ਜੋ ਲੋਕ ਦੇਸ਼ ਨੂੰ ਬਚਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਭਾਜਪਾ ਛੱਡ ਦੇਣੀ ਚਾਹੀਦੀ ਹੈ - ਅਰਵਿੰਦ ਕੇਜਰੀਵਾਲ 
Published : Mar 24, 2023, 7:23 pm IST
Updated : Mar 24, 2023, 7:23 pm IST
SHARE ARTICLE
Arvind Kejriwal
Arvind Kejriwal

ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਤਾ ਤੋਂ ਅਯੋਗ ਕਰਾਰ ਦਿੱਤੇ ਜਾਣ ਦਾ ਜ਼ਿਕਰ ਕਰਦੇ ਹੋਏ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ

 ਨਵੀਂ ਦਿੱਲੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ਼ ਕੱਸਿਆ ਤੇ ਕਿਹਾ ਕਿ ਪੀ.ਐੱਮ. ਮੋਦੀ ਦੀ ਅਗਵਾਈ 'ਚ ਦੇਸ਼ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਵਿਧਾਨ ਸਭਾ 'ਚ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਪ ਰਾਜਪਾਲ ਵੀਕੇ ਸਕਸੈਨਾ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ਦੇ ਕੰਮ 'ਚ ਰੁਕਾਵਟ ਪਾਉਣ ਦਾ ਵੀ ਦੋਸ਼ ਲਗਾਇਆ। ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ''ਮੈਂ ਭਾਜਪਾ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੋ ਲੋਕ ਦੇਸ਼ ਨੂੰ ਨਸ਼ਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਭਾਜਪਾ 'ਚ ਹੋਣਾ ਚਾਹੀਦਾ ਅਤੇ ਜੋ ਦੇਸ਼ ਨੂੰ ਬਚਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਭਾਜਪਾ ਛੱਡ ਦੇਣੀ ਚਾਹੀਦੀ ਹੈ।'' ਕੇਜਰੀਵਾਲ ਦੇ ਪ੍ਰਧਾਨ ਮੰਤਰੀ ਬਾਰੇ ਬੋਲਣ 'ਤੇ ਵਿਧਾਨ ਸਭਾ 'ਚ ਹੰਗਾਮਾ ਸ਼ੁਰੂ ਹੋ ਗਿਆ। ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਤਾ ਤੋਂ ਅਯੋਗ ਕਰਾਰ ਦਿੱਤੇ ਜਾਣ ਦਾ ਜ਼ਿਕਰ ਕਰਦੇ ਹੋਏ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਉਹ ਡਰੇ ਹੋਏ ਹਨ।'' 

ਰਾਹੁਲ ਗਾਂਧੀ ਨੂੰ ਅਪਰਾਧਕ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ਸੁਣਾਏ ਜਾਣ 'ਤੇ ਉਨ੍ਹਾਂ ਨੂੰ ਲੋਕ ਸਭਾ ਤੋਂ ਅਯੋਗ ਐਲਾਨ ਕਰ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਦਿੱਲੀ ਦੇ ਵਿਕਾਸ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ। ਅਰਵਿੰਦ ਕੇਜਰੀਵਾਲ ਨੇ ਕਿਹਾ,''ਮੈਂ ਉਪ ਰਾਜਪਾਲ ਸਾਹਿਬ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਗੁਜਰਾਤ ਤੋਂ ਆਏ ਹੋ। ਤੁਸੀਂ ਸਾਡੇ ਮਹਿਮਾਨ ਹੋ। ਮੈਨੂੰ ਲੱਗਦਾ ਹੈ ਕਿ ਉਹ ਦਿੱਲੀ ਦੀਆਂ ਸੜਕਾਂ ਦੇ ਨਾਮ ਵੀ ਜਾਣਦੇ ਹੋਣਗੇ ਪਰ ਅਸੀਂ ਲੜਾਈ ਨਹੀਂ ਚਾਹੁੰਦੇ। ਅਸੀਂ ਇਕਜੁੱਟ ਹੋ ਕੇ  ਕੰਮ ਕਰਨਾ ਚਾਹੁੰਦੇ ਹਾਂ। ਆਉਣ ਵਾਲੀਆਂ ਪੀੜ੍ਹੀਆਂ ਕੀ ਕਹਿਣਗੀਆਂ? ਉਹ ਲੜ ਰਹੇ ਸਨ।'' ਉਨ੍ਹਾਂ ਕਿਹਾ,''ਅਸੀਂ ਘਰ-ਘਰ ਸੀਵਰ ਕਨੈਕਸ਼ਨ ਦੇਣਾ ਹੈ, ਨਵੀਆਂ ਬੱਸਾਂ ਖਰੀਦਣੀਆਂ ਹਨ, ਟਰੈਫਿਕ ਦੀ ਸਥਿਤੀ ਸੁਧਾਰਨੀ ਹੈ, ਆਓ ਮਿਲ ਕੇ ਕੰਮ ਕਰੀਏ।'' ਮੁੱਖ ਮੰਤਰੀ ਨੇ ਕਿਹਾ,''ਅਸੀਂ ਤੁਹਾਡੇ ਨਾਲ ਕੰਮ ਕਰਾਂਗੇ। ਇਹ ਭਾਰਤ-ਪਾਕਿਸਤਾਨ ਯੁੱਧ ਨਹੀਂ ਹੈ। ਜਦੋਂ ਮੁੱਖ ਮੰਤਰੀ ਅਤੇ ਉੱਪ ਰਾਜਪਾਲ ਇਕੱਠੇ ਕੰਮ ਕਰਨਾ ਸ਼ੁਰੂ ਕਰਨਗੇ ਤਾਂ ਇਹ ਅਸਲ 'ਚ ਇਕ ਡਬਲ ਇੰਜਣ ਸਰਕਾਰ ਹੋਵੇਗੀ।'' 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement