
'ਪਹਿਲਗਾਮ ਵਿੱਚ ਅਤਿ ਦੁੱਖਦਾਈ ਘਟਨਾ ਵਾਪਰੀ'
ਨਵੀਂ ਦਿੱਲੀ: ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਪਹਿਲਗਾਮ ਵਿੱਚ ਹੋਏ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਰਣਜੀਤ ਸਿੰਘ ਨੇ ਕਿਹਾ ਹੈ ਕਿ ਪਹਿਲਗਾਮ ਵਿੱਚ ਅਤਿ ਦੁੱਖਦਾਈ ਘਟਨਾ ਵਾਪਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧਰਮ ਪੁੱਛ ਕੇ ਨਿਸ਼ਾਨਾ ਬਣਾਉਣਾ ਨਿੰਦਣਯੋਗ ਹੈ।
ਉਨ੍ਹਾਂ ਨੇ ਕਿਹਾ ਹੈਕਿ ਹਮਲੇ ਵਿੱਚ ਵਿਛੜੀਆਂ ਰੂਹਾਂ ਦੇ ਲਈ ਸੰਗਤੀ ਰੂਪ ਵਿੱਚ ਅਰਦਾਸ ਕੀਤੀ ਗਈ ਅਤੇ ਪਰਮਾਤਮਾ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।