਪੀਣ ਜਾਂ ਦਵਾਈਆਂ ਦੀ ਕੋਈ ਕਮੀ ਰਹੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਾਨ ਹੈ ਤਾਂ ਜਹਾਨ ਹੈ ਇਹ ਕੋਈ ਕਹਾਵਤ ਨਹੀਂ ਹੈ, ਇਸ ਨੂੰ ਸਮਝਣਾ ਪਏਗਾ, ਉਹਨਾਂ ਕਿਹਾ 21 ਦਿਨਾਂ ਦੀ ਤਾਲਾਬੰਦੀ ਲੰਮਾ ਸਮਾਂ ਹੈ ਪਰ ਦੇਸ਼ ਦੇ ਲੋਕਾਂ ਦੀ ਰੱਖਿਆ ਲਈ ਪਿੰਡ ਅਤੇ ਸ਼ਹਿਰ ਦੀ ਰੱਖਿਆ ਲਈ ਇਹ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ।

ਦੁਨੀਆ ਭਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਵਾਇਰਸ ਦੇ ਸੰਕਰਮਣ ਚੱਕਰ ਨੂੰ ਰੋਕਣ ਲਈ ਘੱਟੋ ਘੱਟ 21 ਦਿਨਾਂ ਦਾ ਸਾਈਕਲ ਲਾਜ਼ਮੀ ਹੈ ਅਤੇ ਅਸੀਂ 21 ਦਿਨਾਂ ਦੇ ਇਸ ਬੰਦ ਤੋਂ ਜਿੱਤ ਕੇ ਬਾਹਰ ਆਉਣਾ ਹੈ।

ਦੇਸ਼ ਭਰ ਵਿੱਚ 21 ਦਿਨਾਂ ਦੇੀ ਤਾਲਾਬੰਦੀ ਦੀ ਘੋਸ਼ਣਾ ਤੋਂ ਪਹਿਲਾਂ, ਪੀਐਮ ਮੋਦੀ ਨੇ 22 ਮਾਰਚ ਦੇ ਜਨਤਾ ਕਰਫਿਊ ਨੂੰ ਸਫਲ ਬਣਾਉਣ ਲਈ ਦੇਸ਼ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਨੇ ਪੂਰੀ ਦੁਨੀਆ ਨੂੰ ਦਿਖਾ ਦਿੱਤਾ ਹੈ ਕਿ ਸੰਕਟ ਦੇ ਸਮੇਂ, ਮਨੁੱਖਤਾ ਦੀ ਰੱਖਿਆ ਲਈ, ਭਾਰਤੀ ਕਿਵੇਂ ਇਕਜੁੱਟ ਹੋ ਕੇ ਖੜੇ ਹੁੰਦੇ ਹਨ।

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement