
ਸਰਚ ਅਭਿਆਨ ਚੌਥੇ ਦਿਨ 'ਚ ਦਾਖਲ ਹੁੰਦੇ ਹੀ ਕਈ ਸੁਰੱਖਿਆ ਏਜੰਸੀਆਂ ਦੀ ਸ਼ਮੂਲੀਅਤ ਨਾਲ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਪੁੰਛ: ਜੰਮੂ-ਕਸ਼ਮੀਰ ਦੇ ਪੁੰਛ 'ਚ ਅਤਿਵਾਦੀ ਹਮਲੇ 'ਚ ਸ਼ਾਮਲ ਅਤਿਵਾਦੀਆਂ ਨੂੰ ਫੜਨ ਲਈ ਚਲਾਈ ਗਈ ਵੱਡੀ ਮੁਹਿੰਮ ਦੇ ਤਹਿਤ 40 ਤੋਂ ਜ਼ਿਆਦਾ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਬਾਟਾ ਡੋਰੀਆ-ਟੋਟਾ ਗਲੀ ਅਤੇ ਨੇੜਲੇ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰਨ ਲਈ ਵਾਧੂ ਬਲ ਤਾਇਨਾਤ ਕੀਤੇ ਗਏ ਹਨ। ਸੋਮਵਾਰ ਨੂੰ ਸਰਚ ਅਭਿਆਨ ਚੌਥੇ ਦਿਨ 'ਚ ਦਾਖਲ ਹੁੰਦੇ ਹੀ ਕਈ ਸੁਰੱਖਿਆ ਏਜੰਸੀਆਂ ਦੀ ਸ਼ਮੂਲੀਅਤ ਨਾਲ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਨਸ਼ਾ ਤਸਕਰਾਂ ਨੇ ASI 'ਤੇ ਕੀਤਾ ਜਾਨਲੇਵਾ ਹਮਲਾ, ASI 'ਤੇ ਚੜ੍ਹਾਇਆ ਮੋਟਰਸਾਈਕਲ
ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਈਫਲਜ਼ ਦੀ ਇਕਾਈ ਵਲੋਂ ਆਯੋਜਿਤ ਇਫਤਾਰ ਲਈ ਵੀਰਵਾਰ ਦੀ ਸ਼ਾਮ ਨੂੰ ਖੇਤਰ ਦੇ ਇਕ ਪਿੰਡ 'ਚ ਫਲ ਅਤੇ ਹੋਰ ਸਮਾਨ ਲੈ ਕੇ ਜਾ ਰਹੇ ਇਕ ਟਰੱਕ 'ਤੇ ਹਮਲਾ ਕੀਤਾ ਗਿਆ, ਜਿਸ 'ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਅਤੇ ਇਕ ਹੋਰ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਅਤਿਵਾਦੀ ਟਰੱਕ 'ਤੇ ਹਮਲਾ ਕਰਨ ਤੋਂ ਪਹਿਲਾਂ ਭਿੰਬਰ ਗਲੀ-ਪੁੰਛ ਰੋਡ 'ਤੇ ਇਕ ਪੁਲੀ 'ਤੇ ਲੁਕੇ ਹੋਏ ਸਨ।
ਇਹ ਵੀ ਪੜ੍ਹੋ: ਸਮਰਾਲਾ ਪੁਲਿਸ ਨੇ 1 ਕਿਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਇਹ ਸ਼ੱਕ ਹੈ ਕਿ ਹਮਲਾਵਰਾਂ ਵਿਚੋਂ ਇਕ ਨੇ ਫੌਜ ਦੇ ਟਰੱਕ ਨੂੰ ਅੱਗੇ ਤੋਂ ਨਿਸ਼ਾਨਾ ਬਣਾਇਆ ਹੋ ਸਕਦਾ ਹੈ ਅਤੇ ਫਿਰ ਉਸ ਦੇ ਸਾਥੀਆਂ ਨੇ ਪਿੱਛੇ ਤੋਂ ਗੋਲੀਬਾਰੀ ਕੀਤੀ ਅਤੇ ਗ੍ਰੇਨੇਡ ਸੁੱਟੇ, ਜਿਸ ਨਾਲ ਫੌਜੀਆਂ ਨੂੰ ਜਵਾਬੀ ਕਾਰਵਾਈ ਕਰਨ ਦਾ ਕੋਈ ਮੌਕਾ ਨਹੀਂ ਮਿਲਿਆ। ਅਧਿਕਾਰੀਆਂ ਨੇ ਕਿਹਾ, “ਅਤਿਵਾਦੀਆਂ ਨੇ ਸਟੀਲ-ਕੋਰ ਗੋਲੀਆਂ ਦੀ ਵਰਤੋਂ ਕੀਤੀ। ਉਨ੍ਹਾਂ ਨੇ ਭੱਜਣ ਤੋਂ ਪਹਿਲਾਂ ਸੈਨਿਕਾਂ ਦੇ ਹਥਿਆਰ ਅਤੇ ਗੋਲਾ ਬਾਰੂਦ ਵੀ ਚੋਰੀ ਕਰ ਲਏ"।
ਇਹ ਵੀ ਪੜ੍ਹੋ: ਲੜਾਈ 'ਚ ਭਰਾ ਨੂੰ ਬਚਾਉਣ ਲਈ ਅੱਗੇ ਆਈ ਭੈਣ ਨੂੰ ਮਿਲੀ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਬਖਤਰਬੰਦ ਗੱਡੀ 'ਤੇ 50 ਤੋਂ ਵੱਧ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਜਵਾਨਾਂ ਨੂੰ ਇਲਾਕੇ 'ਚ ਕੁਝ ਕੁਦਰਤੀ ਗੁਫਾਵਾਂ ਦੇ ਟਿਕਾਣੇ ਵੀ ਮਿਲੇ ਹਨ, ਜਿਨ੍ਹਾਂ ਦੀ ਵਰਤੋਂ ਅਤਿਵਾਦੀਆਂ ਨੇ ਪਹਿਲਾਂ ਕੀਤੀ ਹੋਵੇਗੀ। ਫੌਜ ਆਈਈਡੀ ਦੀ ਵੀ ਤਲਾਸ਼ ਕਰ ਰਹੀ ਹੈ। ਉਸ ਨੂੰ ਸ਼ੱਕ ਹੈ ਕਿ ਅਤਿਵਾਦੀਆਂ ਨੇ ਸੰਘਣੇ ਜੰਗਲੀ ਖੇਤਰ, ਖਾਸ ਕਰਕੇ ਡੂੰਘੀ ਖਾਈ ਅਤੇ ਗੁਫਾਵਾਂ ਵਿਚ ਆਈਈਡੀ ਲਗਾਏ ਹੋ ਸਕਦੇ ਹਨ।
ਇਹ ਵੀ ਪੜ੍ਹੋ: ਵਿਆਹ 'ਤੇ ਜਾ ਰਹੇ ਚਾਰ ਦੋਸਤਾਂ ਦੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਦੋ ਦੀ ਹੋਈ ਮੌਤ
ਅਤਿਵਾਦੀ ਹਮਲੇ ਤੋਂ ਬਾਅਦ ਵਾਹਨਾਂ ਦੀ ਆਵਾਜਾਈ ਲਈ ਬੰਦ ਕੀਤੀ ਗਈ ਭਿੰਬਰ ਗਲੀ-ਪੁੰਛ ਸੜਕ ਨੂੰ ਐਤਵਾਰ ਨੂੰ ਮੁੜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ। ਫੌਜ ਦੇ ਉੱਤਰੀ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਐਤਵਾਰ ਨੂੰ ਕਿਹਾ ਕਿ ਇਸ ਘਾਤਕ ਹਮਲੇ ਲਈ ਜ਼ਿੰਮੇਵਾਰ ਅਤਿਵਾਦੀਆਂ ਨੂੰ ਫੜਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੀ ਜਾਂਚ ਲਈ ਨੈਸ਼ਨਲ ਸਕਿਓਰਿਟੀ ਗਾਰਡ (ਐਨਐਸਜੀ) ਅਤੇ ਰਾਸ਼ਟਰੀ ਜਾਂਚ ਏਜੰਸੀ ਸਮੇਤ ਵੱਖ-ਵੱਖ ਏਜੰਸੀਆਂ ਦੇ ਮਾਹਿਰਾਂ ਨੇ ਪਿਛਲੇ ਦੋ ਦਿਨਾਂ ਦੌਰਾਨ ਘਟਨਾ ਸਥਾਨ ਦਾ ਦੌਰਾ ਕੀਤਾ ਹੈ। ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਐਤਵਾਰ ਨੂੰ ਕਿਸ਼ਤਵਾੜ 'ਚ ਸੈਂਕੜੇ ਲੋਕਾਂ ਨੇ ਮੋਮਬੱਤੀ ਮਾਰਚ ਕੱਢਿਆ।