ਕਿੱਥੇ ਪੈਦਾ ਹੋਇਆ ਸੀ Corona Virus? ਆਖਿਰਕਾਰ ਜਾਂਚ ਲਈ ਮੰਨ ਗਿਆ China   
Published : May 24, 2020, 5:02 pm IST
Updated : May 24, 2020, 5:02 pm IST
SHARE ARTICLE
China open to international effort to identify virus source says wang yi
China open to international effort to identify virus source says wang yi

ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਦਾ ਸਤਿਕਾਰ ਕਰੋ ਅਤੇ ਅਨੁਮਾਨ ਦੇ ਆਧਾਰ ਤੇ...

ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਪੱਧਰ ਤੇ ਆਲੋਚਨਾਵਾਂ ਦਾ ਸਾਹਮਣਾ ਕਰ ਰਿਹਾ ਚੀਨ ਹੁਣ ਇਸ ਮਹਾਮਾਰੀ ਦੀ ਉਤਪੱਤੀ ਦੀ ਜਾਂਚ ਲਈ ਤਿਆਰ ਹੋ ਗਿਆ ਹੈ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਪੈਦਾ ਹੋਣ ਸਬੰਧੀ ਅੰਤਰਰਾਸ਼ਟਰੀ ਜਾਂ ਲਈ ਖੁੱਲ੍ਹਿਆ ਹੈ ਪਰ ਇਹ ਜਾਂਚ ਰਾਜਨੀਤਿਕ ਦਖ਼ਲਅੰਦਾਜ਼ੀ ਤੋਂ ਮੁਕਤ ਹੋਣੀ ਚਾਹੀਦੀ ਹੈ।

Coronavirus china parliament annual session corona test journalistChina 

ਚੀਨੀ ਵਿਦੇਸ਼ ਮੰਤਰੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਟਿੱਪਣੀਆਂ ਤੇ ਕਿਹਾ ਕਿ ਵਾਇਰਸ ਦੀ ਉਤਪੱਤੀ ਨੂੰ ਲੈ ਕੇ ਚੀਨ ਨੂੰ ਕਲੰਕਿਤ ਕਰਨ ਅਤੇ ਅਫਵਾਹ ਫੈਲਾਉਣ ਦੀਆਂ ਅਮਰੀਕੀ ਕੋਸ਼ਿਸ਼ਾ ਫੇਲ੍ਹ ਹੋ ਗਈਆਂ ਹਨ। ਦਸ ਦਈਏ ਕਿ ਵਿਸ਼ਵ ਸਿਹਤ ਸੰਗਠਨ ਦੀ ਬੈਠਕ ਦੇ ਤੋਂ ਇਲਾਵਾ ਅਮਰੀਕੀ ਅਤੇ ਆਸਟ੍ਰੇਲੀਆ ਨੇ ਵਾਇਰਸ ਦੇ ਪੈਦਾ ਹੋਣ ਸਬੰਧੀ ਅੰਤਰਰਾਸ਼ਟਰੀ ਜਾਂਚ ਦੀ ਮੰਗ ਕੀਤੀ ਸੀ।

corona virusCorona virus

ਵਾਂਗ ਯੀ ਨੇ ਚੀਨ ਦੇ ਸਾਲਾਨਾ ਸੰਸਦ ਸੈਸ਼ਨ ਮੌਕੇ ਗੱਲਬਾਤ ਦੌਰਾਨ ਕਿਹਾ ਕਿ ਚੀਨ ਵਾਇਰਸ ਦੇ ਸਰੋਤ ਨੂੰ ਦੇਖਣ ਲਈ ਅੰਤਰਰਾਸ਼ਟਰੀ ਵਿਗਿਆਨਿਕ ਸਮੁਦਾਇ ਨਾਲ ਕੰਮ ਕਰਨ ਲਈ ਖੁੱਲ੍ਹਿਆ ਹੈ ਉਹ ਨੇ ਅਪੀਲ ਕੀਤੀ ਹੈ ਕਿ ਇਹ ਜਾਂਚ ਪੇਸ਼ੇਵਰ, ਨਿਰਪੱਖ ਅਤੇ ਰਚਨਾਤਮਕ ਹੋਣੀ ਚਾਹੀਦੀ ਹੈ। ਉਹਨਾਂ ਇਹ ਵੀ ਕਿਹਾ ਕਿ ਨਿਰਪੱਖਤਾ ਦਾ ਅਰਥ ਹੈ ਕਿ ਜਾਂਚ ਪ੍ਰਕਿਰਿਆ ਰਾਜਨੀਤਿਕ ਦਖ਼ਲਅੰਦਾਜ਼ੀ ਤੋਂ ਮੁਕਤ ਹੋਵੇ।

Test Test

ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਦਾ ਸਤਿਕਾਰ ਕਰੋ ਅਤੇ ਅਨੁਮਾਨ ਦੇ ਆਧਾਰ ਤੇ ਕਿਸੇ ਨੂੰ ਵੀ ਅਪਰਾਧੀ ਠਹਿਰਾਉਣ ਦਾ ਵਿਰੋਧ ਕਰੋ। ਦਸ ਦਈਏ ਕਿ ਅਮਰੀਕਾ ਹਮੇਸ਼ਾ ਤੋਂ ਇਲਜ਼ਾਮ ਲਗਾਉਂਦਾ ਆਇਆ ਹੈ ਕਿ ਕੋਰੋਨਾ ਵਾਇਰਸ ਚੀਨ ਦੇ ਇਕ ਸੁਰੱਖਿਆ ਵਾਲੇ ਲੈਬ ਤੋਂ ਲੀਕ ਹੋਇਆ ਹੈ। ਵਿਸ਼ਵ ਸਿਹਤ ਸੰਗਠਨ ਦੀ ਬੈਠਕ ਵਿਚ ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਕੋਰੋਨਾ ਵਾਇਰਸ ਦੇ ਪੈਦਾ ਹੋਣ ਸਬੰਧੀ ਜਾਂਚ ਤੋਂ ਇਨਕਾਰ ਕਰ ਦਿੱਤਾ ਸੀ।

Corona Virus TestCorona Virus Test

ਉਹਨਾਂ ਨੇ ਕਿਹਾ ਸੀ ਕਿ ਇਹ ਜਾਂਚ ਕੋਰੋਨਾ ਵਾਇਰਸ ਮਹਾਂਮਾਰੀ ਖਤਮ ਹੋਣ ਤੋਂ ਬਾਅਦ ਕੀਤੀ ਜਾ ਸਕਦੀ ਹੈ। ਹੁਣ ਚੀਨ ਦੇ ਇਸ ਪਰਿਵਰਤਨ ਨੇ ਦੁਨੀਆਭਰ ਦੇ ਰਾਜਨੀਤਿਕ ਵਿਸ਼ਲੇਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ। ਚੀਨੀ ਵਿਦੇਸ਼ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਹਾਲ ਦੇ ਤਣਾਅ ਕਾਰਨ ਅਮਰੀਕਾ ਅਤੇ ਚੀਨ ਨਵੇਂ ਸ਼ੀਤ ਯੁੱਧ ਵੱਲ ਵਧ ਰਿਹਾ ਹੈ। ਉਹਨਾਂ ਨੇ ਟਰੰਪ ਪ੍ਰਸ਼ਾਸਨ ਦੀ ਸਖ਼ਤ ਆਲੋਚਨਾ ਕੀਤੀ ਹੈ।

Test Test

ਦਸ ਦਈਏ ਕਿ ਤਾਇਵਾਨ ਅਤੇ ਹਾਂਗਕਾਂਗ ਦੇ ਮੁੱਦੇ ਤੇ ਵੀ ਚੀਨ ਖੁੱਲ੍ਹ ਕੇ ਅਮਰੀਕਾ ਨੂੰ ਖਰੀਆਂ-ਖਰੀਆਂ ਸੁਣਾ ਚੁੱਕਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੋਂਪਿਓ ਨੇ ਤਾਇਵਾਨ ਵਿਚ ਦੁਬਾਰਾ ਰਾਸ਼ਟਰਪਤੀ ਚੁਣੇ ਜਾਣ ਤੇ ਤਸਾਈ-ਇੰਗ ਵੇਨ ਨੂੰ ਵਧਾਈ ਦਿੱਤੀ ਸੀ। ਜਿਸ ਤੋਂ ਬਾਅਦ ਚੀਨੀ ਵਿਦੇਸ਼ ਵਿਭਾਗ ਨੇ ਕਿਹਾ ਸੀ ਕਿ ਅਮਰੀਕਾ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement