
81 ਸਾਲ ਦੀ ਉਮਰ ਵਿਚ ਲਏ ਆਖ਼ਰੀ ਸਾਹ
ਇੰਦੌਰ: ਭਾਰਤ ਦੇ ਸਾਬਕਾ ਚੀਫ ਜਸਟਿਸ (CJI) ਰਮੇਸ਼ ਚੰਦਰ ਲਾਹੋਟੀ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ ਮੂਲ ਰੂਪ ਵਿੱਚ ਗੁਨਾ ਦੇ ਰਹਿਣ ਵਾਲੇ ਸਨ। ਉਹਨਾਂ ਦਾ ਇੰਦੌਰ ਨਾਲ ਡੂੰਘਾ ਸਬੰਧ ਸੀ। ਉਹ ਦੋ ਮਹੀਨੇ ਪਹਿਲਾਂ ਹੀ ਇੱਥੇ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਜਸਟਿਸ ਲਾਹੋਟੀ ਸੇਵਾਮੁਕਤ ਹੋਣ ਤੋਂ ਬਾਅਦ ਤੋਂ ਹੀ ਨੋਇਡਾ ਵਿੱਚ ਰਹਿ ਰਹੇ ਸਨ ਪਰ ਸਮੇਂ-ਸਮੇਂ 'ਤੇ ਇੰਦੌਰ ਜਾਂਦੇ ਰਹਿੰਦੇ ਸਨ। ਉਹਨਾਂ ਦੀ ਨੂੰਹ, ਭਤੀਜੀ ਅਤੇ ਕਈ ਪਰਿਵਾਰਕ ਮੈਂਬਰ ਇੰਦੌਰ ਵਿੱਚ ਰਹਿੰਦੇ ਹਨ।
Former Chief Justice of India RC Lahoti dies
ਜਸਟਿਸ ਲਾਹੋਟੀ ਦੇ ਰਿਸ਼ਤੇਦਾਰ ਡਾਕਟਰ ਬ੍ਰਜੇਸ਼ ਲਾਹੋਟੀ ਨੇ ਦੱਸਿਆ ਕਿ ਜਸਟਿਸ ਲਾਹੋਟੀ ਲਗਭਗ ਹਰ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੁੰਦੇ ਸਨ। ਉਹਨਾਂ ਦਾ ਬੱਚਿਆਂ ਨਾਲ ਗੂੜਾ ਪਿਆਰ ਸੀ। ਉਨ੍ਹਾਂ ਨੂੰ 1 ਜੂਨ 2004 ਨੂੰ ਭਾਰਤ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਸੀ। ਉਹ 31 ਅਕਤੂਬਰ 2005 ਤੱਕ ਇਸ ਅਹੁਦੇ 'ਤੇ ਰਹੇ।
Former Chief Justice of India RC Lahoti dies
ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਰਮੇਸ਼ ਚੰਦਰ ਲਾਹੋਟੀ ਦੀ ਬੁੱਧਵਾਰ ਸ਼ਾਮ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦਾ ਸਸਕਾਰ ਸ਼ੁੱਕਰਵਾਰ ਨੂੰ ਦਿੱਲੀ 'ਚ ਹੋਵੇਗਾ। ਸਾਬਕਾ ਚੀਫ਼ ਜਸਟਿਸ ਦੇ ਭਰਾ ਜੀਕੇ ਲਾਹੋਟੀ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਅਚਾਨਕ ਵਿਗੜਨ ਕਾਰਨ ਬੁੱਧਵਾਰ ਸ਼ਾਮ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਇੱਥੇ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦੀ ਮੌਤ ਹੋ ਗਈ।
Former Chief Justice of India RC Lahoti dies
ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਆਰਸੀ ਲਾਹੋਟੀ ਗੁਨਾ ਦੇ ਰਹਿਣ ਵਾਲੇ ਸਨ। ਉਹ ਜ਼ਿਲ੍ਹਾ ਅਤੇ ਹਾਈ ਕੋਰਟ ਵਿੱਚ ਪ੍ਰੈਕਟਿਸ ਕਰਦੇ ਸਨ। ਉਹਨਾਂ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਗੁਨਾ ਵਿੱਚ ਇੱਕ ਵਕੀਲ ਵਜੋਂ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਹਾਈ ਕੋਰਟ ਵਿੱਚ ਪ੍ਰੈਕਟਿਸ ਸ਼ੁਰੂ ਕਰ ਦਿੱਤੀ। ਉਨ੍ਹਾਂ ਨੂੰ 3 ਮਈ 1988 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ।
PM ਮੋਦੀ ਨੇ ਭਾਰਤ ਦੇ ਸਾਬਕਾ ਚੀਫ਼ ਜਸਟਿਸ ਰਮੇਸ਼ ਚੰਦਰ ਲਾਹੋਟੀ ਦੇ ਦੇਹਾਂਤ 'ਤੇ ਦੁੱਖ ਜਤਾਇਆ। ਉਹਨਾਂ ਟਵੀਟ ਕਰਦਿਆਂ ਕਿਹਾ ਕਿ ਸਾਬਕਾ CJI ਆਰਸੀ ਲਾਹੋਟੀ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਦੁਖ ਹੋਇਆ ਹਾਂ। ਉਨ੍ਹਾਂ ਨੂੰ ਨਿਆਂਪਾਲਿਕਾ ਵਿੱਚ ਉਨ੍ਹਾਂ ਦੇ ਦਿੱਤੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ।