ਜਸਟਿਸ ਐਨ.ਵੀ. ਰਮਨਾ ਨੇ ਭਾਰਤ ਦੇ 48ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ
Published : Apr 24, 2021, 12:23 pm IST
Updated : Apr 24, 2021, 12:24 pm IST
SHARE ARTICLE
Justice NV Ramana takes oath as the new Chief Justice of India
Justice NV Ramana takes oath as the new Chief Justice of India

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚੁਕਾਈ ਸਹੁੰ

ਨਵੀਂ ਦਿੱਲੀ:  ਜਸਟਿਸ ਐਨ.ਵੀ. ਰਮਨਾ ਅੱਜ ਦੇਸ਼ ਦੇ 48ਵੇਂ ਚੀਫ਼ ਜਸਟਿਸ ਬਣੇ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਵਿਖੇ ਉਹਨਾਂ ਨੂੰ ਸਹੁੰ ਚੁਕਾਈ। ਦੱਸ ਦਈਏ ਕਿ ਜਸਟਿਸ ਰਮਨਾ ਦਾ ਕਾਰਜਕਾਲ ਇਕ ਸਾਲ ਤੇ ਚਾਰ ਮਹੀਨੇ ਦਾ ਹੋਵੇਗਾ, ਉਹ 26 ਅਗਸਤ 2022 ਤੱਕ ਭਾਰਤ ਦੇ ਚੀਫ਼ ਜਸਟਿਸ ਰਹਿਣਗੇ। ਇਸ ਤੋਂ ਪਹਿਲਾਂ ਸਾਬਕਾ ਚੀਫ਼ ਜਸਟਿਸ ਐਸਏ ਬੋਬੜੇ 23 ਅਪ੍ਰੈਲ ਨੂੰ ਸੇਵਾਮੁਕਤ ਹੋਏ।

Justice NV RamanaJustice NV Ramana

ਕੌਣ ਹਨ ਜਸਟਿਸ ਐਨ.ਵੀ. ਰਮਨਾ     

ਦੱਸ ਦਈਏ ਕਿ ਜਸਟਿਸ ਐਨ.ਵੀ. ਰਮਨਾ ਆਂਧਰਾ ਪ੍ਰਦੇਸ਼ ਦੇ ਖੇਤੀਬਾੜੀ ਨਾਲ ਸਬੰਧਤ ਪਰਿਵਾਰ ਤੋਂ ਹਨ। ਉਹਨਾਂ ਨੂੰ ਜੂਨ 2000 ਵਿਚ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਸਥਾਈ ਜੱਜ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਸੀ। ਫਰਵਰੀ 2014 ਵਿਚ ਸੁਪਰੀਮ ਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਉਹ ਦਿੱਲੀ ਹਾਈਕੋਰਟ ਦੇ ਮੁੱਖ ਜੱਜ ਰਹਿ ਚੁੱਕੇ ਹਨ।

Justice NV RamanaJustice NV Ramana

ਜਸਟਿਸ ਰਮਨਾ ਦੀ ਬੈਂਚ ਨੇ ਜੰਮੂ ਕਸ਼ਮੀਰ ਵਿਚ ਇੰਟਰਨੈੱਟ ਪਾਬੰਧੀਆਂ ’ਤੇ ਫੈਸਲਾ ਦਿੱਤਾ ਸੀ ਕਿ ਇਸ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ, ਜਿਸ ਤੋਂ ਬਾਅਦ ਸਰਕਾਰ ਨੇ ਪਾਬੰਧੀਆਂ ਹਟਾ ਦਿੱਤੀਆਂ ਸਨ। ਜ਼ਿਕਰਯੋਗ ਹੈ ਕਿ ਜਸਟਿਸ ਐਨ.ਵੀ. ਰਮਨਾ ਉਸ ਪੰਜ ਜੱਜਾਂ ਦੀ ਬੈਂਚ ਦਾ ਵੀ ਹਿੱਸਾ ਸਨ, ਜਿਸ ਨੇ ਕਿਹਾ ਸੀ ਕਿ ਸੀਜੇਆਈ ਦਫ਼ਤਰ ਆਰਟੀਆਈ ਦੇ ਤਹਿਤ ਆਏਗਾ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement