Delhi Liquor Policy: ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 7 ਮਈ ਤੱਕ ਵਧੀ ਨਿਆਂਇਕ ਹਿਰਾਸਤ
Published : Apr 24, 2024, 3:46 pm IST
Updated : Apr 24, 2024, 3:46 pm IST
SHARE ARTICLE
Manish Sisodia
Manish Sisodia

ਜੱਜ ਹੋਇਆ ਨਿਰਾਜ਼ ਤਾਂ ਵਕੀਲਾਂ ਨੇ ਮੰਗੀ ਮਾਫੀ

Delhi Excise Policy Case : ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ 'ਚ ਦੋਸ਼ ਆਇਦ ਨਾ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਰੌਜ਼ ਐਵੇਨਿਊ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ।

ਆਰੋਪੀਆਂ ਦੇ ਵਕੀਲ ਨੇ ਸੁਣਵਾਈ ਦੌਰਾਨ ਜੱਜ ਨੂੰ ਕਿਹਾ ਕਿ ਸਾਨੂੰ ਕੋਰਟ ਰੂਮ ਤੋਂ ਵਾਕ ਆਊਟ ਨਹੀਂ ਕਰਨਾ ਸੀ। ਅਸੀਂ ਇਸ ਲਈ ਮੁਆਫੀ ਵੀ ਮੰਗਦੇ ਹਾਂ। ਜੱਜ ਨੇ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਇਸ ਤਰ੍ਹਾਂ ਦਾ ਵਿਵਹਾਰ ਪਹਿਲੀ ਵਾਰ ਦੇਖਿਆ ਹੈ। ਤੁਸੀਂ ਦਲੀਲ ਪੂਰੀ ਹੁੰਦੇ ਹੀ ਅਦਾਲਤ ਵਿੱਚੋਂ ਬਾਹਰ ਚਲੇ ਗਏ। ਇਸ ਦੌਰਾਨ ਪਟੀਸ਼ਨਰ ਨੇ ਦਲੀਲ ਦਿੱਤੀ ਕਿ ਅਜੇ ਜਾਂਚ ਚੱਲ ਰਹੀ ਹੈ। ਜਦਕਿ ਸੀਬੀਆਈ ਨੇ ਇਸ ਦਲੀਲ ਦਾ ਵਿਰੋਧ ਕੀਤਾ।

ਕਿਸਨੇ ਦਿੱਤੀ ਕੀ ਦਲੀਲ ?


ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਸੁਣਵਾਈ ਦੌਰਾਨ ਆਈਓ ਨੇ ਕਿਹਾ ਸੀ ਕਿ ਤਿੰਨ-ਚਾਰ ਮਹੀਨਿਆਂ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ ਪਰ ਅਜੇ ਤੱਕ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਕਤ ਮਾਮਲੇ 'ਚ ਗ੍ਰਿਫਤਾਰੀਆਂ ਕਰਕੇ 164 ਦਾ ਬਿਆਨ ਵੀ ਦਰਜ ਕੀਤਾ ਗਿਆ ਹੈ। ਅਜਿਹੇ 'ਚ ਅਜੇ ਮਾਮਲੇ 'ਚ ਦੋਸ਼ ਤੈਅ ਕਰਨ 'ਤੇ ਸੁਣਵਾਈ ਸ਼ੁਰੂ ਨਹੀਂ ਹੋਣੀ ਚਾਹੀਦੀ।

ਜਦਕਿ ਸੀਬੀਆਈ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਜੋ ਚਾਰਜਸ਼ੀਟ ਦਾਇਰ ਕੀਤੀ ਗਈ ਹੈ, ਉਸ 'ਤੇ ਹੀ ਬਹਿਸ ਕਰਾਂਗੇ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਸਾਨੂੰ ਅਜੇ ਤੱਕ ਪਟੀਸ਼ਨ ਦੀ ਕਾਪੀ ਨਹੀਂ ਮਿਲੀ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਨੂੰ ਬੁੱਧਵਾਰ (24 ਅਪ੍ਰੈਲ, 2024) ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। 'ਆਪ' ਨੇਤਾ ਸਿਸੋਦੀਆ ਨੂੰ ਇਸ ਮਾਮਲੇ 'ਚ ਪਿਛਲੇ ਸਾਲ ਫਰਵਰੀ 'ਚ ਗ੍ਰਿਫਤਾਰ ਕੀਤਾ ਗਿਆ ਸੀ।

Location: India, Delhi

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement