
ਮੋਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਵੇਗੀ ਜਨਤਾ ; ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ
ਨਵੀਂ ਦਿੱਲੀ : ਕਾਂਗਰਸ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ 'ਤੇ ਦਲਿਤ ਅਤੇ ਆਦੀਵਾਸੀ ਵਿਰੋਧੀ ਹੋਣ ਦਾ ਦੋਸ਼ ਲਗਾਉਂਕਿਆਂ ਦਾਅਵਾ ਕੀਤਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਦੇਸ਼ ਦੀ ਜਨਤਾ ਨੇ ਭਾਜਪਾ ਸਰਕਾਰ ਨੂੰ ਦੇਸ਼ ਦੀ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾਇਆ ਹੋਇਆ ਹੈ। ਲੋਕ ਸਭਾ ਚੋਣਾਂ ਵਿਚ ਉਤਰ ਪਛਮੀ ਦਿੱਲੀ ਸੀਟ ਤੋਂ ਟਿਕਟ ਨਾ ਮਿਲਣ ਕਾਰਨ ਉਦਿਤ ਰਾਜ ਭਾਜਪਾ ਛੱਡ ਕੇ ਅੱਜ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਭਾਜਪਾ ਅਤੇ ਆਰਐਸਐਸ ਦੀ ਅਸਲੀ ਸੋਚ ਹੈ ਕਿ ਦਲਿਤਾਂ ਅਤੇ ਆਦੀਵਾਸੀਆਂ ਨੂੰ ਪ੍ਰੇਸ਼ਾਨ ਕੀਤਾ ਜਾਵੇ।
भाजपा शासन में दलित होना मानो अभिशाप हो गया है।
— Randeep Singh Surjewala (@rssurjewala) 24 April 2019
दलितों पर हो रही प्रताड़ना से पीड़ित और व्यथित होकर जिन जिन सांसदों ने मोदी जी को पत्र लिखा , मोदी जी ने उन्हें ही प्रताड़ित किया।
चाहे वो सावित्री बाई फुले हो,चाहे अशोक कुमार दोहरे हो,या माननीय उदित राज जी। pic.twitter.com/Jzhgyd7NAB
ਪਿਛਲੇ ਪੰਜ ਸਾਲਾਂ ਦੀ ਮੋਦੀ ਸਰਕਾਰ ਵਿਚ ਦੇਸ਼ ਦਲਿਤ ਵਿਰੋਧੀ ਅਤੇ ਆਦੀਵਾਸੀ ਵਿਰੋਧੀ ਪੱਖਪਾਤ ਦਾ ਗਵਾਹ ਬਣਿਆ ਹੈ ਜੋ ਪਹਿਲਾਂ ਕਦੇ ਨਹੀਂ ਹੋਇਆ। ਇਸ ਦੌਰਾਨ ਉਦਿਤ ਰਾਜ ਨੇ ਕਿਹਾ ਕਿ ਭਾਜਪਾ ਦਲਿਤ ਵਿਰੋਧੀ ਪਾਰਟੀ ਹੈ। ਅੱਜ ਸਵੇਰੇ ਰਾਜ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਰਾਹੁਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦਿਤ ਰਾਜ ਨੇ ਕਿਹਾ ਕਿ ਉਹ ਪਾਰਟੀ ਵਿਚ ਸ਼ਾਮਲ ਹੋ ਕੇ ਕਾਫ਼ੀ ਖ਼ੁਸ਼ ਹਨ।
BJP MP Udit Raj joins Congress party
ਉਨ੍ਹਾਂ ਕਿਹਾ ਕਿ ਭਾਜਪਾ ਦੇ ਅੰਦਰੂਨੀ ਸਰਵੇਖਣ ਵਿਚ ਉਨ੍ਹਾਂ ਦੀ ਜਿੱਤ ਤੈਅ ਦੱਸੀ ਗਈ ਸੀ ਅਤੇ ਚੈਨਲਾਂ ਦੇ ਸਰਵੇਖਣ ਵਿਚ ਵੀ ਉਹ ਜਿੱਤ ਰਹੇ ਹਨ ਪਰ ਇਸ ਦੇ ਬਾਵਜੂਦ ਭਾਜਪਾ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿਤੀ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਵਿਚ ਰਹਿੰਦਿਆਂ ਉਨ੍ਹਾਂ ਹਮੇਸ਼ਾ ਦਲਿਤਾਂ ਦੇ ਮੁੱਦੇ 'ਤੇ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦਲਿਤ ਵਿਰੋਧੀ ਪਾਰਟੀ ਹੈ ਜਿਸ ਦਾ ਵੇਰਵਾ ਉਹ ਛੇਤੀ ਹੀ ਦੇਣਗੇ। ਜ਼ਿਕਰਯੋਗ ਹੈ ਕਿ ਭਾਜਪਾ ਨੇ ਉਤਰ ਪਛਮੀ ਦਿੱਲੀ ਤੋਂ ਸੰਸਦ ਮੈਂਬਰ ਉਦਿਤ ਰਾਜ ਦੀ ਥਾਂ 'ਤੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਟਿਕਟ ਦਿਤੀ। ਇਸ ਤੋਂ ਬਾਅਦ ਉਨ੍ਹਾਂ ਅਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ ਸੀ।