ਈਡੀ ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਸਹਿਯੋਗੀਆਂ ਦੇ ਘਰ ਕੀਤੀ ਛਾਪੇਮਾਰੀ
Published : May 24, 2023, 10:55 am IST
Updated : May 24, 2023, 10:56 am IST
SHARE ARTICLE
AAP MP Sanjay Singh says ED raided residence of 2 of his associates
AAP MP Sanjay Singh says ED raided residence of 2 of his associates

ਸੰਜੇ ਸਿੰਘ ਨੇ ਕਿਹਾ, “ਮੋਦੀ ਸਰਕਾਰ ਦੀ ਧੱਕੇਸ਼ਾਹੀ ਸਿਖਰ 'ਤੇ ਹੈ”



ਨਵੀਂ ਦਿੱਲੀ: ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਰਾਸ਼ਟਰੀ ਰਾਜਧਾਨੀ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਦੇ ਕੁੱਝ ਸਹਿਯੋਗੀਆਂ ’ਤੇ ਛਾਪੇਮਾਰੀ ਕੀਤੀ ਹੈ। ਟਵਿਟਰ 'ਤੇ ਇਕ ਵੀਡੀਉ ਸੰਦੇਸ਼ ਸਾਂਝਾ ਕਰਦੇ ਹੋਏ, 'ਆਪ' ਨੇਤਾ ਨੇ ਕਿਹਾ ਕਿ ਸੰਘੀ ਏਜੰਸੀ ਦੁਆਰਾ ਉਨ੍ਹਾਂ ਦੇ ਦੋ ਸਾਥੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 'ਸਾਰਾਭਾਈ ਵਰਸਿਜ਼ ਸਾਰਾਭਾਈ 2' ਦੀ ਅਭਿਨੇਤਰੀ ਵੈਭਵੀ ਉਪਾਧਿਆਏ ਦੀ ਸੜਕ ਹਾਦਸੇ ਵਿਚ ਮੌਤ 

ਉਨ੍ਹਾਂ ਕਿਹਾ, "ਮੋਦੀ ਦੀ ਧੱਕੇਸ਼ਾਹੀ ਸਿਖਰ 'ਤੇ ਹੈ। ਮੈਂ ਮੋਦੀ ਦੀ ਤਾਨਾਸ਼ਾਹੀ ਵਿਰੁਧ ਲੜ ਰਿਹਾ ਹਾਂ। ਈਡੀ ਦੀ ਫਰਜ਼ੀ ਜਾਂਚ ਨੂੰ ਪੂਰੇ ਦੇਸ਼ ਸਾਹਮਣੇ ਬੇਨਕਾਬ ਕੀਤਾ। ਈਡੀ ਨੇ ਗਲਤੀ ਮੰਨੀ। ਜਦੋਂ ਕੁੱਝ ਨਹੀਂ ਮਿਲਿਆ ਤਾਂ ਮੇਰੇ ਸਾਥੀਆਂ ਅਜੀਤ ਤਿਆਗੀ ਅਤੇ ਸਰਵੇਸ਼ ਮਿਸ਼ਰਾ ਦੇ ਘਰ ਈਡੀ ਨੇ ਛਾਪਾ ਮਾਰਿਆ ਹੈ।" ਸੰਜੇ ਸਿੰਘ ਨੇ ਇਹ ਵੀ ਦਸਿਆ ਕਿ ਸਰਵੇਸ਼ ਮਿਸ਼ਰਾ ਦੇ ਪਿਤਾ ਕੈਂਸਰ ਤੋਂ ਪੀੜਤ ਹਨ।

ਇਹ ਵੀ ਪੜ੍ਹੋ: ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਪ੍ਰੇਮੀ ਜੋੜਿਆਂ ਨੂੰ ਪੋਰਟਲ ’ਤੇ ਮਿਲੇਗੀ ਸੁਰੱਖਿਆ, ਪੰਜਾਬ ਵਿਚ ਬਣੇ ਸਖੀ ਸੈਂਟਰ

ਸੂਤਰਾਂ ਨੇ ਦਸਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਚਾਰ-ਪੰਜ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਮਾਮਲਾ ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ: ਮਾਣਹਾਨੀ ਮਾਮਲਾ : ਮੋਦੀ ਦੀ ਡਿਗਰੀ ਮੰਗਣ ’ਤੇ ਅਰਵਿੰਦ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਮੁੜ ਜਾਰੀ ਹੋਏ ਸੰਮਨ  

ਈਡੀ ਅਤੇ ਸੀਬੀਆਈ ਦਾ ਦੋਸ਼ ਹੈ ਕਿ ਦਿੱਲੀ ਆਬਕਾਰੀ ਨੀਤੀ 2021-22 ਦੇ ਤਹਿਤ ਸ਼ਰਾਬ ਦੇ ਵਪਾਰੀਆਂ ਨੂੰ ਲਾਇਸੈਂਸ ਦੇਣ ਲਈ ਗੁੱਟਬੰਦੀ ਕੀਤੀ ਗਈ ਸੀ ਅਤੇ ਕੁੱਝ ਵਪਾਰੀਆਂ ਨੂੰ ਲਾਭ ਪਹੁੰਚਾਇਆ ਗਿਆ, ਜਿਨ੍ਹਾਂ ਨੇ ਕਥਿਤ ਤੌਰ 'ਤੇ ਇਸ ਲਈ ਰਿਸ਼ਵਤ ਦਾ ਭੁਗਤਾਨ ਕੀਤਾ ਸੀ। ਹਾਲਾਂਕਿ 'ਆਪ' ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement