ਜਵਾਬੀ ਕਾਰਵਾਈ 'ਚ ਭਾਰਤੀ ਫ਼ੌਜ ਨੇ 5 ਪਾਕਿ ਫ਼ੌਜੀਆਂ ਨੂੰ ਕੀਤਾ ਹਲਾਕ, ਬੰਕਰ ਵੀ ਕੀਤੇ ਤਬਾਹ
Published : Apr 24, 2018, 1:15 pm IST
Updated : Apr 24, 2018, 1:15 pm IST
SHARE ARTICLE
indian army killed pakistan jawans rajouri border
indian army killed pakistan jawans rajouri border

ਸਰਹੱਦ 'ਤੇ ਪਾਕਿਸਤਾਨ ਦੀਆਂ ਭਾਰਤ ਵਿਰੋਧੀ ਹਰਕਤਾਂ ਲਗਾਤਾਰ ਜਾਰੀ ਹਨ, ਜਿਸ ਦਾ ਭਾਰਤੀ ਫ਼ੌਜ ਵਲੋਂ ਢੁਕਵਾਂ ਜਵਾਬ ਦਿਤਾ ਜਾਂਦਾ ਹੈ।

ਨਵੀਂ ਦਿੱਲੀ : ਸਰਹੱਦ 'ਤੇ ਪਾਕਿਸਤਾਨ ਦੀਆਂ ਭਾਰਤ ਵਿਰੋਧੀ ਹਰਕਤਾਂ ਲਗਾਤਾਰ ਜਾਰੀ ਹਨ, ਜਿਸ ਦਾ ਭਾਰਤੀ ਫ਼ੌਜ ਵਲੋਂ ਢੁਕਵਾਂ ਜਵਾਬ ਦਿਤਾ ਜਾਂਦਾ ਹੈ। ਹੁਣ ਵੀ ਬੀਤੇ ਦਿਨ ਸੋਮਵਾਰ ਨੂੰ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਭਾਰਤੀ ਚੌਕੀਆਂ 'ਤੇ ਗੋਲੀਬਾਰੀ ਕੀਤੀ ਸੀ, ਜਿਸ ਦਾ ਮੰਗਲਵਾਰ ਨੂੰ ਭਾਰਤੀ ਫ਼ੌਜ ਵਲੋਂ ਕਥਿਤ ਤੌਰ 'ਤੇ ਜਵਾਬ ਦਿਤਾ ਗਿਆ ਹੈ। 

indian army killed pakistan jawans rajouri borderindian army killed pakistan jawans rajouri border

ਫ਼ੌਜ ਦੇ ਸੂਤਰਾਂ ਤੋਂ ਖ਼ਬਰ ਮਿਲੀ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਭੱਟਲ ਇਲਾਕੇ ਵਿਚ ਪੰਜ ਪਾਕਿਸਤਾਨੀ ਫ਼ੌਜੀਆਂ ਨੂੰ ਹਲਾਕ ਕੀਤਾ ਗਿਆ ਹੈ। ਨਾਲ ਹੀ ਪਾਕਿਸਤਾਨੀ ਫ਼ੌਜ ਦੀਆਂ ਕਈ ਪੋਸਟਾਂ ਅਤੇ ਬੰਕਰ ਵੀ ਤਬਾਹ ਕਰ ਦਿਤੇ ਗਏ ਹਨ। ਫ਼ੌਜ ਦੇ ਸੂਤਰ ਨੇ ਪੁਸ਼ਟੀ ਕੀਤੀ ਹੈ ਕਿ ਪੁੰਛ ਵਿਚ ਸਰਹੱਦ 'ਤੇ ਕਾਰਵਾਈ ਵਿਚ ਪੰਜ ਪਾਕਿਸਤਾਨੀ ਫ਼ੌਜੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। 

indian army killed pakistan jawans rajouri borderindian army killed pakistan jawans rajouri border

ਦਸ ਦਈਏ ਕਿ ਪਾਕਿਸਤਾਨੀ ਫ਼ੌਜੀਆਂ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜਲੀਆਂ ਬਸਤੀਆਂ ਅਤੇ ਮੋਹਰੀ ਚੌਕੀਆਂ 'ਤੇ ਗੋਲੀਬਾਰੀ ਕਰਦੇ ਹੋਏ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਫ਼ੌਜ ਦੇ ਇਕ ਅਧਿਕਾਰੀ ਨੇ ਦਸਿਆ ਕਿ ਪਾਕਿਸਤਾਨੀ ਫ਼ੌਜ ਨੇ ਸੋਮਵਾਰ ਨੂੰ ਸ਼ਾਮ ਕਰੀਬ ਸਾਢੇ ਪੰਜ ਵਜੇ ਛੋਟੇ ਅਤੇ ਸਵੈਚਲਿਤ ਹਥਿਆਰਾਂ ਨਾਲ ਐਲਓਸੀ ਨੇੜੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਗੋਲੀਬਾਰੀ ਕੀਤੀ ਸੀ ਅਤੇ ਮੋਟਰਾਰ ਦਾਗ਼ੇ ਸਨ। 

indian army killed pakistan jawans rajouri borderindian army killed pakistan jawans rajouri border

ਉਨ੍ਹਾਂ ਦਸਿਆ ਕਿ ਭਾਰਤੀ ਫ਼ੌਜ ਨੇ ਗੋਲਾਬਾਰੀ ਦਾ ਢੁਕਵਾਂ ਜਵਾਬ ਦਿਤਾ ਹੈ। ਇਸ ਸਾਲ ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਵਿਚ ਕੌਮਾਂਤਰੀ ਸਰਹੱਦ ਅਤੇ ਐਲਓਸੀ ਨੇੜੇ ਜੰਗਬੰਦੀ ਦੇ ਉਲੰਘਣ ਦੀਆਂ ਘਟਨਾਵਾਂ ਵਿਚ ਕਾਫ਼ੀ ਵਾਧਾ ਹੋਇਆ ਹੈ ਪਰ ਭਾਰਤ ਵਲੋਂ ਪਾਕਿਸਤਾਨ ਦੀ ਹਰ ਵੱਡੀ ਕਾਰਵਾਈ ਦਾ ਮੂੰਹਤੋੜਵਾਂ ਜਵਾਬ ਦਿਤਾ ਜਾਂਦਾ ਹੈ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement