ਕੋਰੋਨਾ ਆਫ਼ਤ: ਸਿੰਘਾਪੁਰ ਤੇ UAE ਤੋਂ ਆਕਸੀਜਨ ਟੈਂਕਰ ਆਯਾਤ ਕਰੇਗਾ ਭਾਰਤ 
Published : Apr 24, 2021, 11:10 am IST
Updated : Apr 24, 2021, 11:10 am IST
SHARE ARTICLE
Oxygen Crisis: Centre Plans To Import Tankers From Singapore, UAE
Oxygen Crisis: Centre Plans To Import Tankers From Singapore, UAE

ਗ੍ਰਹਿ ਮੰਤਰੀ ਨੇ ਸਮੀਖਿਆ ਬੈਠਕ ਵਿਚ ਆਕਸੀਜਨ ਦੀ ਸਪਲਾਈ ਵਧਾਉਣ ਲਈ ਕਈ ਉਪਾਅ ਦਿੱਤੇ

ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਕਈ ਸੂਬਿਆਂ ਵਿਚ ਆਕਸੀਜਨ ਦੀ ਕਮੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਸਿੰਗਾਪੁਰ ਅਤੇ ਯੂ.ਏ.ਈ. ਤੋਂ ਉਚ ਸਮਰਥਾ ਦੇ ਆਕਸੀਜਨ ਲਿਜਾਣ ਵਾਲੇ ਟੈਂਕਰਾਂ ਨੂੰ ਆਯਾਤ ਕਰਨ ਲਈ ਗੱਲਬਾਤ ਕਰ ਰਹੀ ਹੈ। ਇਸ ਦੇ ਨਾਲ ਹੀ ਆਕਸੀਜਨ ਦੇ ਉਤਪਾਦਨ ਨੂੰ ਵਧਾਉਣ ਲਈ ਕੇਂਦਰ ਨੇ ਸੂਬਿਆਂ ਨੂੰ ਬੰਦ ਆਕਸੀਜਨ ਪਲਾਂਟਾਂ ਨੂੰ ਮੁੜ ਚਲਾਉਣ ਦਾ ਹੁਕਮ ਦਿੱਤਾ ਹੈ।

Oxygen Crisis: Centre Plans To Import Tankers From Singapore, UAE;Oxygen Crisis: Centre Plans To Import Tankers From Singapore, UAE;

ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੇਸ਼ ਵਿਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਤੋਂ ਬਾਅਦ ਸੂਬਿਆਂ ਨੂੰ ਇਹ ਹੁਕਮ ਦਿੱਤੇ ਗਏ ਹਨ। ਵੱਖ-ਵੱਖ ਭੇਜੇ ਗਏ ਪੱਤਰ ਵਿਚ ਕੇਂਦਰ ਨੇ ਸਾਰੇ ਸੂਬਿਆਂ ਨੂੰ ਆਪਣੇ-ਆਪਣੇ ਖੇਤਰ ਅਧਿਕਾਰ ਵਿਚ ਆਕਸੀਜਨ ਉਤਪਾਦਕਾਂ ਦੀ ਇਕ ਸੂਚੀ ਤਿਆਰ ਕਰਨ ਲਈ ਕਿਹਾ ਹੈ। ਕੇਂਦਰ ਨੇ ਆਕਸੀਜਨ ਦੀ ਮੰਗ ਵਾਲੀਆਂ ਥਾਂਵਾਂ ’ਤੇ ਨਿਰਵਿਘਨ ਸਪਲਾਈ ਯਕੀਨੀ ਕਰਨ ਦਾ ਹੁਕਮ ਦਿੱਤਾ ਹੈ।

Home MinistryHome Ministry

ਆਕਸੀਜਨ ਦੀ ਨਿਰਵਿਘਨ ਆਵਾਜਾਈ ਲਈ ਗ੍ਰਹਿ ਮੰਤਰਾਲਾ ਭਾਰਤੀ ਹਵਾਈ ਫ਼ੌਜ ਦੇ ਆਵਾਜਾਈ ਜਹਾਜ਼ਾਂ ਜ਼ਰੀਏ ਸਿੰਗਾਪੁਰ ਅਤੇ ਯੂ.ਏ.ਈ. ਸਮੇਤ ਹੋਰ ਦੇਸ਼ਾਂ ਤੋਂ ਉਚ ਸਮਰੱਥਾ ਵਾਲੇ ਟੈਂਕਰ ਮੰਗਵਾਉਣ ਲਈ ਤਾਲਮੇਲ ਕਰ ਰਿਹਾ ਹੈ। ਗ੍ਰਹਿ ਮੰਤਰੀ ਨੇ ਸਮੀਖਿਆ ਬੈਠਕ ਵਿਚ ਆਕਸੀਜਨ ਦੀ ਸਪਲਾਈ ਵਧਾਉਣ ਲਈ ਕਈ ਉਪਾਅ ਦਿੱਤੇ। ਗ੍ਰਹਿ ਮੰਤਰਾਲੇ ਦਾ ਇਕ ਮਾਹਰ ਸਮੂਹ ਵੀ ਸਰਗਰਮ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਆਕਸੀਜਨ ਦੀ ਆਵਾਜਾਈ ਅਤੇ ਵੰਡ ਨੂੰ ਸੂਬਿਆਂ ਦੇ ਅਨੁਕੂਲ ਅਤੇ ਤਰਕਸੰਗਤ ਬਣਾਉਣ ਵਿਚ ਲੱਗਾ ਹੈ।

 

ਬਿਆਨ ਵਿਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਆਕਸੀਜਨ ਆਵਾਜਾਈ ਵਾਹਨਾਂ ਦੀ ਸੁਰੱਖਿਆ ਯਕੀਨੀ ਕਰਾਉਣ। ਇਨ੍ਹਾਂ ਵਾਹਨਾਂ ਦੀ ਆਵਾਜਾਈ ਲਈ ਵਿਸ਼ੇਸ਼ ਗਲਿਆਰਿਆਂ ਦੀ ਵਿਵਸਥਾ ਕਰਦੇ ਹੋਏ ਉਨ੍ਹਾਂ ਨਾਲ ਐਂਬੂਲੈਂਸ ਦੀ ਤਰ੍ਹਾਂ ਵਤੀਰਾ ਕੀਤਾ ਜਾਏ।

Oxygen CylindersOxygen Cylinders

ਕੇਂਦਰ ਗ੍ਰਹਿ ਸਕੱਤਰ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਲਿਖਿਆ ਪੱਤਰ
ਕੇਂਦਰ ਗ੍ਰਹਿ ਸਕੱਤਰ ਅਜੇ ਭੱਲਾ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਆਕਸੀਜਨ ਉਤਪਾਦਕ ਪਲਾਂਟ ਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਵਿਧਾਵਾਂ ਦੀ ਵਰਤੋਂ ਸਥਾਨਕ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ਲਈ ਵੀ ਕੀਤੀ ਜਾ ਸਕਦੀ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਅਜਿਹੀਆਂ ਸਾਰੀਆਂ ਸੁਵਿਧਾਵਾਂ ਨੂੰ ਤੁਰੰਤ ਮਾਰਕ ਕੀਤਾ ਜਾਏ।

ਜ਼ਿਲ੍ਹਾ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਸਾਰੇ ਪਲਾਂਟਾਂ ਨੂੰ ਸੂਚੀਬੱਧ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ, ਜਿਨ੍ਹਾਂ ਵਿਚ ਆਕਸੀਜਨ ਪੈਦਾ ਹੁੰਦੀ ਹੈ। ਭੱਲਾ ਨੇ ਕਿਹਾ ਕਿ ਜੇਕਰ ਕੁੱਝ ਪਲਾਂਟ ਬੰਦ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਵੀ ਸੂਚੀਬੱਧ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮੁੜ ਚਾਲੂ ਕਰਨ ਲਈ ਜ਼ਰੂਰੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement