
ਰੋਡ ਸ਼ੋਅ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਕੋਚੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੋਮਵਾਰ ਨੂੰ ਇੱਥੇ ਪਹੁੰਚਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਸਮੇਤ ਹਜ਼ਾਰਾਂ ਲੋਕ ਆਈਐਨਐਸ ਗਰੁੜਾ ਜਲ ਸੈਨਾ ਹਵਾਈ ਅੱਡੇ ਤੋਂ ਪ੍ਰੋਗਰਾਮ ਵਾਲੀ ਥਾਂ ਤੱਕ ਉਨ੍ਹਾਂ ਦੇ ਰੋਡ ਸ਼ੋਅ ਦੇ ਲਗਭਗ ਦੋ ਕਿਲੋਮੀਟਰ ਲੰਬੇ ਰਸਤੇ ਦੇ ਦੋਵੇਂ ਪਾਸੇ ਕਤਾਰਾਂ ਵਿਚ ਖੜ੍ਹੇ ਸਨ। ਮੋਦੀ ਸ਼ਾਮ 5 ਵਜੇ ਤੋਂ ਬਾਅਦ ਨੇਵਲ ਏਅਰ ਸਟੇਸ਼ਨ 'ਤੇ ਉਤਰੇ ਅਤੇ ਕਰੀਬ 5.40 ਵਜੇ ਉਥੋਂ ਆਪਣਾ ਰੋਡ ਸ਼ੋਅ ਸ਼ੁਰੂ ਕੀਤਾ।
ਇਹ ਵੀ ਪੜ੍ਹੋ: ਆਬਕਾਰੀ ਨੀਤੀ ਕੇਸ: ਦਿੱਲੀ ਦੀ ਅਦਾਲਤ ਨੇ ED ਦੀ ਚਾਰਜਸ਼ੀਟ 'ਤੇ ਨੋਟਿਸ ਲੈਣ ਦੇ ਮੁੱਦੇ 'ਤੇ ਫ਼ੈਸਲਾ ਸੁਰੱਖਿਅਤ ਰੱਖਿਆ
ਕੇਰਲ ਦੇ ਰਵਾਇਤੀ ਪਹਿਰਾਵੇ 'ਚ ਮੋਦੀ ਥੋੜ੍ਹੀ ਦੂਰੀ ਤੱਕ ਪੈਦਲ ਚੱਲੇ ਅਤੇ ਸੜਕ ਦੇ ਦੋਵੇਂ ਪਾਸੇ ਖੜ੍ਹੇ ਲੋਕਾਂ ਦਾ ਹੱਥ ਹਿਲਾ ਕੇ ਧੰਨਵਾਦ ਕੀਤਾ। ਰੋਡ ਸ਼ੋਅ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਮੋਦੀ ਦੀ ਸੁਰੱਖਿਆ ਲਈ ਹਜ਼ਾਰਾਂ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ।
ਇਹ ਵੀ ਪੜ੍ਹੋ: ਉੱਘੇ ਪਾਕਿਸਤਾਨੀ-ਕੈਨੇਡੀਅਨ ਪੱਤਰਕਾਰ ਤਾਰਿਕ ਫਤਿਹ ਦਾ ਦੇਂਹਾਤ
ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਲੋਕ ਪ੍ਰਧਾਨ ਮੰਤਰੀ 'ਤੇ ਫੁੱਲਾਂ ਦੀ ਵਰਖਾ ਕਰਨ ਲਈ ਘੰਟਿਆਂਬੱਧੀ ਸੜਕ ਦੇ ਦੋਵੇਂ ਪਾਸੇ ਲਾਈਨਾਂ ਵਿਚ ਖੜ੍ਹੇ ਰਹੇ। ਰੋਡ ਸ਼ੋਅ ਦੇ ਰੂਟ 'ਤੇ ਪ੍ਰਧਾਨ ਮੰਤਰੀ ਦੇ ਵੱਡੇ-ਵੱਡੇ ਕਟਆਊਟ ਲਗਾਏ ਗਏ ਸਨ ਅਤੇ ਕੇਰਲ 'ਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੂਪਰੇਖਾ ਵਾਲੇ ਪੋਸਟਰ ਲਗਾਏ ਗਏ ਸਨ। ਰੋਡ ਸ਼ੋਅ ਤੋਂ ਬਾਅਦ ਪ੍ਰਧਾਨ ਮੰਤਰੀ ਯੁਵਮ 2023 ਈਵੈਂਟ ਦੇ ਸਥਾਨ 'ਤੇ ਪਹੁੰਚੇ, ਜਿੱਥੇ ਮਸ਼ਹੂਰ ਹਸਤੀਆਂ ਸਮੇਤ ਹਜ਼ਾਰਾਂ ਲੋਕ ਘੰਟੇ ਪਹਿਲਾਂ ਹੀ ਪਹੁੰਚ ਚੁੱਕੇ ਸਨ।