
ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰਦਿਆਂ ਕੱਲ ਤੱਕ ਪੇਸ਼ ਹੋਣ ਦਾ ਦਿਤਾ ਸੀ ਸਮਾਂ
ਲਖੀਮਪੁਰ ਖੇੜੀ : ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਤੇ ਲਖੀਮਪੁਰ ਖੇੜੀ ਕੇਸ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਸੋਨੂੰ ਨੇ ਆਖਰਕਾਰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ।
lakhimpur case
ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਲਈ ਹੁਕਮ ਦਿਤਾ ਸੀ। ਜਿਸ ਤੋਂ ਬਾਅਦ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਮੈਜਿਸਟ੍ਰੇਟ ਦੇ ਸਾਹਮਣੇ ਅੱਜ ਆਤਮ ਸਮਰਪਣ ਕਰ ਦਿੱਤਾ। ਮੁਲਜ਼ਮ ਮਿਸ਼ਰਾ ਨੂੰ ਲਖੀਮਪੁਰ ਖੇੜੀ ਦੀ ਜੇਲ੍ਹ ਵਿਚ ਭੇਜ ਦਿਤਾ ਗਿਆ ਹੈ।
Supreme Court
ਦੱਸਣਯੋਗ ਹੈ ਕਿ ਸੋਮਵਾਰ ਨੂੰ ਅਦਾਲਤ ਵੱਲੋਂ ਦਿੱਤੀ ਗਈ ਆਖ਼ਰੀ ਤਰੀਕ ਸੀ ਪਰ ਇਸ ਤੋਂ ਠੀਕ ਇੱਕ ਦਿਨ ਪਹਿਲਾਂ ਯਾਨੀ ਅੱਜ ਐਤਵਾਰ ਨੂੰ ਆਸ਼ੀਸ਼ ਮਿਸ਼ਰਾ ਨੇ ਅਦਾਲਤ ਵਿੱਚ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਇੱਕ ਵਾਰ ਫਿਰ ਜੇਲ੍ਹ ਭੇਜ ਦਿੱਤਾ ਗਿਆ।
Ashish Mishra
ਲਖੀਮਪੁਰ ਖੇੜੀ ਘਟਨਾ ਦੇ ਮੁਲਜ਼ਮ ਵਲੋਂ ਆਤਮ ਸਮਰਪਣ ਕੀਤੇ ਜਾਣ ਮਗਰੋਂ ਇਲਾਕੇ ਵਿੱਚ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਜ਼ਮਾਨਤ ਦਿਤੀ ਸੀ। ਜਿਸ ਤੋਂ ਬਾਅਦ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੇ ਸੁਪਰੀਮ ਕੋਰਟ ਵਿਚ ਇਸ ਜ਼ਮਾਨਤ ਨੂੰ ਚਣੌਤੀ ਦੇਣ ਲਈ ਪਟੀਸ਼ਨ ਪਾਈ ਸੀ।