
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੋਲੋਂ ਪੰਜਾਬ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੋਲੋਂ ਪੰਜਾਬ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਉਹਨਾਂ ਨੇ ਪੀਐਮ ਮੋਦੀ ਕੋਲੋਂ ਪੰਜਾਬ ਲਈ 2 ਸਾਲਾਂ ਲਈ 1 ਲੱਖ ਕਰੋੜ ਦਾ ਪੈਕੇਜ ਮੰਗਿਆ ਹੈ। ਇਸ ਮਗਰੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿਰਸਾ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਬੋਲਿਆ ਹੈ।
ਉਹਨਾਂ ਲਿਖਿਆ, “ਪੰਜਾਬ ਵਿਚ ਵੋਟਾਂ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਕਈ ਮੁਫ਼ਤ ਐਲਾਨ ਕੀਤੇ ਗਏ ਪਰ ਹੁਣ ਉਹਨਾਂ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਕੇਂਦਰ ਦੇ ਸਮਰਥਨ ਦੀ ਲੋੜ ਹੈ!! ਇਹ ਹੈ ਅਰਵਿੰਦ ਕੇਜਰੀਵਾਲ ਦਾ ਮਾਡਲ”।