ਬਹੁ-ਵਿਆਹ, 'ਨਿਕਾਹ ਹਲਾਲਾ' ਪ੍ਰਥਾ 'ਤੇ ਸੁਣਵਾਈ ਲਈ ਹੋਵੇਗਾ ਨਵੀਂ ਬੈਂਚ ਦਾ ਗਠਨ
Published : Mar 24, 2023, 9:03 am IST
Updated : Mar 24, 2023, 9:03 am IST
SHARE ARTICLE
Supreme Court
Supreme Court

ਚੀਫ਼ ਜਸਟਿਸ ਨੇ ਕਿਹਾ, “ਮੈਂ ਇਸ ਦੀ ਜਾਂਚ ਕਰਾਂਗਾ। ਸਹੀ ਸਮੇਂ 'ਤੇ ਮੈਂ ਸੰਵਿਧਾਨਕ ਬੈਂਚ ਬਣਾਵਾਂਗਾ”।

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਕਿ ਮੁਸਲਮਾਨਾਂ ਵਿਚ ਬਹੁ-ਵਿਆਹ ਪ੍ਰਥਾ ਅਤੇ 'ਨਿਕਾਹ ਹਲਾਲਾ' ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਲਈ ਪੰਜ ਜੱਜਾਂ ਦੀ ਨਵੀਂ ਸੰਵਿਧਾਨਕ ਬੈਂਚ ਦਾ ਗਠਨ ਕਰਨ ‘ਸਹੀ ਸਮੇਂ’ ’ਤੇ ਕੀਤਾ ਜਾਵੇਗਾ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਜੇ. ਬੀ. ਪਾਰਦੀਵਾਲਾ ਦੇ ਬੈਂਚ ਤੋਂ ਐਡਵੋਕੇਟ ਅਸ਼ਵਨੀ ਉਪਾਧਿਆਏ ਨੇ ਇਸ ਮਾਮਲੇ 'ਤੇ ਨਵੇਂ ਸੰਵਿਧਾਨ ਬੈਂਚ ਦੇ ਗਠਨ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ: ਕਰਜ਼ੇ ਅਤੇ ਗ਼ਰੀਬੀ ਤੋਂ ਤੰਗ ਆਏ ਜੋੜੇ ਨੇ ਕੀਤੀ ਖ਼ੁਦਕੁਸ਼ੀ

ਅਸ਼ਵਨੀ ਉਪਾਧਿਆਏ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਭਾਰਤੀ ਦੰਡਾਵਲੀ ਦੀ ਧਾਰਾ-494 ਬਹੁ-ਵਿਆਹ, ਹਲਾਲਾ ਆਦਿ ਦੀ ਇਜਾਜ਼ਤ ਦਿੰਦੀ ਹੈ ਅਤੇ ਇਸ ਨੂੰ ਖਤਮ ਕਰਨ ਦੀ ਲੋੜ ਹੈ। ਚੀਫ਼ ਜਸਟਿਸ ਨੇ ਕਿਹਾ, “ਮੈਂ ਇਸ ਦੀ ਜਾਂਚ ਕਰਾਂਗਾ। ਸਹੀ ਸਮੇਂ 'ਤੇ ਮੈਂ ਸੰਵਿਧਾਨਕ ਬੈਂਚ ਬਣਾਵਾਂਗਾ”।

ਇਹ ਵੀ ਪੜ੍ਹੋ: ਸੀਨੀਅਰ ਪੱਤਰਕਾਰ ਅਭੈ ਛਜਲਾਨੀ ਦਾ ਲੰਬੀ ਬਿਮਾਰੀ ਦੇ ਚਲਦਿਆਂ ਦਿਹਾਂਤ

ਪਿਛਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 30 ਅਗਸਤ 2022 ਨੂੰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ), ਰਾਸ਼ਟਰੀ ਮਹਿਲਾ ਕਮਿਸ਼ਨ (ਐਨਸੀਡਬਲਯੂ) ਅਤੇ ਘੱਟ ਗਿਣਤੀਆਂ ਲਈ ਰਾਸ਼ਟਰੀ ਕਮਿਸ਼ਨ (ਐਨਸੀਐਮ) ਨੂੰ ਜਨਹਿਤ ਪਟੀਸ਼ਨਾਂ ਦਾ ਪੱਖ ਬਣਾਇਆ ਸੀ ਅਤੇ ਉਹਨਾਂ ਤੋਂ ਜਵਾਬ ਮੰਗਿਆ ਸੀ।

ਇਹ ਵੀ ਪੜ੍ਹੋ: 2 ਬੱਚਿਆਂ ਦੇ 7 ਕਾਤਲਾਂ ਨੂੰ ਉਮਰ ਕੈਦ, ਪਰਿਵਾਰ ਨੇ ਤਾਂਤਰਿਕ ਨਾਲ ਮਿਲ ਕੇ ਦਿੱਤੀ ਸੀ ਮਾਸੂਮ ਭੈਣ-ਭਰਾ ਦੀ ਬਲੀ  

ਤਤਕਾਲੀ ਸੰਵਿਧਾਨਕ ਬੈਂਚ ਜਸਟਿਸ ਬੈਨਰਜੀ ਦੀ ਅਗਵਾਈ ਜਸਟਿਸ ਬੈਨਰਜੀ ਕਰ ਰਹੇ ਸੀ ਅਤੇ ਇਸ ਵਿਚ ਜਸਟਿਸ ਗੁਪਤਾ, ਜਸਟਿਸ ਸੂਰਿਆ ਕਾਂਤ, ਜਸਟਿਸ ਐਮਐਮ ਸੁੰਦਰੇਸ਼ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਸ਼ਾਮਲ ਸਨ। ਹਾਲਾਂਕਿ ਜਸਟਿਸ ਬੈਨਰਜੀ ਅਤੇ ਜਸਟਿਸ ਗੁਪਤਾ ਪਿਛਲੇ ਸਾਲ ਕ੍ਰਮਵਾਰ 23 ਸਤੰਬਰ ਅਤੇ 6 ਅਕਤੂਬਰ ਨੂੰ ਸੇਵਾਮੁਕਤ ਹੋ ਗਏ ਸਨ, ਜਿਸ ਕਾਰਨ ਬਹੁ-ਵਿਆਹ ਅਤੇ 'ਨਿਕਾਹ ਹਲਾਲਾ' ਦੀਆਂ ਪ੍ਰਥਾਵਾਂ ਵਿਰੁੱਧ ਅੱਠ ਪਟੀਸ਼ਨਾਂ 'ਤੇ ਸੁਣਵਾਈ ਲਈ ਸੰਵਿਧਾਨਕ ਬੈਂਚ ਦਾ ਪੁਨਰਗਠਨ ਕਰਨਾ ਜ਼ਰੂਰੀ ਸੀ।

ਇਹ ਵੀ ਪੜ੍ਹੋ: ਗਰਮੀਆਂ ਵਿਚ ਮਹਿੰਗੇ ਕੋਲਡ ਡ੍ਰਿੰਕ ਦੀ ਥਾਂ ਪੀਉ ਠੰਢੀ ਲੱਸੀ, ਹੋਣਗੇ ਕਈ ਫ਼ਾਇਦੇ

ਉਪਾਧਿਆਏ ਨੇ ਆਪਣੀ ਜਨਹਿਤ ਪਟੀਸ਼ਨ 'ਚ ਬਹੁ-ਵਿਆਹ ਅਤੇ 'ਨਿਕਾਹ ਹਲਾਲਾ' ਨੂੰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਘੋਸ਼ਿਤ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਸਿਖਰਲੀ ਅਦਾਲਤ ਨੇ ਜੁਲਾਈ 2018 ਵਿਚ ਉਸ ਦੀ ਪਟੀਸ਼ਨ 'ਤੇ ਵਿਚਾਰ ਕੀਤਾ ਸੀ ਅਤੇ ਮਾਮਲੇ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਸੀ, ਜੋ ਪਹਿਲਾਂ ਹੀ ਅਜਿਹੀਆਂ ਪਟੀਸ਼ਨਾਂ 'ਤੇ ਸੁਣਵਾਈ ਕਰ ਰਿਹਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement