Lok Sabha Elections 2024: ਸ਼ੀਲਾ ਦੀਕਸ਼ਤ ਸਰਕਾਰ ’ਚ 15 ਸਾਲ ਮੰਤਰੀ ਰਹੇ ਰਾਜ ਕੁਮਾਰ ਚੌਹਾਨ ਨੇ ਦਿਤਾ ਅਸਤੀਫ਼ਾ
Published : Apr 24, 2024, 3:25 pm IST
Updated : Apr 24, 2024, 3:26 pm IST
SHARE ARTICLE
Setback For Delhi Congress, Rajkumar Chauhan Resigns From Party
Setback For Delhi Congress, Rajkumar Chauhan Resigns From Party

ਪਾਰਟੀ ਮੀਟਿੰਗ ਵਿਚ ਹੋਏ ਦੁਰਵਿਵਹਾਰ ਤੋਂ ਦੁਖੀ ਹੋ ਕੇ ਛੱਡੀ ਪਾਰਟੀ

Lok Sabha Elections 2024: ਦਿੱਲੀ ਵਿਚ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਵਿਚ ਵਿਵਾਦ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ’ਤੇ ਪਾਰਟੀ ਵਰਕਰ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਈ ਥਾਵਾਂ ’ਤੇ ਆਗੂ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ। 15 ਸਾਲ ਤਕ ਸ਼ੀਲਾ ਸਰਕਾਰ 'ਚ ਮੰਤਰੀ ਰਹੇ ਰਾਜ ਕੁਮਾਰ ਚੌਹਾਨ ਨੇ ਕਾਂਗਰਸ ਤੋਂ ਅਸਤੀਫਾ ਦੇ ਦਿਤਾ ਹੈ।

ਦਸਿਆ ਜਾ ਰਿਹਾ ਹੈ ਕਿ ਉਹ ਉੱਤਰ ਪੱਛਮੀ ਦਿੱਲੀ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ। ਉਨ੍ਹਾਂ ਨੇ ਅਪਣੇ ਅਸਤੀਫੇ ਦਾ ਮੁੱਖ ਕਾਰਨ ਸੂਬਾ ਇੰਚਾਰਜ ਦੀਪਕ ਬਾਬਰੀਆ ਦੇ ਵਿਵਹਾਰ ਨੂੰ ਵੀ ਦਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਾਰਟੀ ਮੀਟਿੰਗ ਵਿਚ ਹੋਏ ਦੁਰਵਿਵਹਾਰ ਤੋਂ ਦੁਖੀ ਹੋ ਕੇ ਪਾਰਟੀ ਛੱਡੀ ਹੈ।

ਉਹ ਉੱਤਰੀ ਪੱਛਮੀ ਦਿੱਲੀ ਤੋਂ ਟਿਕਟ ਦੇ ਦਾਅਵੇਦਾਰ ਸਨ। ਕਾਂਗਰਸ ਨੇ ਉੱਤਰੀ-ਪੱਛਮੀ ਦਿੱਲੀ ਤੋਂ ਉਦਿਤ ਰਾਜ ਨੂੰ ਮੈਦਾਨ 'ਚ ਉਤਾਰਿਆ ਹੈ। ਕਾਂਗਰਸ ਉਮੀਦਵਾਰ ਉਦਿਤ ਰਾਜ ਦਾ ਵਿਰੋਧ ਕਰ ਰਹੇ ਸਾਬਕਾ ਮੰਤਰੀ ਰਾਜਕੁਮਾਰ ਚੌਹਾਨ ਵਿਰੁਧ ਪਾਰਟੀ ਫੋਰਮ 'ਚ ਸ਼ਿਕਾਇਤ ਕੀਤੀ ਗਈ ਸੀ।

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉੱਤਰ-ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ, ਚਾਂਦਨੀ ਚੌਕ ਤੋਂ ਜੇਪੀ ਅਗਰਵਾਲ ਅਤੇ ਉੱਤਰ-ਪੱਛਮੀ ਦਿੱਲੀ ਤੋਂ ਉਦਿਤ ਰਾਜ ਨੂੰ ਤਿੰਨ ਸੀਟਾਂ ਤੋਂ ਉਮੀਦਵਾਰ ਬਣਾਇਆ ਹੈ। ਇਨ੍ਹਾਂ ਵਿਚੋਂ ਕਨ੍ਹਈਆ ਕੁਮਾਰ ਅਤੇ ਉਦਿਤ ਰਾਜ ਨੂੰ ਬਾਹਰੀ ਉਮੀਦਵਾਰ ਦੱਸ ਕੇ ਪਾਰਟੀ ਵਰਕਰਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਦਿੱਲੀ ਦੀਆਂ ਸੱਤ ਲੋਕ ਸਭਾ ਸੀਟਾਂ ਲਈ ਛੇਵੇਂ ਪੜਾਅ ਵਿਚ 25 ਮਈ ਨੂੰ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

 (For more Punjabi news apart from Setback For Delhi Congress, Rajkumar Chauhan Resigns From Party, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement