
ਸੋਮਵਾਰ ਤੋਂ ਸ਼ੁਕਰਵਾਰ ਤਕ ਸੁਣਵਾਈ ਹੋਵੇਗੀ
ਨਵੀਂ ਦਿੱਲੀ : ਸੁਪ੍ਰੀਮ ਕੋਰਟ ਦੇ ਪੰਜ ਜੱਜ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਅਜਿਹੇ ’ਚ ਦੋ ਜੱਜ ਅਜਿਹੇ ਹਨ ਜੋ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਨਜ਼ੂਰੀ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਹਨ। ਇਸ ਮਾਮਲੇ ਵਿਚ ਸੋਮਵਾਰ ਨੂੰ ਸੁਣਵਾਈ ਹੋਣੀ ਸੀ ਪਰ ਹੁਣ ਇਸ ਨੂੰ ਟਾਲ ਦਿਤਾ ਗਿਆ ਹੈ। ਪੰਜ ਜੱਜਾਂ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ। ਹੋਰ ਕੇਸਾਂ ਦੀ ਸੁਣਵਾਈ ਵੀ ਪ੍ਰਭਾਵਤ ਹੋਵੇਗੀ।
ਸੂਤਰਾਂ ਅਨੁਸਾਰ ਜਸਟਿਸ ਐਸ ਰਵਿੰਦਰ ਭੱਟ, ਜਸਟਿਸ ਅਨਿਰੁਧ ਬੋਸ, ਜਸਟਿਸ ਸੰਜੀਵ ਖੰਨਾ, ਜਸਟਿਸ ਮਨੋਜ ਮਿਸ਼ਰਾ ਤੇ ਜਸਟਿਸ ਜੇਬੀ ਪਾਰਦੀਵਾਲਾ ਉਨ੍ਹਾਂ ਜੱਜਾਂ ਵਿਚ ਸ਼ਾਮਲ ਹਨ ਜੋ ਕੋਰੋਨਾ ਪਾਜ਼ੇਟਿਵ ਹੋਏ ਹਨ।
ਜਸਟਿਸ ਸੂਰਿਆਕਾਂਤ ਇਕ ਹਫ਼ਤਾ ਪਹਿਲਾਂ ਹੀ ਠੀਕ ਹੋਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਸੀ ਕਿ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਨਜ਼ੂਰੀ ਦੇਣ ਦੇ ਮਾਮਲੇ ’ਤੇ ਸੁਣਵਾਈ ਜਾਰੀ ਰਹੇਗੀ। ਸੋਮਵਾਰ ਤੋਂ ਸ਼ੁਕਰਵਾਰ ਤਕ ਸੁਣਵਾਈ ਹੋਵੇਗੀ।