
Pahalgam Terror Attack : ਉਸਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਹਮਲੇ ’ਚ ਉਸਦਾ ਕੋਈ ਹੱਥ ਨਹੀਂ ਸੀ।
Islamabad News in Punjabi : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਜਿਸ ਤਰ੍ਹਾਂ ਭਾਰਤ ਨੇ ਜਵਾਬੀ ਕਾਰਵਾਈ ਸ਼ੁਰੂ ਕੀਤੀ ਹੈ, ਉਸ ਨਾਲ ਪਾਕਿਸਤਾਨ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਪਹਿਲਗਾਮ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਸੈਫੁੱਲਾ ਖਾਲਿਦ ਕਸੂਰੀ ਵੀ ਡਰ ਵਿੱਚ ਹੈ। ਉਸਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਹਮਲੇ ਵਿੱਚ ਉਸਦਾ ਕੋਈ ਹੱਥ ਨਹੀਂ ਸੀ। ਭਾਰਤ ਦੀ ਕਾਰਵਾਈ ਤੋਂ ਡਰੇ ਹੋਏ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਸੈਫੁੱਲਾ ਖਾਲਿਦ ਕਸੂਰੀ ਨੇ ਕਿਹਾ ਕਿ ਅਸੀਂ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ ਵਿੱਚ 27 ਜਾਨਾਂ ਗਈਆਂ ਸਨ। ਇਸ ਹਮਲੇ ਦੇ ਬਹਾਨੇ, ਭਾਰਤੀ ਮੀਡੀਆ ਨੇ ਮੈਨੂੰ ਦੋਸ਼ੀ ਬਣਾਇਆ ਹੈ ਅਤੇ ਪਾਕਿਸਤਾਨ 'ਤੇ ਦੋਸ਼ ਮੜ੍ਹ ਦਿੱਤਾ ਹੈ, ਇਹ ਬਹੁਤ ਹੀ ਅਫਸੋਸਜਨਕ ਹੈ।
ਮੋਦੀ ਸਰਕਾਰ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ 1960 ਤੋਂ ਲਾਗੂ ਸਿੰਧੂ ਜਲ ਸੰਧੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਪਾਕਿਸਤਾਨ ਨੂੰ ਤਬਾਹੀ ਵੱਲ ਲੈ ਜਾਵੇਗਾ। ਇਸ ਤੋਂ ਤੁਰੰਤ ਬਾਅਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਪਹਿਲਗਾਮ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਸੈਫੁੱਲਾ ਖਾਲਿਦ ਕਸੂਰੀ ਵੀ ਡਰਿਆ ਹੋਇਆ ਹੈ। ਉਸਨੇ ਖੁਦ ਅੱਗੇ ਆ ਕੇ ਇੱਕ ਬਿਆਨ ਜਾਰੀ ਕਰਕੇ ਦੁਨੀਆ ਨੂੰ ਅਪੀਲ ਕੀਤੀ ਹੈ।
(For more news apart from Pahalgam terror attack mastermind Saifullah Khalid Kasuri appears scared, video released News in Punjabi, stay tuned to Rozana Spokesman)