ਲੋਕ ਸਭਾ 'ਚ ਹੰਗਾਮੇ ਵਿਚਾਲੇ ਵਿੱਤ ਬਿੱਲ 2023 ਪਾਸ, ਹੇਠਲੇ ਸਦਨ 'ਚ ਬਜਟ ਪ੍ਰਕਿਰਿਆ ਮੁਕੰਮਲ
Published : Mar 24, 2023, 1:34 pm IST
Updated : Mar 24, 2023, 1:35 pm IST
SHARE ARTICLE
Lok Sabha passes Finance Bill with over 45 amendments amid opposition sloganeering
Lok Sabha passes Finance Bill with over 45 amendments amid opposition sloganeering

ਸਰਕਾਰ ਵੱਲੋਂ ਲਿਆਂਦੀਆਂ ਸੋਧਾਂ ਦੇ ਨਾਲ ਬਿਨਾਂ ਚਰਚਾ ਦੇ ਵਿੱਤ ਬਿੱਲ 2023 ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ

 

ਨਵੀਂ ਦਿੱਲੀ: ਲੋਕ ਸਭਾ ਨੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਦਰਮਿਆਨ ਸਰਕਾਰ ਵੱਲੋਂ ਲਿਆਂਦੀਆਂ ਸੋਧਾਂ ਦੇ ਨਾਲ ਬਿਨਾਂ ਚਰਚਾ ਦੇ ਵਿੱਤ ਬਿੱਲ 2023 ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਲੋਕ ਸਭਾ ਵਿਚ ਆਉਣ ਵਾਲੇ ਵਿੱਤੀ ਸਾਲ ਦੇ ਬਜਟ ਦੀ ਪ੍ਰਕਿਰਿਆ ਪੂਰੀ ਹੋ ਗਈ।  ਲੋਕ ਸਭਾ ਦੀ ਬੈਠਕ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 12 ਵਜੇ ਸ਼ੁਰੂ ਹੋਈ।

ਇਹ ਵੀ ਪੜ੍ਹੋ: ਕੋਟਲੀ ਕਲਾਂ ਕਤਲ ਮਾਮਲਾ: 25 ਕਿੱਲੇ ਜ਼ਮੀਨ ਦੇ ਲਾਲਚ ’ਚ ਕੀਤੀ ਸੀ ਹਰਉਦੈਵੀਰ ਦੀ ਹੱਤਿਆ

ਚੇਅਰਮੈਨ ਰਾਜਿੰਦਰ ਅਗਰਵਾਲ ਨੇ ਲੋੜੀਂਦੇ ਦਸਤਾਵੇਜ਼ ਪੇਸ਼ ਕੀਤੇ। ਇਸ ਦੌਰਾਨ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ ਦੇ ਮੈਂਬਰ ਅਡਾਨੀ ਮੁੱਦੇ 'ਤੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਦੀ ਮੰਗ ਕਰ ਰਹੇ ਸਨ ਅਤੇ ਨਾਅਰੇ ਵਾਲੀਆਂ ਤਖ਼ਤੀਆਂ ਲਹਿਰਾ ਰਹੇ ਸਨ। ਹੰਗਾਮੇ ਦੇ ਵਿਚਕਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤ ਬਿੱਲ 2023 ਨੂੰ ਸਦਨ ਵਿਚ ਵਿਚਾਰਨ ਅਤੇ ਪਾਸ ਕਰਨ ਲਈ ਪੇਸ਼ ਕੀਤਾ।

ਇਹ ਵੀ ਪੜ੍ਹੋ: ਅਮਰੀਕਾ ਵਿਚ ਵਪਾਰਕ ਜਾਂ ਟੂਰਿਸਟ ਵੀਜ਼ਾ ਹੋਲਡਰ ਵੀ ਕਰ ਸਕਦੇ ਹਨ ਨੌਕਰੀ ਲਈ ਅਪਲਾਈ

ਬਿੱਲ ਪੇਸ਼ ਕਰਦੇ ਹੋਏ ਸੀਤਾਰਮਨ ਨੇ ਕਿਹਾ ਕਿ ਕੁਝ ਹਿੱਸੇਦਾਰਾਂ ਤੋਂ ਸੁਝਾਅ ਆਏ ਹਨ ਕਿ ਸਰਕਾਰੀ ਕਰਮਚਾਰੀਆਂ ਲਈ ਰਾਸ਼ਟਰੀ ਪੈਨਸ਼ਨ ਪ੍ਰਣਾਲੀ ਵਿਚ ਸੁਧਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਲਈ ਉਹ ਇਕ ਕਮੇਟੀ ਬਣਾਉਣ ਦਾ ਪ੍ਰਸਤਾਵ ਕਰ ਰਹੇ ਹਨ। ਉਹਨਾਂ ਕਿਹਾ, ''ਮੈਂ ਵਿੱਤੀ ਸੂਝ-ਬੂਝ ਨਾਲ ਸਰਕਾਰੀ ਕਰਮਚਾਰੀਆਂ ਦੀ ਪੈਨਸ਼ਨ ਨਾਲ ਜੁੜੇ ਮੁੱਦਿਆਂ ਨੂੰ ਦੇਖਣ ਲਈ ਵਿੱਤ ਸਕੱਤਰ ਦੀ ਪ੍ਰਧਾਨਗੀ 'ਚ ਇਕ ਕਮੇਟੀ ਬਣਾਉਣ ਦਾ ਪ੍ਰਸਤਾਵ ਕਰਦੀ ਹਾਂ।''

ਇਹ ਵੀ ਪੜ੍ਹੋ: ਢਾਈ ਸਾਲ ਤੋਂ ਪੱਪਲਪ੍ਰੀਤ ਦੇ ਸੰਪਰਕ ਵਿਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ

ਸੀਤਾਰਮਨ ਨੇ ਸਦਨ ਨੂੰ ਇਹ ਵੀ ਦੱਸਿਆ ਕਿ ਵਿਦੇਸ਼ੀ ਦੌਰਿਆਂ ਲਈ ਕ੍ਰੈਡਿਟ ਕਾਰਡਾਂ ਨਾਲ ਭੁਗਤਾਨ ਲਿਬਰਲਾਈਜ਼ਡ ਰੈਮੀਟੈਂਸ ਸਕੀਮ (LRS) ਦੇ ਤਹਿਤ ਕੈਪਚਰ ਨਹੀਂ ਕੀਤੇ ਜਾ ਰਹੇ ਅਤੇ  ਅਤੇ RBI ਨੂੰ ਇਸ 'ਤੇ ਵਿਚਾਰ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਸਦਨ ਨੇ ਵਿੱਤ ਬਿੱਲ ਨਾਲ ਸਬੰਧਤ ਸਰਕਾਰੀ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਵਿੱਤ ਬਿੱਲ 2023 ਨੂੰ ਸੋਧ ਦੇ ਤੌਰ 'ਤੇ ਬਿਨਾਂ ਚਰਚਾ ਦੇ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਦਨ ਨੇ ਵਿੱਤ ਬਿੱਲ 'ਤੇ ਵਿਰੋਧੀ ਮੈਂਬਰਾਂ ਵੱਲੋਂ ਲਿਆਂਦੇ ਗਏ ਸੋਧ ਪ੍ਰਸਤਾਵ ਨੂੰ ਜ਼ੁਬਾਨੀ ਵੋਟ ਰਾਹੀਂ ਰੱਦ ਕਰ ਦਿੱਤਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement