
ਇਹ ਰਵਾਇਤੀ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਲਿਆਵੇ।
PM Modi extends Holi wishes: ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੰਦੇ ਹੋਏ ਕਾਮਨਾ ਕੀਤੀ ਕਿ ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਤਿਉਹਾਰ ਸਾਰਿਆਂ ਦੇ ਜੀਵਨ 'ਚ ਨਵੀਂ ਊਰਜਾ ਅਤੇ ਉਤਸ਼ਾਹ ਲਿਆਵੇ। ਦੇਸ਼ 'ਚ ਹੋਲੀ ਸੋਮਵਾਰ ਨੂੰ ਮਨਾਈ ਜਾਵੇਗੀ, ਜਦੋਂ ਕਿ ਕੁਝ ਹਿੱਸਿਆਂ 'ਚ ਮੰਗਲਵਾਰ ਨੂੰ ਹੋਲੀ ਮਨਾਈ ਜਾਵੇਗੀ।
'ਐਕਸ' 'ਤੇ ਇੱਕ ਪੋਸਟ ਵਿਚ ਪ੍ਰਧਾਨ ਮੰਤਰੀ ਨੇ ਕਿਹਾ, "ਦੇਸ਼ ਦੇ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਰਵਾਇਤੀ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਲਿਆਵੇ। ''