Lok Sabha Election 2024: ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਦੀ ਟਿਪਣੀ ਵਿਰੁਧ ਸ਼ਿਕਾਇਤਾਂ ਦੀ ਜਾਂਚ ਸ਼ੁਰੂ ਕੀਤੀ
Published : Apr 24, 2024, 9:43 pm IST
Updated : Apr 24, 2024, 9:43 pm IST
SHARE ARTICLE
EC starts examining complaints against PM Modi's  remarks
EC starts examining complaints against PM Modi's remarks

ਮੋਦੀ ਨੇ ਐਤਵਾਰ ਨੂੰ ਦਾਅਵਾ ਕੀਤਾ ਸੀ ਕਿ ਜੇਕਰ ਕਾਂਗਰਸ ਸੱਤਾ ’ਚ ਆਈ ਤਾਂ ਉਹ ਮੁਸਲਮਾਨਾਂ ’ਚ ਲੋਕਾਂ ਦੀ ਦੌਲਤ ਵੰਡ ਦੇਵੇਗੀ

Lok Sabha Election 2024: ਵਿਰੋਧੀ ਧਿਰ ਦੇ ਵਧਦੇ ਦਬਾਅ ਦਰਮਿਆਨ ਚੋਣ ਕਮਿਸ਼ਨ ਨੇ ਰਾਜਸਥਾਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਵਿਰੁਧ ਸ਼ਿਕਾਇਤਾਂ ਦੀ ਜਾਂਚ ਸ਼ੁਰੂ ਕਰ ਦਿਤੀ ਹੈ, ਜਿਸ ’ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਜੇਕਰ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦਾ ਪੈਸਾ ਮੁਸਲਮਾਨਾਂ ’ਚ ਵੰਡ ਦੇਵੇਗੀ। ਕਾਂਗਰਸ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.-ਐਮ) ਨੇ ਐਤਵਾਰ ਨੂੰ ਮੋਦੀ ਦੇ ਭਾਸ਼ਣ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਵੱਖ-ਵੱਖ ਸ਼ਿਕਾਇਤਾਂ ਦਿਤੀ ਆਂ ਸਨ।

ਮੋਦੀ ਨੇ ਐਤਵਾਰ ਨੂੰ ਦਾਅਵਾ ਕੀਤਾ ਸੀ ਕਿ ਜੇਕਰ ਕਾਂਗਰਸ ਸੱਤਾ ’ਚ ਆਈ ਤਾਂ ਉਹ ਮੁਸਲਮਾਨਾਂ ’ਚ ਲੋਕਾਂ ਦੀ ਦੌਲਤ ਵੰਡ ਦੇਵੇਗੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਟਿਪਣੀ ਦਾ ਹਵਾਲਾ ਦਿਤਾ ਕਿ ਦੇਸ਼ ਦੇ ਸਰੋਤਾਂ ’ਤੇ ਘੱਟ ਗਿਣਤੀਆਂ ਦਾ ਪਹਿਲਾ ਅਧਿਕਾਰ ਹੈ। ਸੂਤਰਾਂ ਨੇ ਦਸਿਆ ਕਿ ਕਮਿਸ਼ਨ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਵਿਰੁਧ ਸ਼ਿਕਾਇਤਾਂ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਕਾਂਗਰਸ ਨੇ ਚੋਣ ਕਮਿਸ਼ਨ ਨੂੰ ਰਾਜਸਥਾਨ ਦੇ ਬਾਂਸਵਾੜਾ ’ਚ ਦੌਲਤ ਦੀ ਮੁੜ ਵੰਡ ’ਤੇ ਮੋਦੀ ਦੀ ਟਿਪਣੀ ਲਈ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਕਮਿਸ਼ਨ ਨੂੰ ਸ਼ਿਕਾਇਤਾਂ ਦਾ ਨੋਟਿਸ ਲੈਣ ਅਤੇ ਮੋਦੀ ਅਤੇ ਭਾਜਪਾ ਵਿਰੁਧ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਫਿਰਕੂ ਭਾਵਨਾਵਾਂ ਅਤੇ ਨਫ਼ਰਤ ਭੜਕਾਉਣ ਦੇ ਦੋਸ਼ਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦੀ ਵੀ ਇਮਤਿਹਾਨ ਹੈ ਅਤੇ ਕਮਿਸ਼ਨ ਅਸਫਲਤਾ ਦੀ ਮਿਸਾਲ ਕਾਇਮ ਕਰ ਕੇ ਅਤੇ ਅਪਣੀ ਸੰਵਿਧਾਨਕ ਜ਼ਿੰਮੇਵਾਰੀ ਤੋਂ ਭੱਜ ਕੇ ਅਪਣੀ ਵਿਰਾਸਤ ਨੂੰ ਖਰਾਬ ਕਰਨ ਦਾ ਜੋਖਮ ਲੈ ਰਿਹਾ ਹੈ।

(For more Punjabi news apart from EC starts examining complaints against PM Modi's  remarks, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement