
-ਸੀ-ਵੋਟਰਜ਼ ਸਰਵੇਖਣ ਨੂੰ ਕੇਜਰੀਵਾਲ ਦੀ ਭਾੜੇ ਦੀ ਸ਼ੋਸ਼ੇਬਾਜ਼ੀ ਦੱਸਦਿਆਂ ਰੱਦ ਕੀਤਾ, ਅਕਾਲੀਆਂ ਵਿੱਚ ਪਾਟੋ-ਧਾੜ ਅਤੇ ਭਾਜਪਾ ਦਾ ਪੰਜਾਬ ਵਿੱਚ ਕੋਈ ਵਜੂਦ ਨਹੀਂ
ਚੰਡੀਗੜ੍ਹ: ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਪ੍ਰਮੁੱਖ ਸਿਆਸੀ ਪਾਰਟੀ ਤੋਂ ਕਿਸੇ ਕਿਸਮ ਦੇ ਖਤਰੇ ਨੂੰ ਮੂਲੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਇਹ ਵਿਸ਼ਵਾਸ ਰੱਖਦੇ ਹਨ ਕਿ ਉਨ੍ਹਾਂ ਦਾ ਸੂਬੇ ਨੂੰ ਚਲਾਉਣ ਅਤੇ ਸੈਨਾ ਵਿੱਚ ਰਹਿਣ ਦਾ ਤਜਰਬਾ ਉਨ੍ਹਾਂ ਨੂੰ 2022 ਤੋਂ ਅੱਗੇ ਸੂਬੇ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਵਿੱਚ ਮੱਦਦਗਾਰ ਸਾਬਤ ਹੋਵੇਗਾ।
Kejriwalਇਕ ਮੀਡੀਆ ਸਮਾਗਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਸੀ-ਵੋਟਰ ਸਰਵੇਖਣ ਜਿਸ ਨੇ 2022 ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮ ਪਾਰਟੀ ਨੂੰ ਅੱਗੇ ਹੋਣ ਦੀ ਗੱਲ ਕਹੀ ਸੀ, ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕੇਜਰੀਵਾਲ ਦੀ ਭਾੜੇ ਦੀ ਸ਼ੋਸ਼ੇਬਾਜ਼ੀ ਹੈ। ਉਨ੍ਹਾਂ ਕਿਹਾ ਕਿ ਆਪ ਆਗੂ ਕੋਲ ਮੀਡੀਆ ਦਾ ਬਹੁਤ ਵੱਡਾ ਬਜਟ ਹੈ ਜਿਸ ਦੀ ਵਰਤੋਂ ਉਹ ਅਜਿਹੇ ਸਰਵੇਖਣ ਖਰੀਦ ਕਰਨ ਲਈ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਪੰਜਾਬ ਵਿੱਚ ਕਾਂਗਰਸ ਲਈ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ, ''ਇਸੇ ਕੰਪਨੀ ਨੇ 2016/17 ਵਿੱਚ ਆਪ ਨੂੰ 100 ਸੀਟਾਂ ਆਉਣ ਦੀ ਭਵਿੱਖਬਾਣੀ ਕੀਤੀ ਸੀ ਅਤੇ ਹਰੇਕ ਜਾਣਦਾ ਹੈ ਕਿ ਆਖਰਕਾਰ ਉਨ੍ਹਾਂ ਨੂੰ ਕਿੰਨੀਆਂ ਸੀਟਾਂ ਹਾਸਲ ਹੋਈਆਂ।'' ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਉਸ ਦੀ ਪਾਰਟੀ ਦਾ ਹਾਲ 2022 ਵਿੱਚ ਵੀ ਇਹੋ ਹੋਵੇਗਾ।
CM Punjabਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੇ ਪਿਛਲੇ ਕਾਰਜਕਾਲ ਦੌਰਾਨ ਆਪਣੇ ਵਾਅਦਿਆਂ ਵਿੱਚੋਂ ਸਿਰਫ 30 ਫੀਸਦੀ ਹੀ ਪੂਰੇ ਕਰਨ ਵਿੱਚ ਅਸਫਲ ਰਹੇ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਵਿੱਚ ਬੇਹੁਦਾ ਗੱਲਾਂ ਕਰਨ ਦੀ ਬਜਾਏ ਆਪਣੇ ਸੂਬੇ ਵੱਲ ਧਿਆਨ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ, ''ਉਹ ਪੰਜਾਬ ਵਿੱਚ ਨੌਕਰੀਆਂ ਦੇਣ ਦੀ ਗੱਲ ਕਰ ਰਹੇ ਹਨ ਜਦੋਂ ਕਿ ਉਸ ਦਾ ਦਿੱਲੀ ਵਿੱਚ ਆਪਣਾ ਰਿਕਾਰਡ ਬਹੁਤ ਤਰਸਯੋਗ ਹੈ।''
sukhbir badalਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਵਿੱਚੋਂ ਪਾਟੋ-ਧਾੜ ਹੈ ਅਤੇ ਕੋਈ ਵੀ ਉਨ੍ਹਾਂ ਨੂੰ ਇਕੱਠਿਆ ਨਹੀਂ ਰੱਖ ਸਕਦਾ। ਵੱਡੇ ਬਾਦਲ ਆਪਣੀ ਉਮਰ ਕਾਰਨ ਹੁਣ ਪਾਰਟੀ ਦੀ ਅਗਵਾਈ ਕਰਨ ਦੀ ਸਥਿਤੀ ਵਿੱਚ ਨਹੀਂ ਹਨ। ਭਾਜਪਾ ਦੀ ਪੰਜਾਬ ਵਿੱਚ ਸੰਭਾਵਨਾ ਬਾਰੇ ਉਨ੍ਹਾਂ ਕਿਹਾ, ''ਕਿਹੜੀ ਭਾਜਪਾ?'' ਪਾਰਟੀ ਦਾ ਸੂਬੇ ਵਿੱਚ ਕੋਈ ਵਜੂਦ ਨਹੀਂ ਹੈ ਜਿੱਥੇ ਲੋਕ ਉਨ੍ਹਾਂ ਤੋਂ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਭਾਜਪਾ ਬੁਖਲਾਹਟ ਵਿੱਚ ਆ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਵਾਪਸ ਭਾਈਵਾਲੀ ਸਥਾਪਤ ਕਰ ਸਕਦੀ ਹੈ।
CM Punjab and harpal Singh Cheemaਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੱਤਾ ਵਿੱਚ ਉਨ੍ਹਾਂ ਦੀ ਪਾਰਟੀ ਨੇ 84.6 ਫੀਸਦੀ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ ਜਿਸ ਨਾਲ ਮੁਲਕ ਵਿੱਚ ਪੰਜਾਬ ਨੇ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਇਕ ਸਾਲ ਦੌਰਾਨ ਪਏ ਘਾਟੇ ਦੇ ਬਾਵਜੂਦ ਪੰਜਾਬ ਨੇ ਇਹ ਰਿਕਾਰਡ ਹਾਸਲ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਜ਼ਾਹਰ ਕੀਤਾ ਕਿ ਉਨ੍ਹਾਂ ਦੇ ਕਾਰਜਕਾਲ ਦੇ ਅੰਤ ਤੱਕ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਜਾਣਗੇ। ਸੂਬੇ ਅਤੇ ਲੋਕਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਪੰਜਾਬ ਮੇਰੇ ਦਿਲ ਵਿੱਚ ਵਸਦਾ ਹੈ।