
ਮੋਦੀ ਤੋਂ ਬਾਅਦ ਕਈ ਮੰਤਰੀਆਂ ਨੇ ਵੀ ਹਟਾਇਆ ਚੌਕੀਦਾਰ ਸ਼ਬਦ
ਨਵੀਂ ਦਿੱਲੀ- ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗਠਜੋੜ ਨੂੰ ਸਪੱਸ਼ਟ ਬਹੁਮਤ ਮਿਲਦਿਆਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿੱਟਰ ਹੈਂਡਲ ਤੋਂ 'ਚੌਕੀਦਾਰ' ਸ਼ਬਦ ਹਟਾ ਦਿੱਤਾ। ਉਨ੍ਹਾਂ ਤੋਂ ਬਾਅਦ ਹੋਰਨਾਂ ਕਈ ਭਾਜਪਾ ਆਗੂਆਂ ਨੇ ਵੀ ਅਪਣੇ ਨਾਂਅ ਅੱਗੇ ਲਿਖਿਆ 'ਚੌਕੀਦਾਰ' ਸ਼ਬਦ ਹਟਾ ਲਿਆ ਹੈ।
Modi removes Chowkidar as soon as BJP got majority
ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ''ਹੁਣ ਸਮਾਂ ਆ ਗਿਆ ਹੈ ਕਿ ਇਸ ਚੌਕੀਦਾਰ ਭਾਵਨਾ ਨੂੰ ਅਗਲੇ ਪੜਾਅ ਤੱਕ ਲਿਜਾਇਆ ਜਾਵੇ।'' ਮੋਦੀ ਨੇ ਕਿਹਾ ਕਿ ''ਮੈਂ ਟਵੀਟ ਨਾਲੋਂ ਚੌਕੀਦਾਰ ਸ਼ਬਦ ਹਟ ਰਿਹਾ ਹਾਂ ਪਰ ਇਹ ਮੇਰਾ ਅਭਿੰਨ ਅੰਗ ਰਹੇਗਾ, ਤੁਹਾਨੂੰ ਸਾਰਿਆਂ ਨੂੰ ਵੀ ਅਜਿਹਾ ਕਰਨ ਦੀ ਬੇਨਤੀ ਕਰਦਾ ਹਾਂ।''
Yogi Adityanath
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਚੌਕੀਦਾਰ ਸ਼ਬਦ ਕਾਫ਼ੀ ਚਰਚਾ ਵਿਚ ਰਿਹਾ ਕਿਉਂਕਿ ਕਾਂਗਰਸ ਸਮੇਤ ਵਿਰੋਧੀ ਦਲ ਪ੍ਰਧਾਨ ਮੰਤਰੀ ਮੋਦੀ ਨੂੰ ਭ੍ਰਿਸ਼ਟਾਚਾਰ ਦੇ ਮੁੱਦਿਆਂ 'ਤੇ ਨਿਸ਼ਾਨਾ ਬਣਾਉਣ ਲਈ ਅਪਣੀਆਂ ਚੋਣ ਰੈਲੀਆਂ ਵਿਚ ''ਚੌਕੀਦਾਰ ਚੋਰ ਹੈ'' ਦਾ ਨਾਅਰਾ ਲਗਵਾਉਂਦੇ ਸਨ।
Prakash JavaDekar
ਇਸ ਤੋਂ ਬਾਅਦ ਹੀ ਪ੍ਰਧਾਨ ਮੰਤਰੀ ਮੋਦੀ ਨੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਆਪੋ ਆਪਣੇ ਟਵਿੱਟਰ ਹੈਂਡਲ 'ਤੇ ਨਾਵਾਂ ਨਾਲ ਚੌਂਕੀਦਾਰ ਸ਼ਬਦ ਦੀ ਵਰਤੋਂ ਕਰਨ ਲਈ ਕਿਹਾ ਸੀ।
Biplab Kumar Deb
ਦੱਸ ਦਈਏ ਕਿ ਹੁਣ ਚੋਣਾਂ ਜਿੱਤਣ ਮਗਰੋਂ ਪ੍ਰਧਾਨ ਮੰਤਰੀ ਵਲੋਂ ਅਪਣੇ ਨਾਂਅ ਨਾਲੋਂ ਚੌਕੀਦਾਰ ਸ਼ਬਦ ਹਟਾਉਣ ਮਗਰੋਂ ਭਾਜਪਾ ਪ੍ਰਧਾਨ ਅਮਿਤ ਸ਼ਾਹ, ਰੇਲ ਮੰਤਰੀ ਪਿਊਸ਼ ਗੋਇਲ, ਸਿਹਤ ਮੰਤਰੀ ਜੇਪੀ ਨੱਡਾ, ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਬ, ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਣੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਪ੍ਰਕਾਸ਼ ਜਾਵਡੇਕਰ, ਰਵੀ ਸ਼ੰਕਰ ਪ੍ਰਸਾਦ ਅਤੇ ਡਾ. ਹਰਸ਼ਵਰਧਨ ਸਮੇਤ ਸਾਰੇ ਭਾਜਪਾ ਨੇਤਾਵਾਂ ਨੇ ਟਵਿੱਟਰ 'ਤੇ ਆਪਣੇ ਨਾਂਅ ਨਾਲੋਂ ਚੌਕੀਦਾਰ ਸ਼ਬਦ ਹਟਾ ਲਿਆ।