
ਮੁੱਖ ਮੰਤਰੀ ਨੇ ਪ੍ਰਾਜੈਕਟਾਂ ਵਿਚ ਕੰਮ ਰੋਕਣ ਦੇ ਆਦੇਸ਼ ਦਿੱਤੇ
ਨਵੀਂ ਦਿੱਲੀ: ਉਤਰਾਖੰਡ ਵਿਚ ਭਾਰਤ-ਚੀਨ ਸਰਹੱਦ ਨੇੜੇ ਸੂਬੇ ਦੀ ਨੀਤੀ ਘਾਟੀ ਵਿਚ ਗਲੇਸ਼ੀਅਰ ਫਟਣ ਦੀ ਖ਼ਬਰ ਮਿਲੀ ਹੈ। ਸੂਬੇ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਲ਼ਰਟ ਜਾਰੀ ਕੀਤਾ ਹੈ। ਉਹਨਾਂ ਦੱਸਿਆ ਕਿ ਉਹ ਲਗਾਤਾਰ ਪ੍ਰਸ਼ਾਸਨ ਅਤੇ ਬੀਆਰਓ ਦੇ ਸੰਪਰਕ ਵਿਚ ਹਨ।
Glacier burst in Uttarakhand
ਸੀਐਮ ਰਾਵਤ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਾਮਲੇ ਦੀ ਜਾਣਕਾਰੀ ਪ੍ਰਪਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਐਨਟੀਪੀਸੀ ਅਤੇ ਹੋਰ ਪ੍ਰਾਜੈਕਟਾਂ ਦੇ ਕੰਮ ਰੋਕਣ ਦੇ ਨਿਰਦੇਸ਼ ਵੀ ਦਿੱਤੇ ਗਏ। ਮੁੱਖ ਮੰਤਰੀ ਨੇ ਦੱਸਿਆ ਕਿ ਘਟਨਾ ਸਬੰਧੀ ਉਹਨਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਗੱਲ ਹੋ ਚੁੱਕੀ ਹੈ, ਉਹਨਾਂ ਨੇ ਮਦਦ ਦਾ ਭਰੋਸਾ ਦਿੱਤਾ ਹੈ।
Tirath Singh Rawat
ਫੌਜ ਮੁਤਾਬਕ ਹੁਣ ਤੱਕ ਦੋ ਲਾਸ਼ਾਂ ਬਰਾਮਦ ਹੋਈਆਂ ਹਨ ਅਤੇ 291 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ। ਉਧਰ ਮੌਸਮ ਵਿਭਾਗ ਨੇ ਅਗਲੇ 28 ਘੰਟਿਆਂ ਵਿਚ ਚਮੋਲੀ ਵਿਚ ਭਾਰੀ ਬਾਰਿਸ਼ ਦੇ ਨਾਲ ਤੇਜ਼ ਹਨੇਰੀ ਦੀ ਚਿਤਾਵਨੀ ਦਿੱਤੀ ਹੈ।