
ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਕਾਰਨ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦੇ ਇਕ ਡਾਕਟਰ ਦੀ ਮੌਤ ਹੋ ਗਈ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਕਾਰਨ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦੇ ਇਕ ਡਾਕਟਰ ਦੀ ਮੌਤ ਹੋ ਗਈ ਹੈ। ਮੈਡੀਸਨ ਵਿਭਾਗ ਦੇ ਮੁਖੀ ਪ੍ਰੋਫੈਸਰ ਜਤਿੰਦਰ ਨਾਥ ਪਾਂਡੇ ਦੀ ਮੌਤ ਕੋਰੋਨਾ ਵਾਇਰਸ ਸੰਕਰਮਣ ਕਾਰਨ ਹੋਈ।
Photo
ਇਸ ਸਮੇਂ ਉਹ ਸੀਤਾ ਰਾਮ ਭਾਰਤੀਆ ਇੰਸਟੀਚਿਊਟ ਆਫ ਸਾਇੰਸ ਐਂਡ ਰਿਸਰਚ ਨਵੀਂ ਦਿੱਲੀ ਵਿਖੇ ਸੀਨੀਅਰ ਸਲਾਹਕਾਰ ਵਜੋਂ ਕੰਮ ਕਰ ਰਹੇ ਸਨ। ਉਹ ਇਸੇ ਹਫ਼ਤੇ ਕੋਰੋਨਾ ਸੰਕਰਮਿਤ ਪਾਏ ਗਏ ਸਨ। ਉਹਨਾਂ ਦੀ ਉਮਰ 79 ਸਾਲ ਸੀ।
Photo
ਏਮਜ਼ ਦੇ ਨਿਰਦੇਸ਼ਕ ਡਾਕਟਰ ਰਣਦੀਪ ਗੁਲੇਰੀਆ ਨੇ ਦੱਸਿਆ ਕਿ ਡਾਕਟਰ ਪਾਂਡੇ ਅਤੇ ਉਹਨਾਂ ਦੀ ਪਤਨੀ ਵਿਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੀ ਪੁਸ਼ਟੀ ਹੋਈ ਸੀ। ਉਹਨਾਂ ਵਿਚ ਸੰਕਰਮਣ ਦੇ ਲੱਛਣ ਕਾਫੀ ਘੱਟ ਸੀ, ਇਸ ਲਈ ਉਹਨਾਂ ਨੇ ਘਰ ਵਿਚ ਹੀ ਆਈਸੋਲੇਸ਼ਨ ਵਿਚ ਰਹਿਣ ਦਾ ਫੈਸਲਾ ਕੀਤਾ ਸੀ।
Photo
ਡਾਕਟਰ ਗੁਲੇਰੀਆ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਹਨਾਂ ਦੀ ਪਤਨੀ ਨੂੰ ਏਮਜ਼ ਲਿਆਂਦਾ ਗਿਆ। ਉਹਨਾਂ ਕਿਹਾ, 'ਅਸੀਂ ਲਗਾਤਾਰ ਉਹਨਾਂ ਦੀ ਸੰਭਾਲ ਕਰ ਰਹੇ ਸੀ ਤੇ ਉਹਨਾਂ ਦੀ ਹਾਲਤ ਸੁਧਰ ਰਹੀ ਹੈ। ਕੱਲ ਉਹਨਾਂ ਨੇ ਰਾਤ ਸਮੇਂ ਖਾਣਾ ਖਾਧਾ ਅਤੇ ਸੋਣ ਚਲੇ ਗਏ। ਨੀਂਦ ਵਿਚ ਉਹਨਾਂ ਨੇ ਆਖਰੀ ਸਾਹ ਲਏ।