ਬਾਘਾਪੁਰਾਣਾ ਦੀ ਆਸ਼ਾ ਨੇ ਪੰਜਾਬ ਸਟੇਟ ਡੀਅਰ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ
Published : Mar 24, 2021, 5:52 pm IST
Updated : Mar 24, 2021, 5:52 pm IST
SHARE ARTICLE
Asha Rani
Asha Rani

ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।

ਚੰਡੀਗੜ੍ਹ : ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਨੇ ਕਬਾੜ ਦਾ ਕੰਮ ਕਰਨ ਵਾਲੇ ਪਰਿਵਾਰ ਦੀ ਰਾਤੋ ਰਾਤ ਤਕਦੀਰ ਬਦਲ ਦਿੱਤੀ ਹੈ। ਬਾਘਾਪੁਰਾਣਾ ਦੀ ਰਹਿਣ ਵਾਲੀ ਘਰੇਲੂ ਸੁਆਣੀ ਆਸ਼ਾ ਰਾਣੀ ਨੇ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ। 

photophotoਪਹਿਲਾ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਆਸ਼ਾ ਨੇ ਕਿਹਾ ਕਿ ਉਸਨੇ ਕਦੇ ਸੁਪਨੇ ਵਿੱਚ ਵੀ ਇਹ ਨਹੀਂ ਸੋਚਿਆ ਸੀ ਕਿ ਉਹ ਇਕ ਦਿਨ ਕਰੋੜਪਤੀ ਬਣ ਜਾਵੇਗੀ। ਉਸ ਨੇ ਅੱਗੇ ਕਿਹਾ ਕਿ ਉਸ ਲਈ ਅਤੇ ਉਸ ਦੇ ਪਰਿਵਾਰ ਲਈ ਇਹ ਸੁਪਨਾ ਸਾਕਾਰ ਹੋਣ ਵਾਂਗ ਹੈ। ਉਸਨੇ ਦੱਸਿਆ ਕਿ ਉਸਦੇ ਪਤੀ ਦੀ ਬਾਘਾਪੁਰਾਣਾ ਵਿਖੇ ਕਬਾੜ ਦੀ ਦੁਕਾਨ ਹੈ ਅਤੇ ਉਸ ਦੇ ਦੋਵੇਂ ਬੇਟੇ ਦੁਕਾਨ ਵਿਚ ਕੰਮ ਕਰਦੇ ਹਨ।

Aaha RaniAaha Raniਭਵਿੱਖੀ ਯੋਜਨਾ ਬਾਰੇ ਗੱਲ ਕਰਦਿਆਂ ਆਸ਼ਾ ਰਾਣੀ (61) ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਇਨਾਮੀ ਰਾਸ਼ੀ ਨਾਲ ਆਪਣਾ ਨਵਾਂ ਘਰ ਬਣਾਉਣਗੇ ਕਿਉਂਕਿ ਉਨ੍ਹਾਂ ਦਾ ਮੌਜੂਦਾ ਮਕਾਨ ਉਨ੍ਹਾਂ ਦੇ ਵੱਡੇ ਪਰਿਵਾਰ ਲਈ ਬਹੁਤ ਛੋਟਾ ਹੈ ਅਤੇ ਬਾਕੀ ਰਕਮ ਦੀ ਵਰਤੋਂ ਉਨ੍ਹਾਂ ਦੇ ਪਰਿਵਾਰਕ ਕਾਰੋਬਾਰ ਦੇ ਵਿਸਥਾਰ ਲਈ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਇਹ ਵੱਡੀ ਇਨਾਮੀ ਰਾਸ਼ੀ ਉਹਨਾਂ ਦੀਆਂ ਆਰਥਿਕ ਤੰਗੀਆਂ ਦੂਰ ਕਰਨ ਵਿੱਚ ਅਹਿਮ ਸਾਬਿਤ ਹੋਵੇਗੀ।

photophotoਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਟਿਕਟ ਸੀ -74263 ਦੀ ਜੇਤੂ ਆਸ਼ਾ ਰਾਣੀ ਨੇ ਅੱਜ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਉਸ ਜੇਤੂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਨਾਮੀ ਰਾਸ਼ੀ ਉਹਨਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement