
ਰਾਹਤ ਦੀ ਗੱਲ ਕਿਸੇ ਦੀ ਨਹੀਂ ਹੋਇਆ ਜਾਨੀ-ਮਾਲੀ ਨੁਕਸਾਨ
ਗਵਾਲੀਅਰ: ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਸ਼ੁੱਕਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.0 ਸੀ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਸਵੇਰੇ 10.31 ਵਜੇ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰ ਜ਼ਮੀਨ ਤੋਂ 10 ਕਿਲੋਮੀਟਰ ਦੂਰ ਸੀ। ਦੂਜੇ ਪਾਸੇ ਛੱਤੀਸਗੜ੍ਹ ਦੇ ਅੰਬਿਕਾਪੁਰ ਸਮੇਤ ਆਸਪਾਸ ਦੇ ਇਲਾਕਿਆਂ 'ਚ ਸਵੇਰੇ 10:39 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸੂਰਜਪੁਰ ਦੇ ਭਟਗਾਂਵ ਤੋਂ 11 ਕਿਲੋਮੀਟਰ ਦੂਰ ਦੱਸਿਆ ਜਾਂਦਾ ਹੈ।
ਇਹ ਵੀ ਪੜ੍ਹੋ: ਸੂਬੇ 'ਚ ਬਦਲਦੇ ਮੌਸਮ ਨੇ ਲੋਕਾਂ ਨੂੰ ਛੇੜੀ ਕੰਬਣੀ, ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਨੇ ਨਾਲ-ਨਾਲ ਪੈ ਰਿਹਾ ਭਾਰੀ ਮੀਂਹ
ਇਸ ਤੋਂ ਪਹਿਲਾਂ ਮੰਗਲਵਾਰ ਰਾਤ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.6 ਸੀ। ਭੂਚਾਲ ਦਾ ਅਸਰ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ, ਪੰਜਾਬ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀ।
ਇਹ ਵੀ ਪੜ੍ਹੋ: ਕਪੂਰਥਲਾ ਕੇਂਦਰੀ ਜੇਲ੍ਹ ਵਿਚੋਂ ਫਿਰ ਬਰਮਾਦ ਹੋਏ 5 ਮੋਬਾਈਲ ਫ਼ੋਨ, 4 ਸਿਮ ਕਾਰਡ
ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਇਨ੍ਹਾਂ ਝਟਕਿਆਂ ਤੋਂ ਬਾਅਦ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਰਾਹਤ ਦੀ ਗੱਲ ਹੈ ਕਿ ਹੁਣ ਤੱਕ ਦੇਸ਼ ਵਿੱਚੋਂ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ।