
ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਕੋਵਿਡ ਨਾਲ ਸਬੰਧਤ ਡਿਊਟੀਆਂ 'ਤੇ ਤਾਇਨਾਤ ਹਨ।
ਚੰਡੀਗੜ੍ਹ: ਦੇਸ਼ ਵਿਚ ਵੱਧ ਰਹੇ ਕੋਰੋਨਾ ਦੇ ਕਰਕੇ ਸਕੂਲ ਕਾਲਜ ਕਾਫੀ ਸਮੇ ਬੰਦ ਹਨ। ਇਸ ਕਰਕੇ ਪੰਜਾਬ ਸਰਕਾਰ ਨੇ ਸਕੂਲ ਕਾਲਜ ਦੀਆ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਅੱਜ ਪੰਜਾਬ ਸਰਕਾਰ ਨੇ ਅਗਲੇ ਹੁਕਮਾਂ ਤੱਕ ਵੱਖ-ਵੱਖ ਵਿਭਾਗਾਂ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਜਾਂਚ ਮੁਲਤਵੀ ਕਰ ਦਿੱਤੀ ਹੈ। ਇਹ ਫੈਸਲਾ ਸਰਕਾਰ ਕੋਰੋਨਾ ਦੇ ਵਧਦੇ ਕੇਸਾਂ ਕਰਕੇ ਲਿਆ ਹੈ। ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਕੋਵਿਡ ਨਾਲ ਸਬੰਧਤ ਡਿਊਟੀਆਂ 'ਤੇ ਤਾਇਨਾਤ ਹਨ।
EXAM
ਇਸ ਦੇ ਚਲਦੇ ਸੂਬਾ ਸਰਕਾਰ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ, ਸੈਕਟਰ -26 ਚੰਡੀਗੜ੍ਹ ਵਿਖੇ 26 ਤੋਂ 30 ਅਪ੍ਰੈਲ, 2021 ਤੱਕ ਹੋਣ ਵਾਲੀ ਆਈਏਐਸ ਅਤੇ ਪੀਸੀਐਸ ਅਧਿਕਾਰੀ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।
Exam
ਗੌਰਤਲਬ ਹੈ ਕਿ ਪੰਜਾਬ ਵਿਚ 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਉਨ੍ਹਾਂ ਸਟੂਡੈਂਟ ਨੂੰ ਪ੍ਰਮੋਟ ਕਰ ਦਿੱਤਾ ਹੈ ਅਤੇ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਕੁਝ ਸਮੇਂ ਲਈ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।