ਮਾਣਹਾਨੀ ਮਾਮਲਾ : ਮੋਦੀ ਦੀ ਡਿਗਰੀ ਮੰਗਣ ’ਤੇ ਅਰਵਿੰਦ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਮੁੜ ਜਾਰੀ ਹੋਏ ਸੰਮਨ
Published : May 24, 2023, 9:23 am IST
Updated : May 24, 2023, 9:23 am IST
SHARE ARTICLE
Gujarat court issues fresh summons against Arvind Kejriwal, Sanjay Singh
Gujarat court issues fresh summons against Arvind Kejriwal, Sanjay Singh

7 ਜੂਨ ਨੂੰ ਪੇਸ਼ ਹੋਣ ਲਈ ਕਿਹਾ

 

ਅਹਿਮਦਾਬਾਦ: ਗੁਜਰਾਤ ’ਚ ਅਹਿਮਦਾਬਾਦ ਦੀ ਇਕ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਕਾਦਮਿਕ ਡਿਗਰੀ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਅਪਰਾਧਿਕ ਮਾਣਹਾਨੀ ਦੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਤਾਜ਼ਾ ਸੰਮਨ ਜਾਰੀ ਕਰਦੇ ਹੋਏ ਉਨ੍ਹਾਂ ਨੂੰ 7 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਐਸ.ਜੇ. ਪੰਚਾਲ ਨੇ ਕੇਜਰੀਵਾਲ ਅਤੇ ਸਿੰਘ ਨੂੰ ਸੰਮਨ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਦੇ ਐਲਾਨ ’ਚ ਦੇਰੀ ’ਤੇ HC ਦੀ ਪੰਜਾਬ ਸਰਕਾਰ ਨੂੰ ਝਾੜ, 20 ਦਿਨਾਂ ’ਚ ਜਾਰੀ ਕੀਤਾ ਜਾਵੇ ਨੋਟੀਫਿਕੇਸ਼ਨ 

ਅਦਾਲਤ ਨੂੰ ਦਸਿਆ ਗਿਆ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਦੋਹਾਂ ਨੂੰ 23 ਮਈ ਨੂੰ ਪੇਸ਼ ਹੋਣ ਲਈ ਪਹਿਲਾਂ ਜਾਰੀ ਕੀਤਾ ਗਿਆ ਸੰਮਨ ਉਨ੍ਹਾਂ ਨੂੰ ਨਹੀਂ ਮਿਲਿਆ, ਕਿਉਂਕਿ ਉਨ੍ਹਾਂ ’ਚੋਂ ਕੋਈ ਵੀ ਅਦਾਲਤ ਵਿਚ ਮੌਜੂਦ ਨਹੀਂ ਹੈ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਜਯੇਸ਼ ਚੋਵਾਟੀਆ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਦੀ ਸਿਖਿਅਕ ਡਿਗਰੀ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਵਿਰੁਧ ਉਨ੍ਹਾਂ ਦੇ ‘ਵਿਅੰਗਾਤਮਕ’ ਅਤੇ ‘ਅਪਮਾਨਜਨਕ’ ਬਿਆਨਾਂ ਲਈ ਇਕ ਅਪਰਾਧਕ ਮਾਣਹਾਨੀ ਸ਼ਿਕਾਇਤ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਸੰਮਨ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ: ISSF ਵਿਸ਼ਵ ਕੱਪ: ਗਨੀਮਤ ਸੇਖੋਂ ਨੇ ਸਿਲਵਰ ਅਤੇ ਦਰਸ਼ਨਾ ਰਾਠੌਰ ਜਿੱਤਿਆ ਕਾਂਸੀ ਦਾ ਤਮਗ਼ਾ

‘ਆਪ’ ਦੀ ਗੁਜਰਾਤ ਇਕਾਈ ਦੇ ਕਾਨੂੰਨੀ ਸੈੱਲ ਦੇ ਮੁੱਖੀ ਪ੍ਰਣਵ ਠੱਕਰ ਨੇ ਸੋਮਵਾਰ ਨੂੰ ਕਿਹਾ ਸੀ ਕਿ ਕੇਜਰੀਵਾਲ ਅਤੇ ਸਿੰਘ ਨੂੰ ਅਦਾਲਤ ਵਲੋਂ ਜਾਰੀ ਸੰਮਨ ਅਜੇ ਤਕ ਨਹੀਂ ਮਿਲਿਆ ਹੈ। ਗੁਜਰਾਤ ਯੂਨੀਵਰਸਿਟੀ ਦੇ ਵਕੀਲ ਨੇ ਮੰਗਲਵਾਰ ਨੂੰ ਨਵੇਂ ਜੱਜ ਐਸ.ਜੇ. ਪਾਂਚਾਲ ਨੂੰ ਮਾਮਲੇ ਦੀ ਜਾਣਕਾਰੀ ਦਿਤੀ ਅਤੇ ਕਿਹਾ ਕਿ ਦੋਸ਼ੀਆਂ ਨੂੰ 23 ਮਈ ਨੂੰ ਅਦਾਲਤ ਵਿਚ ਪੇਸ਼ ਹੋਣ ਲਈ 15 ਅਪ੍ਰੈਲ ਨੂੰ ਨੋਟਿਸ ਜਾਰੀ ਕੀਤਾ ਸੀ, ਕਿਉਂਕਿ ਕੋਈ ਵੀ ਅਦਾਲਤ ’ਚ ਮੌਜੂਦ ਨਹੀਂ ਹੈ ਤਾਂ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੂੰ ਸੰਮਨ ਮਿਲਿਆ ਜਾਂ ਨਹੀਂ।

ਇਹ ਵੀ ਪੜ੍ਹੋ: ਸਿਵਲ ਸਰਵਿਸਜ਼ ਪ੍ਰੀਖਿਆ 2022 ’ਚ ਸਿੱਖ ਪ੍ਰਵਾਰ ਦੀ ਧੀ ਨੇ ਹਾਸਲ ਕੀਤਾ 11ਵਾਂ ਰੈਂਕ 

ਇਸ ’ਤੇ ਜੱਜ ਨੇ ਸਟਾਫ਼ ਮੈਂਬਰ ਨੂੰ ਇਹ ਦੇਖਣ ਲਈ ਕਿਹਾ ਅਤੇ ਫਿਰ ਉਨ੍ਹਾਂ ਨੂੰ ਕੇਜਰੀਵਾਲ ਅਤੇ ਸਿੰਘ ਨੂੰ ਸੰਮਨ ਜਾਰੀ ਕਰਨ ਦਾ ਨਿਰਦੇਸ਼ ਦਿਤਾ। ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪੀਯੂਸ਼ ਪਟੇਲ ਨੇ ਕੇਜਰੀਵਾਲ ਅਤੇ ਸੰਜੇ ਸਿੰਘ ਦੀ ਟਿੱਪਣੀ ਨੂੰ ਲੈ ਕੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।     
   

Location: India, Gujarat, Ahmedabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement