ਤੇਜਿੰਦਰਪਾਲ ਸਿੰਘ ਬੱਗਾ ਮਾਮਲਾ : ਦਿੱਲੀ ਪੁਲਿਸ ਨੂੰ ਨੋਟਿਸ ਜਾਰੀ, ਪੰਜਾਬ ਪੁਲਿਸ ਦੀ ਪਟੀਸ਼ਨ 'ਤੇ HC ਨੇ ਮੰਗਿਆ ਜਵਾਬ
Published : May 24, 2022, 2:11 pm IST
Updated : May 24, 2022, 2:11 pm IST
SHARE ARTICLE
Delhi High Court
Delhi High Court

26 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ, 4 ਹਫ਼ਤਿਆਂ ਦੇ ਅੰਦਰ ਕੀਤਾ ਜਾਵੇਗਾ ਜਵਾਬ ਦਾਖ਼ਲ 

ਅਗ਼ਵਾ ਮਾਮਲੇ ’ਚ FIR ਰੱਦ ਕਰਨ ਲਈ ਪੰਜਾਬ ਪੁਲਿਸ ਵਲੋਂ ਪਾਈ ਗਈ ਸੀ ਪਟੀਸ਼ਨ 
ਨਵੀਂ ਦਿੱਲੀ :
ਭਾਰਤੀ ਜਨਤਾ ਪਾਰਟੀ ਦੇ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੇ ਮਾਮਲੇ ਵਿਚ ਹੁਣ ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਸਮੇਤ ਤੇਜਿੰਦਰਪਾਲ ਬੱਗਾ ਨੂੰ ਨੋਟਿਸ ਜਾਰੀ ਕੀਤਾ ਹੈ।  ਕੋਰਟ ਨੇ ਉਨ੍ਹਾਂ ਨੂੰ ਜਵਾਬ ਦਾਖਲ ਕਰਨ ਲਈ ਕਿਹਾ ਹੈ।

Delhi Police arrest Pakistani terroristDelhi Police arrest Pakistani terrorist

 ਦੱਸ ਦੇਈਏ ਕਿ ਇਹ ਜਵਾਬ ਪੰਜਾਬ ਪੁਲਿਸ (Punjab Police) ਵਲੋਂ ਦਾਇਰ ਕੀਤੀ ਗਈ ਉਸ ਪਟੀਸ਼ਨ 'ਤੇ ਮੰਗਿਆ ਹੈ ਜਿਹੜੀ ਪੰਜਾਬ ਪੁਲਿਸ 'ਤੇ ਤੇਜਿੰਦਰਪਾਲ ਬੱਗਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਅਗ਼ਵਾ ਮਾਮਲੇ ’ਚ FIR ਰੱਦ ਕਰਨ ਲਈ ਦਾਇਰ ਕੀਤੀ ਸੀ।  ਹੁਣ ਦਿੱਲੀ ਹਾਈ ਕੋਰਟ ਨੇ ਪੰਜਾਬ ਪੁਲਸ ਦੀ ਇਸ ਪਟੀਸ਼ਨ ’ਤੇ ਦਿੱਲੀ ਪੁਲਿਸ ਨੂੰ ਜਵਾਬ ਤਲਬ ਕੀਤਾ ਹੈ।

punjab policepunjab police

ਦੱਸ ਦੇਈਏ ਕਿ  ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਦੇ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਵਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਹਾਈ ਕੋਰਟ (Delhi High Court) ਦੀ ਜੱਜ ਅਨੂੰ ਮਲਹੋਤਰਾ ਨੇ ਕਿਹਾ ਕਿ ਬਚਾਓ ਪੱਖ ਵਲੋਂ 4 ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਖ਼ਲ ਕੀਤਾ ਜਾਵੇਗਾ। ਉਨ੍ਹਾਂ ਨੇ ਮਾਮਲੇ ਨੂੰ ਅੱਗੇ ਦੀ ਸੁਣਵਾਈ ਲਈ ਜੁਲਾਈ ਤੱਕ ਸੂਚੀਬੱਧ ਕਰ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ  26 ਜੁਲਾਈ ਨੂੰ ਹੋਵੇਗੀ।

TajinderPal BaggaTajinderPal Bagga

ਜ਼ਿਕਰਯੋਗ ਹੈ ਕਿ 6 ਮਈ 2022 ਨੂੰ ਪੰਜਾਬ ਪੁਲਿਸ ਵਲੋਂ ਤੇਜਿੰਦਰਪਾਲ ਸਿੰਘ ਬੱਗਾ ਨੂੰ ਉਨ੍ਹਾਂ ਦੀ ਜਨਕਪੁਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਪਰ ਦਿੱਲੀ ਪੁਲਿਸ ਉਨ੍ਹਾਂ ਨੂੰ ਹਰਿਆਣਾ ਤੋਂ ਵਾਪਸ ਲੈ ਗਈ। ਦਿੱਲੀ ਪੁਲਿਸ ਦਾ ਇਲਜ਼ਾਮ ਸੀ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਇਸ ਗ੍ਰਿਫਤਾਰੀ ਬਾਰੇ ਪਹਿਲਾ ਜਾਣਕਾਰੀ ਨਹੀਂ ਦਿਤੀ ਸੀ। ਜਿਸ ਦੇ ਚਲਦੇ ਉਨ੍ਹਾਂ ਵਲੋਂ ਪੰਜਾਬ ਪੁਲਿਸ (Punjab Police) 'ਤੇ 6 ਮਈ ਦੀ ਰਾਤ 'ਤੇ ਤੇਜਿੰਦਰਪਾਲ ਸਿੰਘ ਬੱਗਾ ਨੂੰ ਅਗ਼ਵਾ ਕਰਨ ਦੇ ਦੋਸ਼ਾਂ ਤਹਿਤ FIR ਦਰਜ ਕੀਤੀ ਸੀ। ਇਸ ਨੂੰ ਪੰਜਾਬ ਪੁਲਿਸ ਵਲੋਂ ਚੁਣੌਤੀ ਦਿਤੀ ਗਈ ਸੀ ਜਿਸ ਦੀ ਸੁਣਵਾਈ ਕਰਦਿਆਂ ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement