ਕੇਰਲ ਦੇ ਮੰਤਰੀਆਂ ਦੀ ਤਨਖ਼ਾਹ 'ਚ ਇਕ ਸਾਲ ਤਕ ਹੋਵੇਗੀ ਕਟੌਤੀ
Published : Apr 24, 2020, 7:02 am IST
Updated : Apr 24, 2020, 7:02 am IST
SHARE ARTICLE
File Photo
File Photo

ਕੋਰੋਨਾਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਨੇ ਅਹਿਮ ਫ਼ੈਸਲਾ ਕੀਤਾ ਹੈ। ਸਰਕਾਰ ਵਲੋਂ ਸੂਬੇ 'ਚ ਚੁਣੇ ਗਏ ਨੁਮਾਇੰਦਿਆਂ

ਤਿਰੂਵੰਤਪੁਰਮ, 23 ਅਪ੍ਰੈਲ: ਕੋਰੋਨਾਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਨੇ ਅਹਿਮ ਫ਼ੈਸਲਾ ਕੀਤਾ ਹੈ। ਸਰਕਾਰ ਵਲੋਂ ਸੂਬੇ 'ਚ ਚੁਣੇ ਗਏ ਨੁਮਾਇੰਦਿਆਂ ਦੀ ਤਨਖ਼ਾਹ 'ਚ ਇਕ ਸਾਲ ਲਈ 30 ਫ਼ੀ ਸਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਮੰਤਰੀਆਂ, ਵਿਧਾਇਕਾਂ, ਸਰਕਾਰੀ ਬੋਰਡ ਦੇ ਮੈਂਬਰਾਂ ਤੇ ਹੋਰ ਨੁਮਾਇੰਦਿਆਂ ਨੂੰ ਅਗਲੇ ਇਕ ਸਾਲ ਲਈ ਉਨ੍ਹਾਂ ਦੀ ਮਹੀਨਾਵਾਰ ਤਨਖ਼ਾਹ ਤੇ ਮਾਣ ਭੱਤੇ 'ਚ 30 ਫ਼ੀ ਸਦੀ ਕਟੌਤੀ ਕੀਤੀ ਜਾਵੇਗੀ। ਇਹ ਵੀ ਦਸਿਆ ਜਾਂਦਾ ਹੈ ਕਿ ਕੇਰਲ ਤੋਂ ਪਹਿਲਾਂ ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਹੋਰ ਸੂਬਿਆਂ 'ਚ ਵੀ ਇਸ ਤਰ੍ਹਾਂ ਦਾ ਫ਼ੈਸਲਾ ਲਿਆ ਜਾ ਚੁੱਕਾ ਹੈ। ਕੇਰਲ ਭਾਰਤ ਦਾ ਉਹ ਹੀ ਸੂਬਾ ਹੈ ਜਿਥੇ ਕੋਰੋਨਾਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਸੀ। ਸ਼ੁਰੂਆਤ 'ਚ ਕੇਰਲ 'ਚ ਤਿੰਨ ਮਰੀਜ਼ ਕੋਰੋਨਾ ਇਨਫ਼ੈਕਟਡ ਪਾਏ ਗਏ, ਜੋ ਜਲਦੀ ਠੀਕ ਹੋ ਗਏ।  (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement