
13,83,79,832 ਲੋਕਾਂ ਨੂੰ ਲੱਗ ਚੁੱਕੀ ਵੈਕਸ਼ੀਨੇਸ਼ਨ
ਨਵੀਂ ਦਿੱਲੀ : ਦੇਸ਼ ’ਚ ਕੋਰਨਾ ਵਾਇਰਸ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 3,46,786 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਦੇਸ਼ ’ਚ ਹੁਣ ਕੋਰੋਨਾ ਮਰੀਜ਼ਾਂ ਦੀ ਕੁਲ ਗਿਣਤੀ 1,66,10,481 ਪੁੱਜ ਗਈ ਹੈ।
देश में पिछले 24 घंटे में कोरोना वायरस की 29,01,412 वैक्सीन लगाई गईं, जिसके बाद कुल वैक्सीनेशन का आंकड़ा 13,83,79,832 हुआ। #CovidVaccine https://t.co/zUavZLKDKh
— ANI_HindiNews (@AHindinews) April 24, 2021
ਇਸ ਦੇ ਨਾਲ ਹੀ ਦੇਸ਼ ’ਚ ਇਕ ਦਿਨ ’ਚ ਕੋਰੋਨਾ ਨਾਲ 2,624 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 1,89,544’ਤੇ ਪੁੱਜ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸ਼ੁਕਰਵਾਰ ਤਕ ਦੇ ਅੰਕੜਿਆਂ ਮੁਤਾਬਕ, 25 ਲੱਖ ਤੋਂ ਜ਼ਿਆਦਾ ਲੋਕ ਅਜੇ ਵੀ ਕੋਰੋਨਾ ਦੀ ਚਪੇਟ ’ਚ ਹਨ।
corona case
ਮੰਤਰਾਲੇ ਦੇ ਅੰਕੜਿਆਂ ਮੁਤਾਬਕ, 25,52,940 ਲੋਕ ਅਜੇ ਵੀ ਇਸ ਬੀਮਾਰੀ ਦਾ ਇਲਾਜ ਕਰਵਾ ਰਹੇ ਹਨ। ਅੰਕੜਿਆਂ ਮੁਤਾਬਕ, 1,38,67,997 ਲੋਕ ਠੀਕ ਹੋ ਚੁੱਕੇ ਹਨ। ਭਾਰਤ ’ਚ ਕੋਵਿਡ-19 ਦੇ ਮਾਮਲੇ 7 ਅਗਸਤ ਨੂੰ 20 ਲੱਖ ਤੋਂ ਪਾਰ, 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਤੋਂ ਪਾਰ ਚਲੇ ਗਏ ਸਨ।
Corona Case
ਉਥੇ ਹੀ 28 ਸਤੰਬਰ ਨੂੰ 60 ਲੱਖ ਤੋਂ ਪਾਰ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਤੋਂ ਬਾਰ ਅਤੇ 19 ਦਸੰਬਰ ਨੂੰ ਇਕ ਕਰੋੜ ਤੋਂ ਪਾਰ ਚਲੇ ਗਏ। 19 ਅਪ੍ਰੈਲ ਨੂੰ ਭਾਰਤ 1.50 ਕਰੋੜ ਦੇ ਗੰਭੀਰ ਅੰਕੜਿਆਂ ਨੂੰ ਪਾਰ ਕਰ ਗਿਆ। ਭਾਰਤ ਵਿਚ 13,83,79,832 ਲੋਕਾਂ ਨੂੰ ਵੈਕਸ਼ੀਨੇਸ਼ਨ ਲਗਾਈ ਜਾ ਚੁੱਕੀ ਹੈ।