
ਉਹਨਾਂ ਨੇ ਮਾਸਕ ਦੀ ਕਮੀ ਨਾਲ ਸਬੰਧਤ, ਇਕ ਡਾਕਟਰ ਦੇ ਟਵੀਟ ਨੂੰ ਰੀ-ਟਵੀਟ ਕਰਦੇ ਹੋਏ ਕਿਹਾ, ‘ਮੈਨੂੰ ਦੁੱਖ ਹੋ ਰਿਹਾ ਹੈ ਕਿਉਂਕਿ ਇਸ ਸਥਿਤੀ ਤੋਂ ਬਚਿਆ ਜਾ ਸਕਦਾ ਸੀ’।
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਪੈਦਾ ਹੋਏ ਸੰਕਟ ਤੋਂ ਨਿਪਟਣ ਲਈ ਸਰਕਾਰ ਦੀਆਂ ਤਿਆਰੀਆਂ ‘ਤੇ ਸਵਾਲ ਖੜ੍ਹੇ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਇਸ ਵਾਇਰਸ ਦੇ ਖਤਰੇ ਨੂੰ ਪਹਿਲਾਂ ਹੀ ਗੰਭੀਰਤਾ ਨਾਲ ਲੈਣਾ ਚਾਹੀਦਾ ਸੀ।
Photo
ਉਹਨਾਂ ਨੇ ਮਾਸਕ ਅਤੇ ਗਲਵਜ਼ ਦੀ ਕਮੀ ਨਾਲ ਸਬੰਧਤ, ਇਕ ਡਾਕਟਰ ਦੇ ਟਵੀਟ ਨੂੰ ਰੀ-ਟਵੀਟ ਕਰਦੇ ਹੋਏ ਕਿਹਾ, ‘ਮੈਨੂੰ ਦੁੱਖ ਹੋ ਰਿਹਾ ਹੈ ਕਿਉਂਕਿ ਇਸ ਸਥਿਤੀ ਤੋਂ ਬਚਿਆ ਜਾ ਸਕਦਾ ਸੀ’। ਗਾਂਧੀ ਨੇ ਕਿਹਾ, ‘ਸਾਡੇ ਕੋਲ ਤਿਆਰੀ ਦਾ ਸਮਾਂ ਸੀ, ਸਾਨੂੰ ਇਸ ਖਤਰੇ ਨੂੰ ਜ਼ਿਆਦਾ ਗੰਭੀਰਤਾ ਨਾਲ ਲੈਣਾ ਚਾਹੀਦਾ ਸੀ ਅਤੇ ਬਿਹਤਰ ਤਿਆਰੀ ਕਰ ਲੈਣੀ ਚਾਹੀਦੀ ਸੀ’।
Photo
ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਡਾਕਟਰ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ ਕਿਹਾ, ‘ਪ੍ਰਧਾਨ ਮੰਤਰੀ ਜੀ, ਕੋਰੋਨਾ ਵਾਇਰਸ ਨਾਲ ਲ਼ੜਨ ਦੀ ਤੁਹਾਡੀ ਰਣਨੀਤੀ ਵਿਚ ਇਹੀ ਗਲਤੀ ਹੈ। ਡਾਕਟਰਾਂ ਅਤੇ ਨਰਸਾਂ ਨੂੰ ਤਾਲੀ ਨਹੀਂ, ਸਿਹਤ ਸੁਰੱਖਿਆ ਨਾਲ ਜੁੜੇ ਉਪਕਰਣਾਂ ਦੀ ਲੋੜ ਹੈ’।
Photo
ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਮੈਡੀਕਲ ਕਰਮਚਾਰੀਆ ਦੀ ਅਵਾਜ਼ ਸੁਣਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਮਾਮਲੇ ਹਰ ਰੋਜ਼ ਤੇਜ਼ੀ ਨਾਲ ਵਧ ਰਹੇ ਹਨ। ਪੂਰੇ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 517 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਦੇ ਚਲਦੇ ਸਾਰੇ ਸੂਬਿਆਂ ਨੇ ਲਾਕ-ਡਾਊਨ ਦਾ ਐਲਾਨ ਕੀਤਾ ਹੈ।