ਦਿੱਲੀ ਮੋਰਚੇ ’ਤੇ ਕਿਸਾਨਾਂ ਲਈ ਵਿਸ਼ੇਸ਼ ਸੇਵਾ, ਗਰਮੀਆਂ ਦਾ ਕੀਤਾ ਖ਼ਾਸ ਪ੍ਰਬੰਧ
Published : Mar 24, 2021, 8:24 pm IST
Updated : Mar 24, 2021, 8:25 pm IST
SHARE ARTICLE
Water Coolers
Water Coolers

ਟਿਕਰੀ ਬਾਰਡਰ ’ਤੇ ਪਿਛਲੇ ਕਈਂ ਮਹੀਨਿਆਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ...

ਨਵੀਂ ਦਿੱਲੀ: ਟਿਕਰੀ ਬਾਰਡਰ ’ਤੇ ਪਿਛਲੇ ਕਈਂ ਮਹੀਨਿਆਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਗਰਮੀ ਦੇ ਮੌਸਮ ਨੂੰ ਦੇਖਦਿਆਂ ਕਿਸਾਨਾਂ ਲਈ ਠੰਡੇ ਪਾਣੀ ਦੀ ਸਹੂਲਤ ਲਈ ਨਵੇਂ ਵਾਟਰ ਕੂਲਰਾਂ ਦੀ ਸੇਵਾ ਕਰਵਾਈ ਗਈ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਕਾਫ਼ਲੇ ਲਗਾਤਾਰ ਦਿੱਲੀ ਮੋਰਚੇ ਲਈ ਰਵਾਨਾ ਹੋ ਰਹੇ ਹਨ।

KissanKissan

ਇਸ ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ ਆਉਣ ਵਾਲੇ ਗਰਮੀ ਦੇ ਮੌਸਮ ਨਾਲ ਨਿਪਟਣ ਲਈ ਖ਼ਾਸ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਪਿੰਡਾਂ ਵਿਚੋਂ ਏਸੀ, ਕੂਲਰ, ਪੱਖੇ, ਮੱਛਰਦਾਨੀਆਂ ਅਤੇ ਆਰਜ਼ੀ ਘਰ ਬਣਾਉਣ ਦਾ ਸਮਾਨ ਦਿੱਲੀ ਲਿਜਾਇਆ ਜਾ ਰਿਹਾ ਹੈ।

KissanKissan

ਸਰਦੀ ਦੇ ਮੌਸਮ ਵਿਚ ਕਿਸਾਨਾਂ ਵੱਲੋਂ ਰਜਾਈਆਂ ਦੇ ਪ੍ਰਬੰਧ ਕੀਤੇ ਗਏ ਸਨ ਪਰ ਹੁਣ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਮੋਰਚੇ ਵਿਚ ਮੰਗ, ਪਾਣੀ ਵਾਲੀਆਂ ਟੈਂਕੀਆਂ, ਪੀਣ ਵਾਲੇ ਪਾਣੀ ਲਈ ਵਾਟਰ ਕੂਲਰ, ਪੱਖੇ ਲਿਜਾਏ ਜਾ ਰਹੇ ਹਨ ਤਾਂ ਕਿ ਮੋਰਚੇ ਵਿਚ ਰਹਿਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।

New Water CoolersNew Water Coolers

ਕਿਸਾਨਾਂ ਨੇ ਕਿਹਾ ਕਿ ਸੰਘਰਸ਼ ਨੂੰ 100 ਦਿਨਾਂ ਤੋਂ ਵੱਧ ਸਮਾਂ ਦਿੱਲੀ ਬੈਠਿਆਂ ਨੂੰ ਹੋ ਗਿਆ ਹੋਵੇ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ ਅਤੇ ਕਿਸਾਨਾਂ ਦੇ ਹੌਂਸਲੇ ਪਰਖ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸੰਘਰਸ਼ ਦੀ ਲੰਬੀ ਲੜਾਈ ਲੜਨ ਲਈ ਤਿਆਰ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਦੇ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸਾਡੀ ਘਰ ਵਾਪਸੀ ਨਹੀਂ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement