ਪਾਨੀਪਤ 'ਚ ਕਰਵਾਏ ਗਏ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਦੌਰਾਨ CM ਖੱਟੜ ਨੇ ਕੀਤੇ ਵੱਡੇ ਐਲਾਨ
Published : Apr 24, 2022, 7:05 pm IST
Updated : Apr 24, 2022, 7:10 pm IST
SHARE ARTICLE
Manohar lal Khattar
Manohar lal Khattar

ਸਾਨੂੰ ਗੁਰੂ ਸਾਹਿਬਾਨ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ - ਖੱਟੜ

 

ਪਾਣੀਪਤ-  ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 401ਵਾਂ ਪ੍ਰਕਾਸ਼ ਪੁਰਬ ਪਾਣੀਪਤ 'ਚ ਸੂਬਾ ਪੱਧਰ 'ਤੇ ਮਨਾਇਆ ਗਿਆ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਹਰਿਆਣਾ ਹੀ ਨਹੀਂ ਦੇਸ਼ ਭਰ ਤੋਂ ਲੋਕ ਇੱਥੇ ਪਹੁੰਚੇ। ਮੁੱਖ ਮੰਤਰੀ ਮਨੋਹਰ ਲਾਲ ਨੇ ਵੀ ਸ਼ਿਰਕਤ ਕੀਤੀ। ਉੱਥੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਸਾਨੂੰ ਗੁਰੂ ਸਾਹਿਬਾਨ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਯਮੁਨਾਨਗਰ ਵਿਚ 60 ਏਕੜ ਜ਼ਮੀਨ ਵਿੱਚ ਮੈਡੀਕਲ ਕਾਲਜ ਬਣਾਇਆ ਜਾਵੇਗਾ। ਜਿਸ ਦਾ ਨਾਂ ਗੁਰੂ ਤੇਗ ਬਹਾਦਰ ਮੈਡੀਕਲ ਕਾਲਜ ਰੱਖਿਆ ਜਾਵੇਗਾ।

file photo

ਇਸ ਦੇ ਨਾਲ ਉਹਨਾਂ ਨੇ 4 ਵੱਡੇ ਐਲਾਨ ਵੀ ਕੀਤੇ 
1- ਉਨ੍ਹਾਂ ਨੇ ਪਾਨੀਪਤ ਦੀ ਇਤਿਹਾਸਕ ਧਰਤੀ 'ਤੇ ਆਯੋਜਿਤ ਹੋਏ ਸਮਾਗਮ ਸਥਾਨ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ 'ਤੇ ਰੱਖਣ ਦਾ ਐਲਾਨ ਕੀਤਾ। 
2- ਜਿਸ ਰਸਤੇ ਤੋਂ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਆਈ, ਉਸ ਰਸਤੇ ਦਾ ਨਾਮਕਰਨ ਵੀ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਰੱਖੇ ਜਾਣ ਦਾ ਐਲਾਨ ਕੀਤਾ।
3- ਯੁਮਨਾਨਗਰ 'ਚ ਬਣਨ ਜਾ ਰਹੇ ਸਰਕਾਰੀ ਮੈਡੀਕਲ ਕਾਲਜ ਦਾ ਨਾਮ ਵੀ ਗੁਰੂ ਜੀ ਦੇ ਨਾਮ 'ਤੇ ਹੋਵੇਗਾ। 
4- ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਲੜਦੇ ਸਮੇਂ ਜਿਹੜੇ ਸ਼ਸਤਰਾਂ ਦੀ ਵਰਤੋਂ ਕੀਤੀ, ਉਨ੍ਹਾਂ ਦੀ ਪ੍ਰਦਰਸ਼ਨੀ ਦੇਸ਼ ਭਰ 'ਚ ਲਗਾਈ ਜਾਵੇਗੀ। ਇਨ੍ਹਾਂ ਸ਼ਸਤਰਾਂ ਨੂੰ ਲੈ ਕੇ ਜਾਣ ਵਾਲਾ ਵਾਹਨ ਹਰਿਆਣਾ ਸਰਕਾਰ ਆਪਣੇ ਵਲੋਂ ਭੇਟ ਕਰੇਗੀ।

Manohar Lal Khattar Manohar Lal Khattar

ਇਸ ਸਮਾਗਮ ਦੌਰਾਨ ਉਹਨਾਂ ਨੇ ਗਤਕਾ ਵੀ ਖੇਡਿਆ ਤੇ ਪੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ। ਦੱਸ ਦਈਏ ਕਿ ਇਸ ਪ੍ਰਗੋਰਾਮ ਵਿਚ ਸਵੇਰ ਤੋਂ ਹੀ ਸੰਗਤਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ। ਗਰਮੀ ਦੇ ਮੱਦੇਨਜ਼ਰ ਠੰਡੀ ਲੱਸੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਗੰਨੇ ਦੇ ਰਸ ਦਾ ਵੀ ਪ੍ਰਬੰਧ ਕੀਤਾ ਗਿਆ ਸੀ। 
 

SHARE ARTICLE

ਏਜੰਸੀ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement