
ਵਿਦਿਆਰਥੀ ਇੰਤਜ਼ਾਰ ਕਰ ਰਹੇ ਹਨ ਕਿ ਪ੍ਰੀਖਿਆ ਦਾ ਆਯੋਜਨ ਹੋਵੇਗਾ ਜਾਂ ਨਹੀਂ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਪ੍ਰਕੋਪ ਕਾਰਨ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਗਈਆਂ ਹਨ। ਅਜਿਹੇ ’ਚ ਵਿਦਿਆਰਥੀ ਇੰਤਜ਼ਾਰ ਕਰ ਰਹੇ ਹਨ ਕਿ ਪ੍ਰੀਖਿਆ ਦਾ ਆਯੋਜਨ ਹੋਵੇਗਾ ਜਾਂ ਨਹੀਂ। ਉੱਥੇ ਹੀ ਐਤਵਾਰ ਨੂੰ ਸਾਰੇ ਸੂਬਿਆਂ ਦੇ ਸਿਖਿਆ ਮੰਤਰੀਆਂ ਜਾਰੀ ਕੇਂਦਰ ਦੀ ਮੀਟਿੰਗ ਖ਼ਤਮ ਹੋ ਗਈ ਹੈ।
Exam
ਇਸ ਨਾਲ ਹੀ ਕੇਂਦਰ ਸਰਕਾਰ ਵਲੋਂ ਸੂਬਿਆਂ ਤੋਂ ਬੋਰਡ ਪ੍ਰੀਖਿਆਵਾਂ ਦੇ ਆਯੋਜਨ ਤੇ ਜਾਣਕਾਰੀ ਸੁਝਾਅ ਸਾਂਝਾ ਕਰਨ ਦੀ ਅਪੀਲ ਕੀਤੀ ਗਈ ਹੈ। ਕੇਂਦਰੀ ਸਿਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਮੁਤਾਬਕ, ਪ੍ਰਧਾਨ ਮੰਤਰੀ ਦੀ ਅਗਵਾਈ ਦੇ ਅਨੁਰੂਪ ਬੈਠਕ ਕਾਫ਼ੀ ਸਕਾਰਾਤਮਕ ਰਹੀ ਤੇ ਸਾਨੂੰ ਕਈ ਮਹਤੱਵਪੂਰਨ ਸੁਝਾਅ ਮਿਲੇ। ਅਸੀਂ ਸਾਰੇ ਸੂਬਿਆਂ ਤੋਂ ਅਪੀਲ ਕੀਤੀ ਹੈ ਕਿ ਉਹ ਅਪਣੇ ਸੁਝਾਅ 25 ਮਈ ਤਕ ਸਾਂਝਾ ਕਰਨ।
CBSE
ਸੂਤਰਾਂ ਅਨੁਸਾਰ, ਸੀ.ਬੀ.ਐਸ.ਈ. 12ਵੀਂ ਦੀ ਪ੍ਰੀਖਿਆ ਦਾ ਆਯੋਜਨ ਕੀਤਾ ਜਾਵੇਗਾ। ਪ੍ਰੀਖਿਆ ਦਾ ਆਯੋਜਨ ਕਿਹੜੇ ਫਾਰਮੇਟ ’ਚ ਕਦੋਂ ਅਤੇ ਕਿਵੇਂ ਹੋਵੇਗਾ, ਇਸ ਬਾਰੇ ਜਾਣਕਾਰੀ ਸਿਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ 1 ਜੂਨ ਨੂੰ ਦੇਣਗੇ। ਉੱਥੇ ਹੀ ਇਕ ਜੂਨ ਨੂੰ 12ਵੀਂ ਬੋਰਡ ਦੀ ਪ੍ਰੀਖਿਆ ਦੀ ਤਾਰੀਖ਼ ਦਾ ਐਲਾਨ ਕੀਤਾ ਜਾਵੇਗਾ। ਕੇਂਦਰੀ ਮੰਤਰੀਆਂ ਦੀ ਹਾਲ ਹੀ ’ਚ ਸਪੰਨ ਹੋਈ ਮੀਟਿੰਗ ’ਚ ਦਿੱਲੀ ਸਰਕਾਰ ਨੇ ਕਿਹਾ ਕਿ ਉਹ 12ਵੀਂ ਦੀ ਬੋਰਡ ਪ੍ਰੀਖਿਆ ਆਯੋਜਤ ਕਰਨ ਦੇ ਪੱਖ ’ਚ ਨਹੀਂ ਹੈ। ਉੱਥੇ ਹੀ ਮੀਟਿੰਗ ’ਚ ਕਿਹਾ ਗਿਆ ਕਿ ਸੂਬਾ ਬੋਰਡ ਅਪਣੇ ਹਿਸਾਬ ਨਾਲ ਫ਼ੈਸਲਾ ਕਰ ਸਕਦੇ ਹਨ ਪਰ ਸੀ.ਬੀ.ਐਸ.ਈ., ਨੀਟ ਅਤੇ ਜੇ.ਈ.ਈ. ਦੀਆਂ ਪ੍ਰੀਖਿਆਵਾਂ ਹੋਣਗੀਆਂ।
Rajnath Singh
ਕੇਂਦਰੀ ਰਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਸੱਦੀ ਗਈ ਮੀਟਿੰਗ ’ਚ ਕੇਂਦਰੀ ਸਿਖਿਆ ਮੰਤਰੀ ਰਮੇਸ਼ ਪੋਖਰੀਆਲ ‘ਨਿਸ਼ੰਕ’, ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ, ਪ੍ਰਕਾਸ਼ ਜਾਵਡੇਕਰ ਤੋਂ ਇਲਾਵਾ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਖਿਆ ਮੰਤਰੀ, ਸਿਖਿਆ ਸਕੱਤਰਾਂ ਸਮੇਤ ਕਈ ਹੋਰ ਅਧਿਕਾਰੀ ਵੀ ਸ਼ਾਮਲ ਹੋਏ।