ਭਾਰਤ 'ਚ ਕੋਰੋਨਾ ਟੀਕਾ ਤਿਆਰ ਹੋਣ ਲਈ ਲਗ ਸਕਦੈ ਇਕ ਸਾਲ ਤੋਂ ਵੱਧ ਦਾ ਸਮਾਂ : ਮਾਹਰ
Published : May 24, 2020, 3:00 am IST
Updated : May 24, 2020, 3:00 am IST
SHARE ARTICLE
File Photo
File Photo

ਪੂਰੀ ਦੁਨੀਆਂ ਕੋਰੋਨਾ ਵਾਇਰਸ (ਕੋਵਿਡ-19) ਨਾਲ ਜੂਝ ਰਹੀ ਹੈ। ਇਸ ਦੇ ਨਾਲ ਹੀ ਇਸ ਬੀਮਾਰੀ 'ਤੇ ਕਾਬੂ ਪਾਉਣ ਲਈ ਬਹੁਤ ਸਾਰੇ ਦੇਸ਼ ਟੀਕੇ ਬਣਾਉਣ 'ਚ ਲੱਗੇ ਹੋਏ ਹਨ।

ਨਵੀਂ ਦਿੱਲੀ : ਪੂਰੀ ਦੁਨੀਆਂ ਕੋਰੋਨਾ ਵਾਇਰਸ (ਕੋਵਿਡ-19) ਨਾਲ ਜੂਝ ਰਹੀ ਹੈ। ਇਸ ਦੇ ਨਾਲ ਹੀ ਇਸ ਬੀਮਾਰੀ 'ਤੇ ਕਾਬੂ ਪਾਉਣ ਲਈ ਬਹੁਤ ਸਾਰੇ ਦੇਸ਼ ਟੀਕੇ ਬਣਾਉਣ 'ਚ ਲੱਗੇ ਹੋਏ ਹਨ। ਭਾਰਤ ਵੀ ਉਨ੍ਹਾਂ ਵਿਚੋਂ ਇਕ ਹੈ। ਹਾਲਾਂਕਿ ਮਾਹਰ ਮੰਨਦੇ ਹਨ ਕਿ ਕੋਰੋਨਾ ਲਈ ਟੀਕਾ ਬਣਾਉਣ ਦਾ ਕੰਮ ਅਜੇ ਦੇਸ਼ 'ਚ ਸ਼ੁਰੂਆਤੀ ਪੜਾਅ ਵਿਚ ਹੈ ਅਤੇ ਪੂਰੀ ਤਰ੍ਹਾਂ ਤਿਆਰ ਹੋਣ ਵਿਚ ਇਕ ਸਾਲ ਤੋਂ ਵੱਧ ਦਾ ਸਮਾਂ ਲਗ ਸਕਦਾ ਹੈ।

Corona VirusFile Photo

ਕੇਂਦਰ ਸਰਕਾਰ ਅਤੇ ਨਿਜੀ ਕੰਪਨੀਆਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨ ਲੱਭ ਰਹੀਆਂ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ ਟਰੱਸਟ ਨੇ ਫ਼ੈਸਲਾ ਕੀਤਾ ਹੈ ਕਿ ਕੋਰੋਨਾ ਵਾਇਰਸ ਟੀਕਾ ਵਿਕਸਤ ਕਰਨ ਦੀ ਕੋਸ਼ਿਸ਼ ਵਿਚ 100 ਕਰੋੜ ਰੁਪਏ ਅਲਾਟ ਕੀਤੇ ਜਾਣਗੇ। ਭਾਰਤ ਵਿਚ ਇਸ ਵਾਇਰਸ ਕਾਰਨ 3,700 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਪੀੜਤ ਮਰੀਜ਼ਾਂ ਦੀ ਗਿਣਤੀ 1,25,000 ਤੋਂ ਵੱਧ ਹੈ।

Coronavirus expert warns us double official figureFile Photo

ਉਧਰ ਬ੍ਰਿਟਿਸ਼ ਵਿਗਿਆਨੀ ਕੋਰੋਨਾ ਵਾਇਰਸ ਦੇ ਇਲਾਜ ਲਈ ਤਿਆਰ ਕੀਤੇ ਗਏ ਪ੍ਰਯੋਗਾਤਮਕ ਟੀਕੇ ਦੀ ਜਾਂਚ ਦੇ ਅਗਲੇ ਗੇੜ 'ਤੇ ਪਹੁੰਚ ਰਹੇ ਹਨ ਅਤੇ ਸਫ਼ਲ ਹੋਣ 'ਤੇ ਇਸ ਨੂੰ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਉਣ ਦੀ ਤਿਆਰੀ ਚਲ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਆਕਸਫ਼ੋਰਡ ਯੂਨੀਵਰਸਟੀ ਦੇ ਖੋਜਕਰਤਾਵਾਂ ਨੇ ਪ੍ਰਯੋਗਾਤਮਕ ਟੀਕੇ ਦੇ ਪ੍ਰਭਾਵ ਅਤੇ ਸੁਰੱਖਿਆ ਦੀ ਜਾਂਚ ਕਰਨ ਲਈ 1000 ਤੋਂ ਵੱਧ ਵਲੰਟੀਅਰਾਂ 'ਤੇ ਟਰਾਇਲ ਸ਼ੁਰੂ ਕੀਤੇ ਸਨ। ਵਿਗਿਆਨੀਆਂ ਨੇ ਐਲਾਨ ਕੀਤਾ ਸੀ ਕਿ ਉਹ ਹੁਣ ਪੂਰੇ ਬ੍ਰਿਟੇਨ 'ਚ ਬੱਚਿਆਂ ਅਤੇ ਬਜ਼ੁਰਗਾਂ ਸਮੇਤ 10,260 ਲੋਕਾਂ 'ਤੇ ਟੀਕੇ ਦੀ ਜਾਂਚ ਕਰਨ ਦੀ ਯੋਜਨਾ ਬਣਾ ਰਹੇ ਹਨ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement