ਸ਼੍ਰੀਲੰਕਾ ਦੇ ਹਾਲਾਤ ਬਦ-ਤੋਂ-ਬਦਤਰ, ਭਾਰਤ ਤੋਂ 1.5 ਅਰਬ ਡਾਲਰ ਕਰਜ਼ੇ ਦੀ ਕੀਤੀ ਮੰਗ!  
Published : Apr 24, 2022, 7:53 pm IST
Updated : Apr 24, 2022, 7:53 pm IST
SHARE ARTICLE
Sri Lanka
Sri Lanka

ਲੰਕਾ ਦੇ ਵਿੱਤ ਮੰਤਰੀ ਅਲੀ ਸਾਬਰੀ ਨੇ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਤੋਂ ਇਕ ਆਨਲਾਈਨ ਬ੍ਰੀਫਿੰਗ 'ਚ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ ਨਾਲ ਗੱਲਬਾਤ ਸਫ਼ਲ ਰਹੀ ਹੈ। 

 

 ਸ੍ਰੀਲੰਕਾ - ਕੋਰੋਨਾ ਮਹਾਮਾਰੀ ਦੇ ਚਲਦੇ ਪੂਰੀ ਦੁਨੀਆ ਦੀ ਅਰਥਵਿਵਸਥਾ ਹੇਠਾਂ ਡਿੱਗੀ ਹੋਈ ਹੈ। ਇਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਨੇਪਾਲ ਤੇ ਸ਼੍ਰੀਲੰਕਾ ਵਰਗੇ ਦੇਸ਼ਾਂ 'ਤੇ ਪਿਆ ਹੈ ਜੋ ਲਗਭਗ ਕੰਗਾਲੀ ਦੇ ਕਗਾਰ 'ਤੇ ਪੁੱਜ ਚੁੱਕੇ ਹਨ। ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ ਦੇ ਹਾਲਾਤ ਬਦਤਰ ਬਣੇ ਹੋਏ ਹਨ। ਆਰਥਿਕ ਸੰਕਟ ਦੇ ਦਰਮਿਆਨ ਸ਼੍ਰੀਲੰਕਾ ਨੇ ਭਾਰਤ ਤੋਂ 1.5 ਅਰਬ ਡਾਲਰ ਦਾ ਕਰਜ਼ਾ ਮੰਗਿਆ ਹੈ। 

EconomyEconomy

ਉੱਥੋਂ ਦੇ ਵਿੱਤ ਮੰਤਰੀ ਅਲੀ ਸਾਬਰੀ ਨੇ ਕਿਹਾ ਕਿ ਦੇਸ਼ ਗੰਭੀਰ ਆਰਥਿਕ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਸ਼੍ਰੀਲੰਕਾ ਨੇ ਆਯਾਤ ਲਈ ਭਾਰਤ ਤੋਂ ਇਕ ਅਰਬ ਅਮਰੀਕੀ ਡਾਲਰ ਦਾ ਕਰਜ਼ਾ ਤੇ ਨਾਲ ਹੀ ਤੇਲ ਆਯਾਤ ਲਈ 500 ਮਿਲੀਅਨ ਅਮਰੀਕੀ ਡਾਲਰ ਦਾ ਕਰਜ਼ਾ ਮੰਗਿਆ ਹੈ। ਸ਼੍ਰੀਲੰਕਾ ਦੇ ਵਿੱਤ ਮੰਤਰੀ ਅਲੀ ਸਾਬਰੀ ਨੇ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਤੋਂ ਇਕ ਆਨਲਾਈਨ ਬ੍ਰੀਫਿੰਗ 'ਚ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ ਨਾਲ ਗੱਲਬਾਤ ਸਫ਼ਲ ਰਹੀ ਹੈ। 

​Sri Lanka​Sri Lanka

ਸ਼੍ਰੀਲੰਕਾ ਦੇ ਖ਼ਬਰਾਂ ਦੇ ਇਕ ਆਊਟਲੇਟ ਇਕੋਨਮੀ ਨੈਕਸਟ ਦੇ ਮੁਤਾਬਕ ਭਾਰਤ ਦੀ ਵਿੱਤ ਮੰਤਰੀ (ਨਿਰਮਲਾ ਸੀਤਾਰਮਨ) ਦੇ ਨਾਲ ਅਧਿਕਾਰਤ ਪੱਧਰ 'ਤੇ ਗੱਲਬਾਤ 'ਚ ਤੇਲ ਲਈ 500 ਮਿਲੀਅਨ ਅਮਰੀਕੀ ਡਾਲਰ ਦੀ ਸਹੂਲਤ ਦੇਣ 'ਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਸ਼੍ਰੀਲੰਕਾ ਵਲੋਂ ਆਯਾਤ ਲਈ ਇਕ ਅਰਬ ਅਮਰੀਕੀ ਡਾਲਰ ਦੀ ਮੰਗ ਕੀਤੀ ਗਈ ਹੈ ਜਿਸ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਭਾਰਤ ਪਹਿਲਾਂ ਹੀ ਸ਼੍ਰੀਲੰਕਾ ਨੂੰ ਇਕ ਹੋਰ 1 ਬਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦਾ ਐਲਾਨ ਕਰ ਚੁੱਕਾ ਹੈ ਤਾਂ ਜੋ ਟਾਪੂ ਰੂਪੀ ਦੇਸ਼ ਦੀ ਡੁੱਬਦੀ ਅਰਥਵਿਵਸਥਾ ਨੂੰ ਕੰਢੇ 'ਤੇ ਲਿਆਉਣ 'ਚ ਮਦਦ ਮਿਲ ਸਕੇ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement