
ਸੁਰੱਖਿਆ ਬਲਾਂ ਨੇ ਡੂਡੂ ਬਸੰਤਗੜ੍ਹ ਵਿੱਚ ਅਤਿਵਾਦੀਆਂ ਨੂੰ ਘੇਰਿਆ
ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ, ਪਿਛਲੇ 24 ਘੰਟਿਆਂ ਵਿੱਚ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਇਹ ਲਗਾਤਾਰ ਤੀਜਾ ਮੁਕਾਬਲਾ ਹੈ। ਸੁਰੱਖਿਆ ਬਲਾਂ ਨੇ ਊਧਮਪੁਰ ਦੇ ਡੂਡੂ ਬਸੰਤਗੜ੍ਹ ਵਿੱਚ ਕੁਝ ਅਤਿਵਾਦੀਆਂ ਨੂੰ ਘੇਰ ਲਿਆ ਹੈ।
ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ ਸੀ। ਬੁੱਧਵਾਰ ਸ਼ਾਮ ਨੂੰ ਸੁਰੱਖਿਆ ਬਲਾਂ ਨੇ ਤੰਗਮਾਰਗ ਇਲਾਕੇ ਵਿੱਚ ਅਤਿਵਾਦੀਆਂ ਨੂੰ ਘੇਰ ਲਿਆ। ਅਤਿਵਾਦੀ ਇੱਥੇ ਇੱਕ ਘਰ ਵਿੱਚ ਲੁਕੇ ਹੋਏ ਹਨ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਮੌਕੇ 'ਤੇ ਵਾਧੂ ਸੁਰੱਖਿਆ ਬਲ ਭੇਜ ਦਿੱਤੇ ਗਏ ਹਨ।
23 ਅਪ੍ਰੈਲ ਦੀ ਸਵੇਰ ਨੂੰ ਬਾਰਾਮੂਲਾ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਫੌਜ ਨੇ 2 ਅਤਿਵਾਦੀਆਂ ਨੂੰ ਮਾਰ ਦਿੱਤਾ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ 2-3 ਅਤਿਵਾਦੀਆਂ ਨੂੰ ਘੁਸਪੈਠ ਦੀ ਕੋਸ਼ਿਸ਼ ਕਰਦੇ ਦੇਖਿਆ ਸੀ।
ਅਤਿਵਾਦੀਆਂ ਤੋਂ ਬਰਾਮਦ ਕੀਤੀਆਂ ਗਈਆਂ ਚੀਜ਼ਾਂ ਵਿੱਚ 2 ਅਸਾਲਟ ਰਾਈਫ਼ਲਾਂ, ਗੋਲਾ ਬਾਰੂਦ, ਜੰਗੀ ਸਾਜ਼ੋ-ਸਾਮਾਨ, ਕਾਰਤੂਸ, ਪਾਕਿਸਤਾਨੀ ਕਰੰਸੀ, ਚਾਕਲੇਟ ਅਤੇ ਸਿਗਰਟ ਦੇ ਪੈਕੇਟ ਸ਼ਾਮਲ ਹਨ। ਇਸ ਤੋਂ ਇੱਕ ਦਿਨ ਪਹਿਲਾਂ ਪਹਿਲਗਾਮ ਵਿੱਚ ਅਤਿਵਾਦੀ ਹਮਲਾ ਹੋਇਆ ਸੀ। ਇਸ ਵਿੱਚ 26 ਲੋਕਾਂ ਦੀ ਮੌਤ ਹੋ ਗਈ। ਇੱਥੇ ਵੀ ਅਤਿਵਾਦੀਆਂ ਦੀ ਭਾਲ ਵੱਡੇ ਪੱਧਰ 'ਤੇ ਚੱਲ ਰਹੀ ਹੈ।