Zirakpur News: ਜ਼ੀਰਕਪੁਰ 'ਚ ਮਾਂ, ਪਿਓ ਤੇ ਪੁੱਤ ਨੇ ਨਿਗਲਿਆ ਜ਼ਹਿਰ, ਘਰ ਦੀ ਆਰਥਿਕ ਤੰਗੀ ਤੋਂ ਸਨ ਪਰੇਸ਼ਾਨ
Published : Mar 24, 2024, 11:48 am IST
Updated : Mar 24, 2024, 12:21 pm IST
SHARE ARTICLE
Mother, father and son swallowed poison in Zirakpur News in punjabi
Mother, father and son swallowed poison in Zirakpur News in punjabi

Zirakpur News: ਮਾਂ ਦੀ ਮੌਤ; ਪਿਓ-ਪੁੱਤ ਦਾ ਪੀਜੀਆਈ ’ਚ ਚੱਲ ਰਿਹਾ ਇਲਾਜ

Mother, father and son swallowed poison in Zirakpur News in punjabi :  ਜ਼ੀਰਕਪੁਰ ਦੇ ਢਕੌਲੀ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਇਕ ਔਰਤ (39) ਦੀ ਮੌਤ ਹੋ ਗਈ ਹੈ ਜਦਕਿ ਪਿਓ ਅਤੇ 19 ਸਾਲਾ ਪੁੱਤ ਦਾ ਪੀਜੀਆਈ 'ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Counterfeit Liquor News : ਨਕਲੀ ਸ਼ਰਾਬ ਦਾ ਮਾਸਟਰਮਾਈਂਡ ਹਰਮਨਪ੍ਰੀਤ ਹੜੱਪ ਚੁੱਕਿਆ ਕਰੀਬ 3.5 ਕਰੋੜ

ਜ਼ਹਿਰੀਲਾ ਪਦਾਰਥ ਨਿਗਲਣ ਦਾ ਕਾਰਨ ਘਰ ਦੀ ਆਰਥਿਕ ਤੰਗੀ ਮੰਨਿਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਵਰਿੰਦਾਵਨ ਗਾਰਡਨ ਦੇ ਫਲੈਟ ਨੰਬਰ 504 ਦੇ ਵਸਨੀਕ ਸੰਜੇ ਗੋਇਲ (50), ਅੰਜੂ ਗੋਇਲ (39) ਤੇ ਅਕਸ਼ਤਿ ਗੋਇਲ (19) ਵੱਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਲੈਣ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ: Lok Sabha Election: ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਦੇ ਦਿਤੇ ਨਿਰਦੇਸ਼  

ਇਹ ਵੀ ਜਾਣਕਾਰੀ ਮਿਲੀ ਹੈ ਕਿ ਅਕਸ਼ਤਿ ਗੋਇਲ ਵੱਲੋਂ ਜ਼ਹਿਰ ਖਾਣ ਤੋਂ ਬਾਅਦ ਅੱਜ ਸਵੇਰੇ 10 ਵਜੇ ਇਸ ਸਬੰਧੀ ਆਪਣੇ ਕਿਸੇ ਰਿਸ਼ਤੇਦਾਰ ਨੂੰ ਫੋਨ ਰਾਹੀਂ ਜਾਣਕਾਰੀ ਵੀ ਦਿੱਤੀ ਗਈ ਸੀ, ਜਿਸ ਵੱਲੋਂ ਮੌਕੇ ’ਤੇ ਐਂਬੂਲੈਂਸ ਬੁਲਾ ਕੇ ਗੰਭੀਰ ਹਾਲਤ ’ਚ ਉਨ੍ਹਾਂ ਨੂੰ ਢਕੌਲੀ ਦੇ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮੁੱਢਲੀ ਸਿਹਤ ਸਹੂਲਤ ਦੇਣ ਤੋਂ ਬਾਅਦ ਮੁਹਾਲੀ ਫੇਜ਼-6 ਦੇ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫੇਜ਼-6 ਦੇ ਸਰਕਾਰੀ ਹਸਪਤਾਲ ਵਿਖੇ ਵੀ ਸੰਜੇ ਗੋਇਲ ਤੇ ਅਕਸ਼ਤਿ ਗੋਇਲ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ ਜਦਕਿ ਡਾਕਟਰਾਂ ਨੇ ਅੰਜੂ ਗੋਇਲ (39) ਨੂੰ ਮ੍ਰਿਤਕ ਕਰਾਰ ਦੇ ਦਿਤਾ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਮੁਹਾਲੀ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ।

(For more news apart from 'Mother, father and son swallowed poison in Zirakpur News in punjabi ' stay tuned to Rozana Spokesman)

Tags: mother

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement