ਅੱਜ ਫਿਰ ਕੋਰੋਨਾ ਵਾਇਰਸ ’ਤੇ ਦੇਸ਼ ਨੂੰ ਸੰਬੋਧਿਤ ਕਰਨਗੇ ਪੀਐਮ ਮੋਦੀ
Published : Mar 24, 2020, 12:27 pm IST
Updated : Mar 24, 2020, 12:27 pm IST
SHARE ARTICLE
Pm narendra modi to address to the nation coronavirus issue
Pm narendra modi to address to the nation coronavirus issue

ਦੇਸ਼ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ...

ਦੇਸ਼ ਵਿਚ ਲਗਾਤਾਰ ਵਧਦੇ ਜਾ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ ਨੂੰ ਇਕ ਵਾਰ ਫਿਰ ਦੇਸ਼ ਨੂੰ ਸੰਬੋਧਿਤ ਕਰਨਗੇ। ਪੀਐਮ ਮੋਦੀ ਅੱਜ ਸ਼ਾਮ ਨੂੰ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ 19 ਮਾਰਚ ਨੂੰ ਪੀਐਮ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ ਸੀ ਅਤੇ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦੀ ਜਾਣਕਾਰੀ ਟਵਿਟਰ ਰਾਹੀਂ ਦਿੱਤੀ ਹੈ।

Doctor Doctor

ਦੇਸ਼ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ 500 ਤੋਂ ਪਾਰ ਹੋ ਚੁੱਕੀ ਹੈ ਅਤੇ ਹੁਣ ਤਕ 100 ਮੌਤਾਂ ਹੋ ਚੁੱਕੀਆਂ ਹਨ। ਅਜਿਹੇ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਨੇ ਲਾਕਡਾਊਨ ਦਾ ਐਲਾਨ ਕੀਤਾ ਸੀ ਕਈ ਰਾਜਾਂ ਵਿਚ ਕਰਫਿਊ ਵੀ ਲਗਾਇਆ ਗਿਆ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਗੁਜਰਾਤ ਸਮੇਤ ਦੇਸ਼ ਦੇ ਕੁੱਲ 30 ਰਾਜਾਂ ਨੇ ਪੂਰਨ ਰੂਪ ਨਾਲ ਲਾਕਡਾਊਨ ਦਾ ਐਲਾਨ ਕੀਤਾ ਹੈ।

National curfew imposed in maharashtra punjab and chandigarhNational curfew 

ਇਸ ਤੋਂ ਇਲਾਵਾ ਲੋਕਾਂ ਨੂੰ ਸਖ਼ਤ ਹਿਦਾਇਤ ਦਿੱਤੀ ਜਾ ਰਹੀ ਹੈ ਕਿ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ। ਇਸ ਤੋਂ ਇਲਾਵਾ ਪੁਲਿਸ ਨੇ ਲਾਕਡਾਊਨ ਦਾ ਉਲੰਘਣ ਕਰਨ ਵਾਲਿਆਂ ਤੇ ਕਾਨੂੰਨੀ ਕਾਰਵਾਈ ਵੀ ਕਰ ਰਹੀ ਹੈ। ਦਸ ਦਈਏ ਕਿ ਕੋਰੋਨਾ ਵਾਇਰਸ ਦੇ ਚਲਦੇ ਦੇਸ਼ ਦੇ 30 ਰਾਜਾਂ ਵਿਚ ਲਾਕਡਾਊਨ ਕੀਤਾ ਗਿਆ ਹੈ। ਪਰ ਸੋਮਵਾਰ ਨੂੰ ਜੋ ਤਸਵੀਰਾਂ ਆਈਆਂ ਸਨ ਉਹਨਾਂ ਨੂੰ ਦੇਖਣ ਤੋਂ ਮਿਲਿਆ ਹੈ ਕਿ ਲੋਕ ਸੜਕਾਂ ਤੇ ਆ ਰਹੇ ਹਨ ਕਿ ਅਤੇ ਲਾਕਡਾਊਨ ਦਾ ਪਾਲਣ ਨਹੀਂ ਕਰ ਰਹੇ।

CurfewCurfew

ਖੁਦ ਪ੍ਰਧਾਨ ਮੰਤਰੀ ਨੇ ਟਵੀਟ ਤੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਲਾਕਡਾਊਨ ਨੂੰ ਗੰਭੀਰਤਾ ਨਾਲ ਲੈਣ ਅਤੇ ਰਾਜ ਸਰਕਾਰ ਕਾਨੂੰਨ ਦਾ ਪਾਲਣ ਕਰਵਾਏ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਮਾਰਚ ਨੂੰ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਿਤ ਕੀਤਾ ਸੀ। ਉਦੋਂ ਵੀ ਪੀਐਮ ਮੋਦੀ ਨੇ ਅਪਣੇ ਸੰਬੋਧਨ ਵਿਚ ਕੋਰੋਨਾ ਵਾਇਰਸ ਤੇ ਗੱਲ ਕੀਤੀ ਸੀ ਅਤੇ 22 ਮਾਰਚ ਨੂੰ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ।

LockdownLockdown

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਦੇਸ਼ ਵਿਚ ਕੋਰੋਨਾ ਵਾਇਰਸ ਦੇ ਖਿਲਾਫ ਲੜਾਈ ਲੜਨ ਵਿਚ ਕੰਮ ਕਰ ਰਹੇ ਲੋਕਾਂ ਲਈ ਆਮ ਜਨਤਾ ਨੂੰ ਸਹਿਯੋਗ ਦੇਣ ਲਈ ਕਿਹਾ ਸੀ। ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੇ ਦੇਸ਼ਵਾਸੀਆਂ ਨੇ ਸ਼ਾਮ ਪੰਜ ਵਜੇ ਅਪਣੇ ਘਰ ਦੀ ਛੱਤ ਤੇ ਆ ਕੇ ਤਾੜੀਆਂ-ਥਾਲੀਆਂ ਵਜਾਈਆਂ ਸਨ। ਪਰ ਇਸ ਤੋਂ ਬਾਅਦ ਵੀ ਕਈ ਥਾਵਾਂ ਤੇ ਲੋਕ ਸੜਕਾਂ ਤੇ ਉਤਰ ਆਏ ਸਨ ਅਤੇ ਭੀੜ ਇਕੱਠੀ ਹੋਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM

ਰਾਹ ਜਾਂਦੀ ਔਰਤ ਤੋਂ Motorcycle ਸਵਾਰਾਂ ਨੇ ਝਪਟਿਆ ਪਰਸ, CCTV 'ਚ ਕੈਦ ਹੋਈ ਵਾਰਦਾਤ | Latest Punjab News

18 May 2024 11:23 AM

Suit-Boot ਪਾ ਕੇ Gentleman ਲੁਟੇਰਿਆਂ ਨੇ ਲੁੱਟਿਆ ਕਬਾੜ ਨਾਲ ਭਰਿਆ ਟਰੱਕ, ਲੱਖਾਂ ਦਾ ਕਬਾੜ ਤੇ ਪਿਕਅਪ ਗੱਡੀ

18 May 2024 9:39 AM
Advertisement