MP ਜਸਬੀਰ ਡਿੰਪਾ ਨੇ ਵਿਦੇਸ਼ ਜਾ ਕੇ ਧੋਖਾ ਦੇਣ ਵਾਲੇ ਮੁੰਡੇ-ਕੁੜੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਕੀਤੀ ਮੰਗ
Published : Mar 24, 2022, 8:28 pm IST
Updated : Mar 24, 2022, 8:28 pm IST
SHARE ARTICLE
Jasbir Singh Dimpa
Jasbir Singh Dimpa

ਜਸਬੀਰ ਡਿੰਪਾ ਨੇ ਕਿਹਾ ਕਿ ਇਹ ਮੁੱਦਾ ਸਿਰਫ਼ ਪੰਜਾਬ ਦਾ ਮੁੱਦਾ ਨਹੀਂ ਹੈ, ਸਗੋਂ ਹਰਿਆਣਾ, ਦਿੱਲੀ ਅਤੇ ਕਈ ਦੱਖਣੀ ਸੂਬਿਆਂ ਵਿਚ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ।



ਨਵੀਂ ਦਿੱਲੀ: ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਅੱਜ ਲੋਕ ਸਭਾ ਵਿਚ ਵਿਦੇਸ਼ ਜਾ ਕੇ ਧੋਖਾ ਦੇਣ ਵਾਲੇ ਮੁੰਡੇ ਅਤੇ ਕੁੜੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ। ਜਸਬੀਰ ਡਿੰਪਾ ਨੇ ਕਿਹਾ ਕਿ ਇਹ ਮੁੱਦਾ ਸਿਰਫ਼ ਪੰਜਾਬ ਦਾ ਮੁੱਦਾ ਨਹੀਂ ਹੈ, ਸਗੋਂ ਹਰਿਆਣਾ, ਦਿੱਲੀ ਅਤੇ ਕਈ ਦੱਖਣੀ ਸੂਬਿਆਂ ਵਿਚ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ।

Jasbir Singh DimpaJasbir Singh Dimpa

ਕਾਂਗਰਸੀ ਸੰਸਦ ਮੈਂਬਰ ਨੇ ਲੋਕ ਸਭਾ ਨੂੰ ਦੱਸਿਆ ਕਿ ਅੱਜ-ਕੱਲ੍ਹ ਲੜਕੀਆਂ ਆਈਲੈਟਸ ਕਰ ਲੈਂਦੀਆਂ ਹਨ, ਜਿਸ ਮਗਰੋਂ ਉਹਨਾਂ ਦਾ ਰਿਸ਼ਤਾ ਕਰ ਦਿੱਤਾ ਜਾਂਦਾ ਹੈ ਅਤੇ ਲੜਕੀ ਦੀ ਵਿਦੇਸ਼ੀ ਪੜ੍ਹਾਈ ਦਾ ਸਾਰਾ ਖਰਚਾ ਲੜਕੇ ਪਰਿਵਾਰ ਵਲੋਂ ਭਰਿਆ ਜਾਂਦਾ ਹੈ। ਵਿਦੇਸ਼ ਵਿਚ ਪੜ੍ਹਾਈ ਖ਼ਤਮ ਕਰਨ ਮਗਰੋਂ ਲੜਕੀ ਨੂੰ ਪੀਆਰ ਮਿਲ ਜਾਂਦੀ ਹੈ ਪਰ ਇਸ ਤੋਂ ਬਾਅਦ ਉਹ ਅਪਣੇ ਪਤੀ ਨੂੰ ਸਪਾਂਸਰ ਨਹੀਂ ਕਰਦੀਆਂ। ਉਹਨਾਂ ਦੱਸਿਆ ਕਿ ਇਸ ਸਮੱਸਿਆ ਕਾਰਨ ਕਈ ਘਰ ਟੁੱਟੇ ਹਨ।

Jasbir Singh DimpaJasbir Singh Dimpa

ਉਹਨਾਂ ਦੱਸਿਆ ਕਿ ਹਾਲ ਹੀ ਵਿਚ ਪੰਜਾਬ ਵਿਚ ਅਜਿਹੇ 30 ਲੜਕਿਆਂ ਨੇ ਖੁਦਕੁਸ਼ੀ ਕੀਤੀ ਹੈ, ਜਿਨ੍ਹਾਂ ਦੀਆਂ ਵਿਦੇਸ਼ ਗਈਆਂ ਪਤਨੀਆਂ ਨੇ ਉਹਨਾਂ ਨੂੰ ਛੱਡ ਦਿੱਤਾ। ਉਹਨਾਂ ਦਾ ਕਹਿਣਾ ਹੈ ਕਿ ਇਸ ਜ਼ਰੀਏ ਵਿੱਤੀ ਨੁਕਸਾਨ ਤੋਂ ਇਲਾਵਾ ਸਮਾਜਿਕ ਪੱਧਰ ’ਤੇ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ, ਜਿਸ ਨੂੰ ਬਹੁਤ ਘੱਟ ਲੋਕ ਸਹਿ ਪਾਉਂਦੇ ਹਨ।

lok Sabha lok Sabha

ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਜੇਕਰ ਲੜਕੇ ਅਜਿਹਾ ਕਰਦੇ ਹਨ ਤਾਂ ਕਾਨੂੰਨ ਵਿਚ ਉਹਨਾਂ ਨੂੰ ਸਜ਼ਾ ਦੇਣ ਸਬੰਧੀ ਨਿਯਮ ਹਨ। ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲੜਕਿਆਂ ਦੇ ਹੋ ਰਹੇ ਇਸ ਸੋਸ਼ਣ ਨੂੰ ਰੋਕਣ ਸਬੰਧੀ ਵੀ ਕੋਈ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement