
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਉੱਘੀਆਂ ਸਿੱਖ ਸ਼ਖਸੀਅਤਾਂ ਅਤੇ ਬੁੱਧੀਜੀਵੀਆਂ ਨਾਲ ਮੁਲਾਕਾਤ ਕੀਤੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਉੱਘੀਆਂ ਸਿੱਖ ਸ਼ਖਸੀਅਤਾਂ ਅਤੇ ਬੁੱਧੀਜੀਵੀਆਂ ਨਾਲ ਮੁਲਾਕਾਤ ਕੀਤੀ। ਭਾਰਤੀ ਜਨਤਾ ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ, ਜੋ ਕਿ ਸਮੂਹ ਦੇ ਨਾਲ ਸਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਮੁਲਾਕਾਤ 90 ਮਿੰਟ ਤੋਂ ਵੱਧ ਚੱਲੀ। ਇਸ ਦੌਰਾਨ ਪੀਐਮ ਮੋਦੀ ਨੇ ਸਿੱਖਾਂ ਨਾਲ ਆਪਣੇ ਰਿਸ਼ਤੇ ਅਤੇ ਉਹਨਾਂ ਦੀ ਸਰਕਾਰ ਵੱਲੋਂ ਸਮਾਜ ਲਈ ਕੀਤੇ ਕੰਮਾਂ ਬਾਰੇ ਗੱਲਬਾਤ ਕੀਤੀ।
Prime Minister Narendra Modi met intellectuals of Sikh community
ਸਿਰਸਾ ਨੇ ਕਿਹਾ ਕਿ ਪੀਐਮ ਮੋਦੀ ਨੇ ਸਮੂਹ ਦੇ ਮੈਂਬਰਾਂ ਨੂੰ ਭਾਈਚਾਰੇ ਨਾਲ ਸਬੰਧਤ ਕਿਸੇ ਵੀ ਮੁੱਦੇ 'ਤੇ ਉਹਨਾਂ ਨਾਲ ਸੰਪਰਕ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਹਨਾਂ ਦੀ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿਚ ਸਿੱਖਾਂ ਨਾਲ ਸਬੰਧਤ ਬਹੁਤ ਸਾਰੇ ਪ੍ਰੋਗਰਾਮ ਸ਼ੁਰੂ ਕੀਤੇ ਹਨ।
Prime Minister Narendra Modi met intellectuals of Sikh community
ਸਿਰਸਾ ਨੇ ਦੱਸਿਆ ਕਿ ਗਰੁੱਪ ਦੇ ਮੈਂਬਰਾਂ ਵਿਚ ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ, ਏਅਰ ਮਾਰਸ਼ਲ (ਸੇਵਾਮੁਕਤ) ਐਸ ਪਰਮਜੀਤ ਸਿੰਘ ਭੰਗੂ, ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਚੇਅਰਮੈਨ ਚਰਨਜੀਤ ਸਿੰਘ ਸ਼ਾਮਲ ਸਨ।