ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ
Published : Mar 24, 2022, 5:55 pm IST
Updated : Mar 24, 2022, 5:55 pm IST
SHARE ARTICLE
5 candidates for Rajya Sabha from Punjab declared uncontested winners
5 candidates for Rajya Sabha from Punjab declared uncontested winners

ਰਾਜ ਸਭਾ ਚੋਣ ਪੰਜਾਬ 2022 ਲਈ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ ਅਤੇ ਕਿਸੇ ਵੀ ਉਮੀਦਵਾਰ ਵਲੋਂ ਕਾਗਜ਼ ਵਾਪਸ ਨਹੀਂ ਲਏ ਗਏ।

 

ਚੰਡੀਗੜ੍ਹ:  ਰਾਜ ਸਭਾ ਚੋਣ ਪੰਜਾਬ 2022 ਲਈ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ ਅਤੇ ਕਿਸੇ ਵੀ ਉਮੀਦਵਾਰ ਵਲੋਂ ਕਾਗਜ਼ ਵਾਪਸ ਨਹੀਂ ਲਏ ਗਏ। ਇਸ ਤਰ੍ਹਾਂ ਦੋ ਸਾਈਕਲਾਂ (2+3) ਵਿਚ ਜਿਹੜੇ 5 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ ਸਨ ਉਹ ਬਿਨਾਂ ਮੁਕਾਬਲਾ ਜੇਤੂ ਕਰਾਰ ਦੇ ਦਿੱਤੇ ਗਏ ਹਨ। 

 

Rajya Sabha
5 candidates for Rajya Sabha from Punjab declared uncontested winners

ਇਸ ਬਾਬਤ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਰਾਜ ਸਭਾ ਚੋਣ ਪੰਜਾਬ 2022-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਦੱਸਿਆ ਕਿ ਦੋ ਸਾਈਕਲਾਂ ਵਿਚ ਹੋ ਰਹੀ ਰਾਜ ਸਭਾ ਚੋਣ ਪੰਜਾਬ 2022 ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਜਿਨ੍ਹਾਂ ਨੂੰ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਲਈ ਆਬਜ਼ਰਬਰ ਨਿਯੁਕਤ ਕੀਤਾ ਗਿਆ ਹੈ, ਦੀ ਨਿਗਰਾਨੀ ਹੇਠ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ। 

 

 five faces nominated by AAP for Rajya Sabha
5 candidates for Rajya Sabha from Punjab declared uncontested winners
 

ਉਨ੍ਹਾਂ ਦੱਸਿਆ ਕਿ 24 ਮਾਰਚ ਸ਼ਾਮ 3 ਵਜੇ ਤੱਕ ਕਾਗਜ਼ ਵਾਪਸ ਲੈਣ ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਵਾਪਸ ਨਾ ਲੈਣ ਕਰਕੇ ਸੰਦੀਪ ਕੁਮਾਰ ਪਾਠਕ ਅਤੇ ਰਾਘਵ ਚੱਢਾ (ਪਹਿਲਾ ਸਾਈਕਲ), ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ (ਦੂਜਾ ਸਾਈਕਲ) ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਬਾਬਤ ਰਿਪੋਰਟ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement